ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ, ਆਰ ਨੇਤ ਲੈ ਕੇ ਆ ਰਹੇ ਨੇ ਧਾਰਮਿਕ ਗੀਤ ‘ਮੇਰਾ ਬਾਬਾ ਨਾਨਕ’

written by Lajwinder kaur | November 23, 2020

ਗੁਰੂ ਨਾਨਕ ਦੇਵ ਜੀ ਦਾ 551 ਵਾਂ ਪ੍ਰਕਾਸ਼ ਦਿਹਾੜਾ ਆ ਰਿਹਾ ਹੈ । ਜਿਸ ਦੇ ਚੱਲਦੇ ਪੰਜਾਬੀ ਗਾਇਕ ਆਪਣੇ ਧਾਰਮਿਕ ਗੀਤ ਲੈ ਕੇ ਆ ਰਹੇ ਨੇ । ਜਿਸ ਕਰਕੇ ਆਰ ਨੇਤ ਵੀ ਆਪਣਾ ਧਾਰਮਿਕ ਗੀਤ ਲੈ ਕੇ ਆ ਰਹੇ ਨੇ ।

r nait

ਹੋਰ ਪੜ੍ਹੋ : ਗੁਰੂ ਨਾਨਕ ਦੇਵ ਜੀ ਦੇ ‘550 ਸਾਲਾ ਪ੍ਰਕਾਸ਼ ਪੁਰਬ’ ਨੂੰ ਸਮਰਪਿਤ ਕਮਲ ਖ਼ਾਨ ਲੈ ਕੇ ਆ ਰਹੇ ਨੇ ਗੀਤ ‘ਮਰਦਾਨੇ ਕੇ’

ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਆਪਣੇ ਧਾਰਮਿਕ ਗੀਤ ‘ਮੇਰਾ ਬਾਬਾ ਨਾਨਕ’ ਦਾ ਪੋਸਟਰ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕੀਤਾ ਹੈ। ਵੱਡੀ ਗਿਣਤੀ ਚ ਲਾਈਕਸ ਤੇ ਵਾਹਿਗੁਰੂ ਜੀ ਤੇ ਬਾਬਾ ਨਾਨਕ ਲਿਖਕੇ ਕਮੈਂਟਸ ਕਰ ਰਹੇ ਨੇ ।

inside pic of r nait

ਜੇ ਗੱਲ ਕਰੀਏ ਇਸ ਧਾਰਮਿਕ ਗੀਤ ਦੇ ਬੋਲ ਖੁਦ ਆਰ ਨੇਤ ਨੇ ਹੀ ਲਿਖੇ ਨੇ ਤੇ ਮਿਊਜ਼ਿਕ ਇਮਪਾਇਰ ਨੇ ਦਿੱਤਾ ਹੈ । ਗਾਣੇ ਦਾ ਵੀਡੀਓ GRY India ਨੇ ਤਿਆਰ ਕੀਤਾ ਹੈ । ਇਹ ਪੂਰਾ ਗੀਤ 25 ਨਵੰਬਰ ਨੂੰ ਦਰਸ਼ਕਾਂ ਦੇ ਰੁਬਰੂ ਹੋ ਜਾਵੇਗਾ । ਜੇ ਗੱਲ ਕਰੀਏ ਆਰ ਨੇਤ ਦੀ ਤਾਂ ਉਹ ਪਿਛਲੇ ਸਾਲ ਵੀ ਪੰਜਾਬੀ ਗੀਤਕਾਰ ਤੇ ਗਾਇਕ ਆਰ ਨੇਤ ‘ਬਾਬਾ ਨਾਨਕ’ ਟਾਈਟਲ ਹੇਠ ਧਾਰਮਿਕ ਗੀਤ ਲੈ ਕੇ ਆਏ ਸੀ ।

r nait pic

0 Comments
0

You may also like