ਮੁੜ ਲਾੜਾ ਬਣੇ CM ਭਗਵੰਤ ਮਾਨ ਦੀ ਪਹਿਲੀ ਫੋਟੋ ਆਈ ਸਾਹਮਣੇ, ਰਾਘਵ ਚੱਢਾ ਨੇ ਸ਼ੇਅਰ ਕੀਤੀ ਤਸਵੀਰ

written by Pushp Raj | July 07, 2022

CM Bhagwant Mann's First pic on wedding day : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦੂਜਾ ਵਿਆਹ ਕਰਨ ਜਾ ਰਹੇ ਹਨ। ਉਨ੍ਹਾਂ ਦੀ ਹੋਣ ਵਾਲੀ ਪਤਨੀ ਦਾ ਨਾਂ ਡਾਕਟਰ ਗੁਰਪ੍ਰੀਤ ਕੌਰ ਹੈ। ਵਿਆਹ ਦੀਆਂ ਰਸਮਾਂ ਚੰਡੀਗੜ੍ਹ ਦੇ ਸੀਐਮ ਹਾਊਸ ਵਿੱਚ ਹੀ ਹੋਣਗੀਆਂ। ਮੁੜ ਲਾੜਾ ਬਣੇ ਭਗਵੰਤ ਮਾਨ ਦੀ ਪਹਿਲੀ ਤਸਵੀਰ ਸਾਹਮਣੇ ਆਈ ਹੈ। ਇਹ ਤਸਵੀਰ ਰਾਘਵ ਚੰਢਾ ਵੱਲੋਂ ਸ਼ੇਅਰ ਕੀਤੀ ਗਈ ਹੈ।

CM Bhagwant Mann-Dr Gurpreet Kaur Wedding Live Updates: Raghav Chaddha arrives CM residence

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ 'ਤੇ ਇਕ ਸਾਦੇ ਸਮਾਗਮ 'ਚ ਵਿਆਹ ਦੇ ਬੰਧਨ 'ਚ ਬੱਝ ਕੇ ਵਿਆਹੁਤਾ ਜੀਵਨ ਦੀ ਦੂਜੀ ਪਾਰੀ ਦੀ ਸ਼ੁਰੂਆਤ ਕਰਨਗੇ। 48 ਸਾਲਾ ਭਗਵੰਤ ਮਾਨ ਪੇਸ਼ੇ ਤੋਂ ਡਾਕਟਰ ਗੁਰਪ੍ਰੀਤ ਕੌਰ ਨਾਲ ਵਿਆਹ ਕਰਨਗੇ।

ਮੁਹਾਲੀ ਪਹੁੰਚੇ ਅਰਵਿੰਦ ਕੇਜਰੀਵਾਲ
ਦਿੱਲੀ ਦੇ ਮੁੱਖ ਮੰਤਰੀ ਅਤੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਆਪਣੇ ਪਰਿਵਾਰ ਸਣੇ ਭਗਵੰਤ ਮਾਨ ਦੇ ਵਿਆਹ 'ਚ ਸ਼ਾਮਿਲ ਹੋਣਗੇ। ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ ਚ ਸ਼ਾਮਲ ਹੋਣ ਦੇ ਲਈ ਦਿੱਲੀ ਦੇ ਸੀਐੱਮ ਅਰਵਿੰਦ ਕੇਜਰੀਵਾਲ ਮੁਹਾਲੀ ਏਅਰਪੋਰਟ ਵਿਖੇ ਪਹੁੰਚ ਚੁੱਕੇ ਹਨ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਉਹ ਅੱਜ ਇਕ ਨਵੀਂ ਯਾਤਰਾ 'ਤੇ ਜਾ ਰਹੇ ਹਨ, ਮੈਂ ਉਨ੍ਹਾਂ ਦੇ ਸੁਖੀ ਵਿਆਹੁਤਾ ਜੀਵਨ ਦੀ ਕਾਮਨਾ ਕਰਦਾ ਹਾਂ।

