ਕਿਸਾਨਾਂ ਦੇ ਹੱਕ ‘ਚ ਵਿਦੇਸ਼ਾਂ ‘ਚ ਵੱਸਦੇ ਪੰਜਾਬੀ ਵੀ ਕਰ ਰਹੇ ਧਰਨਾ ਪ੍ਰਦਰਸ਼ਨ

written by Shaminder | December 04, 2020

ਕਿਸਾਨਾਂ ਦਾ ਦਿੱਲੀ ‘ਚ ਧਰਨਾ ਪ੍ਰਦਰਸ਼ਨ ਚੱਲ ਰਿਹਾ ਹੈ । ਕਿਸਾਨ ਖੇਤੀ ਬਿੱਲਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਦਿੱਲੀ ਦੇ ਸਿੰਘੂ ਬਾਰਡਰ ‘ਤੇ ਧਰਨਾ ਪ੍ਰਦਰਸ਼ਨ ਕਰ ਰਹੇ ਹਨ । ਹੁਣ ਤੱਕ ਪੰਜਾਬ ਦੇ ਸਾਰੇ ਕਲਾਕਾਰ ਅਤੇ ਐਕਟਰ ਇਸ ਧਰਨੇ ‘ਚ ਸ਼ਾਮਿਲ ਸਨ । ਪਰ ਹੁਣ ਵਿਦੇਸ਼ਾਂ ‘ਚ ਵੀ ਕਿਸਾਨਾਂ ਦੇ ਹੱਕਾਂ ਨੂੰ ਲੈ ਕੇ ਧਰਨੇ ਸ਼ੁਰੂ ਹੋ ਚੁੱਕੇ ਹਨ ।

farmer

ਗਾਇਕ ਹਰਫ ਚੀਮਾ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਕੈਨੇਡਾ ਦੇ ਟੋਰਾਂਟੋ ‘ਚ ਵੀ ਕਿਸਾਨਾਂ ਦੇ ਹੱਕ ‘ਚ ਪੰਜਾਬੀ ਨਿੱਤਰੇ ਹਨ ਅਤੇ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ ।

ਹੋਰ ਪੜ੍ਹੋ : ਖੇਤੀ ਬਿੱਲਾਂ ਦੇ ਵਿਰੋਧ ‘ਚ 30 ਸਤੰਬਰ ਨੂੰ ਕਲਾਕਾਰ ਦੇਣਗੇ ਧਰਨਾ, ਅੰਮ੍ਰਿਤ ਮਾਨ ਨੇ ਵੱਡੀ ਗਿਣਤੀ ‘ਚ ਪਹੁੰਚਣ ਦੀ ਕੀਤੀ ਅਪੀਲ

kisan

ਪ੍ਰਦਰਸ਼ਨ ਕਰਨ ਵਾਲਿਆਂ ਦਾ ਕਹਿਣਾ ਹੈ ਕਿ ਕਿਸਾਨਾਂ ਦੀਆਂ ਮੰਗਾਂ ਜੇ ਜਲਦ ਹੀ ਪੂਰੀਆਂ ਨਹੀਂ ਕੀਤੀਆਂ ਗਈਆਂ ਤਾਂ ਉਹ ਦਿੱਲੀ ‘ਚ ਜਾ ਕੇ ਧਰਨਾ ਪ੍ਰਦਰਸ਼ਨ ਕਰਨਗੇ ।ਤਿੰਨ ਨਵੇਂ ਕੇਂਦਰੀ ਖੇਤੀ ਕਾਨੂੰਨ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਪੰਜਾਬ, ਹਰਿਆਣਾ ਸਮੇਤ ਕਈ ਰਾਜਾਂ ਦੇ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ 8ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ।

punjab_farmers_protest

ਦਿੱਲੀ-ਹਰਿਆਣਾ ਤੇ ਉੱਤਰ ਪ੍ਰਦੇਸ਼ ਦੇ ਲਗਪਗ ਦਰਜਨਾਂ ਬਾਰਡਰ ਸੀਲ ਹਨ, ਜਿਸ ਕਾਰਨ ਆਮ ਲੋਕਾਂ ਨੂੰ ਆਵਾਜਾਈ ’ਚ ਡਾਢੀਆਂ ਔਕੜਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਮੋਦੀ ਸਰਕਾਰ ਲਈ ਮੁਸੀਬਤ ਵਧਦੀ ਜਾ ਰਹੀ ਹੈ ਕਿਉਂਕਿ ਦੂਜੇ ਰਾਜਾਂ ਦੇ ਕਿਸਾਨਾਂ ਨੇ ਵੀ ਟਰੈਕਟਰ-ਟਰਾਲੀਆਂ ਨਾਲ ਦਿੱਲੀ 'ਤੇ ਧਾਵਾ ਬੋਲ ਦਿੱਤਾ ਹੈ। ਯੂਪੀ, ਰਾਜਸਥਾਨ ਤੇ ਮੱਧ ਪ੍ਰਦੇਸ਼ ਤੋਂ ਵੱਡੀ ਗਿਣਤੀ ਕਿਸਾਨ ਦਿੱਲੀ ਵੱਲ ਚੱਲ ਪਏ ਹਨ।

 

View this post on Instagram

 

A post shared by Harf Cheema (ਹਰਫ) (@harfcheema)

0 Comments
0

You may also like