ਰੂਹਾਂ ਦੇ ਪਿਆਰ ਦੀ ਦਾਸਤਾਨ ਨੂੰ ਬਿਆਨ ਕਰਦਾ ‘ਕਿਸਮਤ-2’ ਦਾ ਟੀਜ਼ਰ ਹੋਇਆ ਦਰਸ਼ਕਾਂ ਦੀ ਕਚਹਿਰੀ ‘ਚ ਹਾਜ਼ਿਰ

written by Lajwinder kaur | August 16, 2021

ਐਮੀ ਵਿਰਕ ਤੇ ਸਰਗੁਣ ਮਹਿਤਾ ਦੀ ਮੋਸਟ ਅਵੇਟਡ ਫ਼ਿਲਮ ‘ਕਿਸਮਤ-2’ (Qismat 2) ਜਿਸ ਨੂੰ ਲੈ ਕੇ ਦਰਸ਼ਕ ਵੀ ਕਾਫੀ ਉਤਸੁਕ ਨੇ। ਪੰਜਾਬੀ ਇੰਡਸਟਰੀ ਦੇ ਨਾਮੀ ਲੇਖਕ ਤੇ ਡਾਇਰੈਕਟਰ ਜਗਦੀਪ ਸਿੱਧੂ ਦੀ ਫ਼ਿਲਮ ਕਿਸਮਤ -2 ਦਾ ਟੀਜ਼ਰ ਰਿਲੀਜ਼ ਹੋ ਚੁੱਕਿਆ ਹੈ। ਜਿਸ ਤੋਂ ਬਾਅਦ ਟੀਜ਼ਰ ਸੋਸ਼ਲ ਮੀਡੀਆ ਉੱਤੇ ਖੂਬ ਸ਼ੇਅਰ ਹੋ ਰਿਹਾ ਹੈ।

qismat 2

ਹੋਰ ਪੜ੍ਹੋ : ਕੌਰ ਬੀ ਦੇ ਪੰਜਾਬੀ ਗੀਤ 'ਲੈਜਾ ਲੈਜਾ' ਉੱਤੇ ਥਿਰਕਦੀ ਨਜ਼ਰ ਆਈਆਂ ਕਰਨਵੀਰ ਬੋਹਰਾ ਦੀਆਂ ਧੀਆਂ, ਦੇਖੋ ਵੀਡੀਓ

ਹੋਰ ਪੜ੍ਹੋ : ਲਾਡੀ ਚਾਹਲ ਦੇ ਨਵੇਂ ਗੀਤ ‘Farming’ ਦਾ ਟੀਜ਼ਰ ਹੋਇਆ ਰਿਲੀਜ਼, ਦੇਖਣ ਨੂੰ ਮਿਲ ਰਹੀ ਹੈ ਪਰਮੀਸ਼ ਵਰਮਾ ਤੇ ਮਾਹਿਰ ਵਰਮਾ ਦੀ ਜੋੜੀ

inside image of qismat 2

1 ਮਿੰਟ ਚਾਰ ਸੈਕਿੰਡ ਦਾ ਟੀਜ਼ਰ ਪੂਰੀ ਤਰ੍ਹਾਂ ਇਮੋਸ਼ਨਸ ਤੇ ਪਿਆਰ ਦੇ ਨਾਲ ਭਰਿਆ ਹੋਇਆ ਹੈ। ਰੂਹਾਂ ਦੇ ਪਿਆਰ ਦੀ ਦਾਸਤਾਨ ਪੇਸ਼ ਕਰ ਰਹੇ ਨੇ ਐਮੀ ਵਿਰਕ ਤੇ ਸਰਗੁਣ ਮਹਿਤਾ। ਇਹ ਫ਼ਿਲਮ ਕਿਸਮਤ ਦੇ ਪਹਿਲੇ ਭਾਗ ਦੀ ਕਹਾਣੀ ਨੂੰ ਅੱਗੇ ਤੋਰਦੇ ਹੋਈ ਨਜ਼ਰ ਆਵੇਗੀ। ਟੀਜ਼ਰ ਤੋਂ ਬਾਅਦ ਹਰ ਕੋਈ ਫ਼ਿਲਮ ਦੇਖਣ ਦੇ ਲਈ ਬਹੁਤ ਜ਼ਿਆਦਾ ਉਤਸੁਕ ਹੈ।

ammy virk and sargun mehta

ਇਸ ਫ਼ਿਲਮ ‘ਚ ਐਮੀ ਵਿਰਕ ਤੇ ਸਰਗੁਣ ਮਹਿਤਾ ਤੋਂ ਇਲਾਵਾ ਤਾਨਿਆ, ਹਰਦੀਪ ਗਿੱਲ, ਰੁਪਿੰਦਰ ਰੂਪੀ,ਬਲਵਿੰਦਰ ਬੁੱਲਟ ਤੇ ਕਈ ਹੋਰ ਨਾਮੀ ਕਲਾਕਾਰ ਇਸ ਫ਼ਿਲਮ ਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ। ਟੀਜ਼ਰ ਦੇ ਨਾਲ ਫ਼ਿਲਮ ਦੀ ਰਿਲੀਜ਼ ਡੇਟ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ।  ਇਹ ਫ਼ਿਲਮ 24 ਸਤੰਬਰ ਨੂੰ ਦਰਸ਼ਕਾਂ ਦਾ ਮਨੋਰੰਜਨ ਕਰਦੀ ਹੋਈ ਨਜ਼ਰ ਆਵੇਗੀ।

ਦੱਸ ਦਈਏ ਸਾਲ 2018 ‘ਚ ਜਗਦੀਪ ਸਿੱਧੂ ਨੇ ਕਿਸਮਤ ਦੇ ਨਾਲ ਡਾਇਰੈਕਸ਼ਨ ‘ਚ ਕਦਮ ਰੱਖਿਆ ਸੀ। ਇਹ ਫ਼ਿਲਮ ਉਸ ਸਾਲ ਦੀ ਸੁਪਰ ਹਿੱਟ ਫ਼ਿਲਮ ਸਾਬਿਤ ਹੋਈ ਸੀ। ਜਿਸ ਕਰਕੇ ਇਸ ਫ਼ਿਲਮ ਨੂੰ ਵੀ ਕਈ ਅਵਾਰਡ ਹਾਸਿਲ ਹੋਏ ਸੀ।

 

 

0 Comments
0

You may also like