ਆਰ ਨੇਤ ਨੇ ਆਪਣੀ ਮਾਂ ਦੀ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ ਖ਼ਾਸ ਮੈਸੇਜ

written by Lajwinder kaur | July 28, 2020

ਪੰਜਾਬੀ ਗਾਇਕ ਆਰ ਨੇਤ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਉਨ੍ਹਾਂ ਨੇ ਆਪਣੀ ਮਾਂ ਦੀ ਤਸਵੀਰ ਸ਼ੇਅਰ ਕਰਦੇ ਹੋਏ ਕੈਪਸ਼ਨ ‘ਚ ਲਿਖਿਆ ਹੈ, ‘ਮਾਂਵਾਂ ਠੰਢੀਆ ਛਾਵਾਂ’ ਤੇ ਨਾਲ ਹੀ ਹੱਥ ਜੋੜੇ ਹੋਏ ਇਮੋਜ਼ੀ ਵੀ ਪੋਸਟ ਕੀਤੇ ਨੇ । ਹੋਰ ਵੇਖੋ : ਸੋਸ਼ਲ ਮੀਡੀਆ ‘ਤੇ ਪਹਿਲੀ ਵਾਰ ਹਰਭਜਨ ਮਾਨ ਨਜ਼ਰ ਆਏ ਆਪਣੇ ਪੂਰੇ ਪਰਿਵਾਰ ਦੇ ਨਾਲ, ‘ਜੱਟ ਦੀ ਸਟਾਰ’ ਗੀਤ ਨੂੰ ਪਿਆਰ ਦੇਣ ਲਈ ਕੀਤਾ ਦਰਸ਼ਕਾਂ ਦਾ ਧੰਨਵਾਦ ਇਸ ਤਸਵੀਰ ‘ਚ ਆਰ ਨੇਤ ਆਪਣੀ ਮੰਮੀ ਤੇ ਪੰਜਾਬੀ ਗਾਇਕ ਐਮੀ ਵਿਰਕ ਦੇ ਨਾਲ ਦਿਖਾਈ ਦੇ ਰਹੇ ਨੇ । ਇਸ ਤਸਵੀਰ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ । ਪੰਜਾਬੀ ਕਲਾਕਾਰਾਂ ਨੇ ਵੀ ਕਮੈਂਟਸ ਵੀ ਕੀਤੇ ਨੇ । ਇਸ ਫੋਟੋ ਉੱਤੇ ਇੱਕ ਲੱਖ ਤੋਂ ਵੀ ਵੱਧ ਲਾਈਕਸ ਆ ਚੁੱਕੇ ਨੇ । ਜੇ ਗੱਲ ਕਰੀਏ ਆਰ ਨੇਤ ਦੇ ਵਰਕ ਫਰੰਟ ਦੀ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਡਿਫਾਲਟਰ, ਦੱਬਦਾ ਕਿੱਥੇ ਆ, ਕਾਲੀ ਰੇਂਜ, ਗਲਤ ਬੰਦੇ, ਰੀਲਾਂ ਵਾਲਾ ਡੈੱਕ, ਬੇਬੇ ਬਾਪੂ, ‘ਕੰਡਾ ਤਾਰ’ ਵਰਗੇ ਕਈ ਖ਼ੂਬਸੂਰਤ ਗੀਤ ਦੇ ਚੁੱਕੇ ਨੇ । ਹਾਲ ਹੀ ‘ਚ ਉਨ੍ਹਾਂ ਦਾ ਨਵਾਂ ਗੀਤ ‘ਡਿਸਟੈਂਸ ਏਜ਼’ ਦਰਸ਼ਕਾਂ ਦੇ ਸਨਮੁੱਖ ਹੋਇਆ ਹੈ । ਇਸ ਗੀਤ ਨੂੰ ਦਰਸ਼ਕਾਂ ਵੱਲੋਂ ਚੰਗਾ ਹੁੰਗਾਰਾ ਮਿਲ ਰਿਹਾ ਹੈ ।

0 Comments
0

You may also like