ਕਿਸਾਨਾਂ ਦੇ ਧਰਨੇ ‘ਚ ਸ਼ਾਮਿਲ ਹੋਏ ਪੰਜਾਬੀ ਇੰਡਸਟਰੀ ਦੇ ਸਿਤਾਰੇ,  ਕਿਸਾਨਾਂ ਦੇ ਹੱਕ ‘ਚ ਆਵਾਜ਼ ਕੀਤੀ ਬੁਲੰਦ

written by Rupinder Kaler | February 10, 2021

ਕਿਸਾਨਾਂ ਦੇ ਧਰਨੇ ਪ੍ਰਦਰਸ਼ਨ ਨੂੰ ਦੋ ਮਹੀਨੇ ਤੋਂ ਜ਼ਿਆਦਾ ਦਾ ਸਮਾਂ ਹੋ ਚੁੱਕਿਆ ਹੈ । ਕਿਸਾਨਾਂ ਨੂੰ ਹਰ ਕੋਈ ਸਪੋਟ ਕਰ ਰਿਹਾ ਹੈ । ਪੰਜਾਬੀ ਇੰਡਸਟਰੀ ਦੇ ਨਾਲ-ਨਾਲ ਕੌਮਾਂਤਰੀ ਪੱਧਰ ਦੇ ਸਿਤਾਰੇ ਵੀ ਕਿਸਾਨਾਂ ਨੂੰ ਸਮਰਥਨ ਦੇ ਰਹੇ ਹਨ । ਉੱਥੇ ਹੀ ਪੰਜਾਬੀ ਇੰਡਸਟਰੀ ਦੇ ਦਿੱਗਜ ਸਿਤਾਰੇ ਅੱਜ ਦਿੱਲੀ ‘ਚ ਧਰਨਾ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਸਪੋਟ ਕਰਨ ਲਈ ਪਹੁੰਚੇ । ਹੋਰ ਪੜ੍ਹੋ : ਗਾਜ਼ੀਪੁਰ ਬਾਰਡਰ ’ਤੇ ਪਹੁੰਚੇ ਗਾਇਕ ਬੱਬੂ ਮਾਨ, ਕਿਹਾ ਕੁਰਬਾਨੀਆਂ ਤੇ ਸਮੱਸਿਆਵਾਂ ਭਾਰਤੀਆਂ ਦੇ ਹਿੱਸੇ ਆਉਂਦੀਆਂ ਹਨ ਝੂੱਗੀ ਵਿੱਚ ਰਹਿਣ ਵਾਲੇ ਇਸ ਬੱਚੇ ਦਾ ਵੀਡੀਓ ਦੇਖਕੇ ਬਾਲੀਵੁੱਡ ਦੇ ਸਿਤਾਰੇ ਵੀ ਦੰਦਾਂ ਥੱਲੇ ਉਂਗਲੀ ਦਬਾਉਣ ਲਈ ਹੋਏ ਮਜ਼ਬੂਰ ਜਿਸਦਾ ਇੱਕ ਵੀਡੀਓ ਕਰਮਜੀਤ ਅਨਮੋਲ ਨੇ ਆਪਣੇ ਇੰਸਟਾਗ੍ਰਾਮ ਅਕਾਊੂਂਟ ‘ਤੇ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਗਾਇਕ ਪੰਮੀ ਬਾਈ, ਅਦਾਕਾਰਾ ਨਿਰਮਲ ਰਿਸ਼ੀ, ਸੀਮਾ ਕੌਂਸਲ, ਸੁਨੀਤਾ ਧੀਰ, ਰੁਪਿੰਦਰ ਰੂਪੀ, ਗੁਰਪ੍ਰੀਤ ਕੌਰ ਭੰਗੂ, ਸਰਦਾਰ ਸੋਹੀ ਸਣੇ ਕਈ ਕਲਾਕਾਰ ਨਜ਼ਰ ਆ ਰਹੇ ਹਨ । ਇਹ ਸਾਰੇ ਸਿਤਾਰੇ ਕਿਸਾਨਾਂ ਨੂੰ ਸਮਰਥਨ ਦੇਣ ਲਈ ਪਹੁੰਚੇ ਸਨ । ਇਨ੍ਹਾਂ ਸਭ ਨੇ ਧਰਨੇ ‘ਚ ਪਹੁੰਚ ਕੇ ਕਿਸਾਨਾਂ ਦੇ ਹੱਕ ‘ਚ ਹਾਅ ਦਾ ਨਾਅਰਾ ਮਾਰਿਆ । ਦੱਸ ਦਈਏ ਕਿ ਕਿਸਾਨ ਖੇਤੀ ਬਿੱਲਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਦਿੱਲੀ ਦੀਆਂ ਸਰਹੱਦਾਂ ‘ਤੇ ਪਿਛਲੇ ਦੋ ਮਹੀਨਿਆਂ ਤੋਂ ਵੀ ਜ਼ਿਆਦਾ ਸਮਾਂ ਹੋ ਚੁੱਕਿਆ ਹੈ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ, ਪਰ ਉਨ੍ਹਾਂ ਦੀਆਂ ਮੰਗਾਂ ‘ਤੇ ਹਾਲੇ ਤੱਕ ਸਰਕਾਰ ਵੱਲੋਂ ਕੋਈ ਵਿਚਾਰ ਨਹੀਂ ਕੀਤਾ ਗਿਆ ਹੈ ।

0 Comments
0

You may also like