ਰਾਘਵ ਚੱਢਾ ਨੇ ਵਿਆਹ ਦੀਆਂ ਤਸਵੀਰਾਂ ਸ਼ੇਅਰ ਕਰਦੇ ਹੋਏ ਦਿੱਤੀ ਭਗਵੰਤ ਮਾਨ ਨੂੂੂੰ ਵਧਾਈ, ਵੇਖੋ ਤਸਵੀਰਾਂ

Written by  Shaminder   |  July 07th 2022 01:23 PM  |  Updated: July 07th 2022 01:40 PM

ਰਾਘਵ ਚੱਢਾ ਨੇ ਵਿਆਹ ਦੀਆਂ ਤਸਵੀਰਾਂ ਸ਼ੇਅਰ ਕਰਦੇ ਹੋਏ ਦਿੱਤੀ ਭਗਵੰਤ ਮਾਨ ਨੂੂੂੰ ਵਧਾਈ, ਵੇਖੋ ਤਸਵੀਰਾਂ

ਰਾਘਵ ਚੱਢਾ ਨੇ ਮੁੱਖ ਮੰਤਰੀ ਭਗਵੰਤ ਮਾਨ (Baghwant Mann) ਨੂੰ ਨਵੀਂ iੰਜ਼ੰਦਗੀ ਦੀ ਸ਼ੁਰੂਆਤ ਦੇ ਲਈ ਵਧਾਈ ਦਿੱਤੀ ਹੈ । ਉਨ੍ਹਾਂ ਨੇ ਵਿਆਹ ਦੀਆਂ ਤਸਵੀਰਾਂ ਸਾਂਝੀਆਂ ਕਰਦੇ ਹੋਏ ਲਿਖਿਆ ਕਿ ‘ਵਾਹਿਗੁਰੂ ਜੀ ਆਪਣੇ ਬੱਚੇ ‘ਤੇ ਆਸ਼ੀਰਵਾਦ ਬਣਾਈ ਰੱਖਿਓ’ । ਇਸ ਦੇ ਨਾਲ ਹੀ ਰਾਘਵ ਚੱਢਾ ਨੇ ਵਿਆਹ ਦੀਆਂ ਹੋਰ ਕਈ ਤਸਵੀਰਾਂ ਸ਼ੇਅਰ ਕੀਤੀਆਂ ਹਨ। ਵਿਆਹ ਤੋਂ ਬਾਅਦ ਭਗਵੰਤ ਮਾਨ ਨੂੰ ਹਰ ਪਾਸਿਓਂ ਵਧਾਈਆਂ ਮਿਲ ਰਹੀਆਂ ਹਨ ।

CM Bhagwant Mann-Dr Gurpreet Kaur Wedding Live Updates: Punjab CM to get married shortly

ਹੋਰ ਪੜ੍ਹੋ : ਸਿੱਧੂ ਮੂਸੇਵਾਲਾ ਦੀ ਮਾਂ ਦੇ ਨਾਲ ਵਾਇਰਲ ਹੋ ਰਿਹਾ ਇਸ ਬੱਚੇ ਦਾ ਵੀਡੀਓ, ਗਾਇਕ ਦੀ ਮਾਂ ਨੇ ਮੱਥਾ ਚੁੰਮ ਕੇ ਜਤਾਇਆ ਪਿਆਰ

ਡਾਕਟਰ ਗੁਰਪ੍ਰੀਤ ਕੌਰ ਜੋ ਕਿ ਜੋ ਕਿ ਪੇਸ਼ੇ ਤੋਂ ਡਾਕਟਰ ਹੈ । ਇਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀਆਂ ਹਨ ।ਵਿਆਹ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਸ਼ਾਮਿਲ ਹੋਏ । ਇਸ ਦੇ ਨਾਲ ਹੀ ਭਗਵੰਤ ਮਾਨ ਦੀ ਹੋਣ ਵਾਲੀ ਪਤਨੀ ਡਾਕਟਰ ਗੁਰਪ੍ਰੀਤ ਕੋਰ ਉਨ੍ਹਾਂ ਦੇ ਪਰਿਵਾਰ ਦੇ ਕਰੀਬੀ ਦੱਸੀ ਜਾ ਰਹੀ ਹੈ ।

cm bhagwant mann-min

ਹੋਰ ਪੜ੍ਹੋ : ਸੀਐੱਮ ਭਗਵੰਤ ਮਾਨ ਦੀ ਪਤਨੀ ਦਾ ਵਿਆਹ ਤੋਂ ਪਹਿਲਾਂ ਟਵੀਟ ਹੋ ਰਿਹਾ ਵਾਇਰਲ, ਆਖੀ ਇਹ ਗੱਲ

ਪੰਜਾਬ ਦੇ ਸੀਐੱਮ ਅਤੇ ਡਾਕਟਰ ਗੁਰਪ੍ਰੀਤ ਕੌਰ ਇੱਕ ਦੂਜੇ ਨੂੰ ਪਹਿਲਾਂ ਤੋਂ ਹੀ ਚੰਗੀ ਤਰ੍ਹਾਂ ਜਾਣਦੇ ਸਨ । ਸੀਐੱਮ ਭਗਵੰਤ ਮਾਨ ਦਾ ਇਹ ਦੂਜਾ ਵਿਆਹ ਹੈ । ਇਸ ਤੋਂ ਪਹਿਲਾਂ ਉਹ ੨੦੧੫ ‘ਚ ਆਪਣੀ ਪਹਿਲੀ ਪਤਨੀ ਤੋਂ ਤਲਾਕ ਲੈ ਚੁੱਕੇ ਹਨ ।

ਉਨ੍ਹਾਂ ਦੇ ਦੋ ਬੱਚੇ ਹਨ ਦਿਲਸ਼ਾਨ ਅਤੇ ਸੀਰਤ ਜੋ ਕਿ ਅਮਰੀਕਾ ‘ਚ ਆਪਣੀ ਮਾਂ ਦੇ ਨਾਲ ਰਹਿੰਦੇ ਹਨ ।ਵਿਆਹ ਦੀਆਂ ਤਿਆਰੀਆਂ ਪ੍ਰਦੇਸ਼ ਦੇ ਸੂਬਾ ਪ੍ਰਧਾਨ ਰਾਘਵ ਚੱਢਾ ਸੰਭਾਲ ਰਹੇ ਹਨ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network