ਕਿਸਮਤ-2 ਫ਼ਿਲਮ ਦਾ ਨਵਾਂ ਗੀਤ ਰਿਲੀਜ਼, ਸਰੋਤਿਆਂ ਨੂੰ ਆ ਰਿਹਾ ਪਸੰਦ

written by Shaminder | September 02, 2021

ਕਿਸਮਤ -2  ( Qismat 2 ) ਫ਼ਿਲਮ ਦਾ ਨਵਾਂ ਗੀਤ ‘ਜਨਮ’ ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਨੂੰ ਆਪਣੀ ਆਵਾਜ਼ ਦਿੱਤੀ ਹੈ ਰੋਮੀ (Romy)ਨੇ ਅਤੇ ਬੋਲ ਲਿਖੇ ਨੇ ਪ੍ਰਸਿੱਧ ਗੀਤਕਾਰ ਜਾਨੀ ਨੇ । ਇਸ ਗੀਤ ਨੂੰ ਮਿਊਜ਼ਿਕ ਦਿੱਤਾ ਹੈ ਬੀ ਪ੍ਰਾਕ ਨੇ। ਇਸ ਗੀਤ ਨੂੰ ਸਰੋਤਿਆਂ ਦਾ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਇਸ ਗੀਤ ਦੀ ਗੱਲ ਕਰੀਏ ਤਾਂ ਇਹ ਇੱਕ ਰੋਮਾਂਟਿਕ ਗੀਤ ਹੈ ।

Ammy Virk -min (1) Image From 'Janam' song

ਹੋਰ ਪੜ੍ਹੋ : ਜਲਿ੍ਹਆਂ ਵਾਲਾ ਬਾਗ ਦੇ ਨਵੀਨੀਕਰਨ ਨੂੰ ਲੈ ਕੇ ਰਣਜੀਤ ਬਾਵਾ ਤੇ ਬਿਨੂੰ ਢਿੱਲੋਂ ਨੇ ਜਤਾਇਆ ਇਤਰਾਜ਼

ਜਿਸ ‘ਚ ਇੱਕ ਮੁੰਡੇ ਦੇ ਦਿਲ ਦੇ ਜਜ਼ਬਾਤਾਂ ਨੂੰ ਬਿਆਨ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ਕਿ ਕਿਸ ਤਰ੍ਹਾਂ ਉਸ ਨੂੰ ਇੱਕ ਕੁੜੀ ਦੇ ਨਾਲ ਪਿਆਰ ਹੋ ਜਾਂਦਾ ਹੈ ਅਤੇ ਉਹ ਉਸ ਦੇ ਖਿਆਲਾਂ ‘ਚ ਹੀ ਗੁਆਚਿਆ ਰਹਿੰਦਾ ਹੈ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਕਿਸਮਤ ਫ਼ਿਲਮ ਰਿਲੀਜ਼ ਹੋਈ ਸੀ ।

ਇਸ ਫ਼ਿਲਮ ਨੂੰ ਵੀ ਦਰਸ਼ਕਾਂ ਵੱਲੋਂ ਕਾਫੀ ਪਸੰਦ ਕੀਤਾ ਗਿਆ ਸੀ ਅਤੇ ਹੁਣ ਇੱਕ ਵਾਰ ਮੁੜ ਤੋਂ ਸਰਗੁਨ ਮਹਿਤਾ ਅਤੇ ਐਮੀ ਵਿਰਕ ਦੀ ਜੋੜੀ ਇਸ ਫ਼ਿਲਮ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰੇਗੀ ।

Ammy virk,,-min Image From 'Janam' song

ਦੱਸ ਦਈਏ ਕਿ ਐਮੀ ਵਿਰਕ ਅਤੇ ਸਰਗੁਨ ਮਹਿਤਾ ਦੀ ਜੋੜੀ ਨੂੰ ਕਾਫੀ ਪਸੰਦ ਕੀਤਾ ਜਾਂਦਾ ਹੈ ਅਤੇ ਹੁਣ ਤੱਕ ਦੋਵੇਂ ਇੱਕਠੇ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ । ਫ਼ਿਲਮ ਦਾ ਪਹਿਲਾ ਭਾਗ ਹਰ ਕਿਸੇ ਨੂੰ ਭਾਵੁਕ ਕਰ ਗਿਆ ਸੀ, ਹੁਣ ਇਸ ਭਾਗ ‘ਚ ਕੀ ਹੋਵੇਗਾ ਖ਼ਾਸ ਇਹ ਸਭ ਵੇਖਣ ਨੂੰ ਮਿਲੇਗਾ ਫ਼ਿਲਮ ਕਿਸਮਤ -੨ ‘ਚ ।

 

0 Comments
0

You may also like