ਆਰ ਨੇਤ ਦਾ ਨਵਾਂ ਗੀਤ ‘Success Kaur’ ਛਾਇਆ ਟਰੈਂਡਿੰਗ ‘ਚ ਨੰਬਰ ਇੱਕ 'ਤੇ, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ

Written by  Lajwinder kaur   |  August 16th 2020 10:47 AM  |  Updated: August 16th 2020 10:48 AM

ਆਰ ਨੇਤ ਦਾ ਨਵਾਂ ਗੀਤ ‘Success Kaur’ ਛਾਇਆ ਟਰੈਂਡਿੰਗ ‘ਚ ਨੰਬਰ ਇੱਕ 'ਤੇ, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ

ਪੰਜਾਬੀ ਗਾਇਕ ਆਰ ਨੇਤ ਆਪਣੇ ਨਵੇਂ ਗੀਤ ‘Success Kaur’ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਚੁੱਕੇ ਨੇ । ਇਸ ਗੀਤ ‘ਚ ਉਨ੍ਹਾਂ ਨੇ ਕਾਮਯਾਬੀ ਦੇ ਰਾਹ ਚ ਆਉਂਦੀਆਂ ਮੁਸ਼ਕਿਲਾਂ ਨੂੰ ਬਿਹਤਰੀਨ ਢੰਗ ਦੇ ਨਾਲ ਪੇਸ਼ ਕੀਤਾ ਹੈ । ਕਿਵੇਂ ਲੋਕ ਦੂਜੇ ਲੋਕਾਂ ਤੋਂ ਮਤਲਵ ਕੱਢ ਕੇ ਆਪਣੇ ਕੰਮ ਪੂਰੇ ਕਰਦੇ ਨੇ ।

ਇਸ ਗੀਤ ਦੇ ਬੋਲ ਖੁਦ ਆਰ ਨੇਤ ਨੇ ਹੀ ਲਿਖੇ ਤੇ ਮਿਊਜ਼ਿਕ ਲਾਡੀ ਗਿੱਲ ਨੇ ਦਿੱਤਾ ਹੈ । ਸੁਧ ਸਿੰਘ (Sudh Singh) ਵੱਲੋਂ ਗੀਤ ਦਾ ਸ਼ਾਨਦਾਰ ਵੀਡੀਓ ਤਿਆਰ ਕੀਤਾ ਗਿਆ ਹੈ । ਗੀਤ ‘ਚ ਸੁਸ਼ਾਂਤ ਸਿੰਘ ਰਾਜਪੂਤ ਤੇ ਸੰਜੇ ਦੱਤ ਦੀ ਵੀ ਗੱਲ ਕੀਤੀ ਗਈ ਹੈ ।

ਗਾਣੇ ਦੇ ਵੀਡੀਓ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ ਆਰ ਨੇਤ ਤੇ ਫੀਮੇਲ ਮਾਡਲ ਪ੍ਰੀਤ ਕੌਰ । ਗੀਤ ਨੂੰ ਆਰ ਨੇਤ ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਗੀਤ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ । ਜਿਸ ਕਰਕੇ ਗੀਤ ਟਰੈਂਡਿੰਗ ‘ਚ ਨੰਬਰ ਇੱਕ ਉੱਤੇ ਚੱਲ ਰਿਹਾ ਹੈ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network