ਆਰ ਨੇਤ ਤੇ ਅੰਮ੍ਰਿਤ ਮਾਨ ਦਾ ਨਵਾਂ ਗੀਤ ‘ਮਿੱਠਾ ਮਿੱਠਾ’ ਹੋਇਆ ਰਿਲੀਜ਼

written by Shaminder | April 20, 2021 12:57pm

ਆਰ ਨੇਤ ਅਤੇ ਅੰਮ੍ਰਿਤ ਮਾਨ ਦਾ ਨਵਾਂ ਗੀਤ ‘ਮਿੱਠਾ ਮਿੱਠਾ’ ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਦੇ ਬੋਲ ਆਰ ਨੇਤ ਨੇ ਲਿਖੇ ਹਨ ਅਤੇ ਮਿਊਜ਼ਿਕ ਦਿੱਤਾ ਹੈ ਦੇਸੀ ਕਰਿਊ ਨੇ ।ਗੀਤ ਦਾ ਵੀਡੀਓ ਹੈਰੀ ਸਿੰਘ ਅਤੇ ਪ੍ਰੀਤ ਸਿੰਘ ਨੇ ਤਿਆਰ ਕੀਤਾ ਹੈ । ਇਸ ਗੀਤ ‘ਚ ਅਜਿਹੇ ਗੱਭਰੂਆਂ ਦੀ ਗੱਲ ਕੀਤੀ ਗਈ ਹੈ ਜੋ ਕਿ ਇਲਾਕੇ ‘ਚ ਆਪਣਾ ਪੂਰਾ ਰੌਅਬ ਦਾਅਬਾ ਰੱਖਦੇ ਹਨ ।

R Nait Image From R Nait and Amrit Maan Song

ਹੋਰ ਪੜ੍ਹੋ : ਇਸ ਵਜ੍ਹਾ ਕਰਕੇ ਸੋਨੂੰ ਸੂਦ ਨੇ ਖੁਦ ਨੂੰ ਦੱਸਿਆ ਫੇਲ 

R Nait Image From R Nait and Amrit Maan Song

ਇਸ ਗੀਤ ਨੂੰ ਸਰੋਤਿਆਂ ਦਾ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਗੀਤ ‘ਚ ਦੋਵਾਂ ਦੀ ਕਮਿਸਟਰੀ ਨੂੰ ਕਾਫੀ ਪਸੰਦ
ਕੀਤਾ ਜਾ ਰਿਹਾ ਹੈ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਆਰ ਨੇਤ ਕਈ ਹਿੱਟ ਗੀਤ ਇੰਡਸਟਰੀ ਨੂੰ ਦੇ ਚੁੱਕੇ ਹਨ ।

ਇਸ ਦੇ ਨਾਲ ਹੀ ਅੰਮ੍ਰਿਤ ਮਾਨ ਨੇ ਵੀ ਕਈ ਹਿੱਟ ਗੀਤ ਕੱਢੇ ਹਨ । ਉਹ ਵਧੀਆ ਗਾਇਕ ਹੋਣ ਦੇ ਨਾਲ ਨਾਲ ਵਧੀਆ ਲੇਖਣੀ ਦੇ ਮਾਲਕ ਵੀ ਹਨ । ਉਹ ਗੀਤਾਂ ਦੇ ਨਾਲ ਨਾਲ ਕਈ ਫ਼ਿਲਮਾਂ ‘ਚ ਵੀ ਨਜ਼ਰ ਆ ਚੁੱਕੇ ਹਨ ।

 

View this post on Instagram

 

A post shared by Amrit Maan (@amritmaan106)

You may also like