ਲਾੜਾ ਬਣੇ ਸੀਐਮ ਮਾਨ ਦੀ ਪਹਿਲੀ ਤਸਵੀਰ ਆਈ ਸਾਹਮਣੇ
ਸਾਂਸਦ ਰਾਘਵ ਚੱਢਾ ਨੇ ਲਾੜਾ ਬਣੇ ਸੀਐਮ ਭਗਵੰਤ ਮਾਨ ਨਾਲ ਇੱਕ ਤਸਵੀਰ ਸਾਂਝੀ ਕੀਤੀ ਹੈ। ਰਾਘਵ ਚੱਢਾ ਨੇ ਇਹ ਤਸਵੀਰ ਆਪਣੇ ਟਵਿੱਟਰ ਅਕਾਂਉਟ ਉੱਤੇ ਸ਼ੇਅਰ ਕੀਤੀ ਹੈ। ਇਸ ਦੇ ਨਾਲ ਹੀ ਰਾਘਵ ਚੱਢਾ ਨੇ ਟਵੀਟ ਦੇ ਵਿੱਚ ਲਿਖਿਆ ਕਿ ਸਾਡੇ ਵੀਰੇ ਦਾ ਵਿਆਹ... ਸਾਨੂ ਗੋਡੇ ਗੋਡੇ ਚਾਅ...

ਸੀਐੱਮ ਦੇ ਵਿਆਹ ਦੀਆਂ ਤਿਆਰੀਆਂ ਪ੍ਰਦੇਸ਼ ਦੇ ਸੂਬਾ ਪ੍ਰਧਾਨ ਰਾਘਵ ਚੱਢਾ ਸੰਭਾਲ ਰਹੇ ਹਨ । ਭਗਵੰਤ ਮਾਨ ਇੱਕ ਸਾਦੇ ਸਮਾਰੋਹ ਦੇ ਦੌਰਾਨ ਵਿਆਹ ਦੇ ਬੰਧਨ ‘ਚ ਬੱਝਣਗੇ ।

CM Bhagwant Mann-Dr Gurpreet Kaur Wedding Live Updates: Raghav Chaddha arrives CM residence

ਵਿਆਹ ਦੀਆਂ ਰਸਮਾਂ
ਸੀਐਮ ਭਗਵੰਤ ਮਾਨ ਦੇ ਵਿਆਹ ਦੀਆਂ ਰਸਮਾਂ ਸਵੇਰੇ 11 ਵਜੇ ਸ਼ੁਰੂ ਹੋਣਗੀਆਂ ਅਤੇ ਦੁਪਹਿਰ 2 ਵਜੇ ਤੱਕ ਚੱਲਣਗੀਆਂ। ਸੁਰੱਖਿਆ ਕਾਰਨਾਂ ਕਰਕੇ ਸੀਐਮ ਮਾਨ ਦਾ ਵਿਆਹ ਸੀਐਮ ਨਿਵਾਸ ਵਿੱਚ ਹੀ ਹੋਵੇਗਾ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਮੁੱਖ ਮੰਤਰੀ ਹਾਊਸ ਪਹੁੰਚ ਚੁੱਕੀ ਹੈ।

ਵਿਆਹ 'ਚ ਹੋਵੇਗਾ ਸ਼ਾਹੀ ਮੈਨਯੂ
ਸੀਐਮ ਮਾਨ ਦੇ ਵਿਆਹ ਲਈ ਸ਼ਾਹੀ ਦਾਵਤ ਦਾ ਪ੍ਰਬੰਧ ਕੀਤਾ ਗਿਆ ਹੈ। ਵਿਆਹ ਦਾ ਮੇਨੂ ਸਾਹਮਣੇ ਆ ਗਿਆ ਹੈ। ਸੀਐਮ ਦੇ ਵਿਆਹ ਦੀ ਦਾਵਤ ਵਿੱਚ Four seasons ਵੱਲੋਂ ਕੀਤਾ ਗਿਆ ਹੈ ਖਾਣੇ ਦਾ ਪ੍ਰਬੰਧ
ਜਾਣਕਾਰੀ ਮੁਾਤਬਕ ਪੰਜਾਬ ਦੇ ਸੀਐੱਮ ਅਤੇ ਡਾਕਟਰ ਗੁਰਪ੍ਰੀਤ ਕੌਰ ਇੱਕ ਦੂਜੇ ਨੂੰ ਪਹਿਲਾਂ ਤੋਂ ਹੀ ਚੰਗੀ ਤਰ੍ਹਾਂ ਜਾਣਦੇ ਸਨ ।

ਸਾਲ 2019 ਵਿੱਚ ਉਨ੍ਹਾਂ ਦੀ ਮੁਲਾਕਾਤ ਭਗਵੰਤ ਮਾਨ ਨਾਲ ਹੋਈ। ਭਗਵੰਤ ਮਾਨ ਉਸ ਸਮੇਂ ਸੰਗਰੂਰ ਤੋਂ ਲੋਕ ਸਭਾ ਮੈਂਬਰ ਸਨ। ਇਸ ਤੋਂ ਬਾਅਦ ਉਹ ਸੀ.ਐਮ ਮਾਨ ਦੇ ਵਿਸ਼ੇਸ਼ ਪ੍ਰੋਗਰਾਮਾਂ ਵਿੱਚ ਹਿੱਸਾ ਲੈਂਦੀ ਰਹੀ। ਮੁੱਖ ਮੰਤਰੀ ਦੇ ਅਹੁਦੇ ਦੇ ਸਹੁੰ ਚੁੱਕ ਸਮਾਗਮ ਵਿੱਚ ਗੁਰਪ੍ਰੀਤ ਕੌਰ ਵੀ ਮੌਜੂਦ ਸਨ।

Who is Punjab CM Bhagwant Mann's wife-to-be Dr Gurpreet Kaur?

ਹੋਰ ਪੜ੍ਹੋ: CM ਭਗਵੰਤ ਮਾਨ ਦਾ ਵਿਆਹ ਅੱਜ, ਪਰਿਵਾਰਕ ਮੈਂਬਰਾਂ ਤੇ ਅਰਵਿੰਦ ਕੇਜਰੀਵਾਲ ਸਣੇ ਵਿਆਹ ’ਚ ਸ਼ਾਮਲ ਹੋਣਗੇ ਕਈ ਸਿਆਸੀ ਆਗੂ

ਦੱਸਣਯੋਗ ਹੈ ਕਿ ਸਿਆਸਤ ‘ਚ ਆਉਣ ਤੋਂ ਪਹਿਲਾਂ ਭਗਵੰਤ ਮਾਨ ਨੇ ਕਮੇਡੀਅਨ ਵਜੋਂ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ, ਜਿਸ ‘ਚ ਉਨ੍ਹਾਂ ਨੇ ਖੂਬ ਵਾਹ ਵਾਹੀ ਖੱਟੀ। ਉਨ੍ਹਾਂ ਨੇ ਕਮੇਡੀਅਨ ਦੇ ਰੂਪ ਵਿੱਚ ਬਹੁਤ ਨਾਮ ਕਮਾਇਆ। ਉਨ੍ਹਾਂ ਦਾ ਜੁਗਨੂੰ ਨਾਂ ਦੇ ਕਿਰਦਾਰ ਨੂੰ ਦਰਸ਼ਕਾਂ ਵੱਲੋਂ ਰੱਜ ਕੇ ਪਿਆਰ ਮਿਲਿਆ ਸੀ, ਅੱਜ ਵੀ ਉਨ੍ਹਾਂ ਦਾ ਇਹ ਕਿਰਦਾਰ ਦਰਸ਼ਕਾਂ ਦੇ ਜ਼ਹਿਨ ‘ਚ ਤਾਜ਼ਾ ਹੈ। ਸੋਸ਼ਲ ਮੀਡੀਆ ਉੱਤੇ ਸਿਆਸੀ ਅਤੇ ਮਨੋਰੰਜਨ ਜਗਤ ਦੀਆਂ ਹਸਤੀਆਂ ਪੋਸਟਾਂ ਪਾ ਕੇ ਭਗਵੰਤ ਮਾਨ ਨੂੰ ਆਪਣੀ ਸ਼ੁਭਕਾਮਨਾਵਾਂ ਦੇ ਰਹੇ ਹਨ।

You may also like