ਰਘਬੀਰ ਬੋਲੀ ਤੇ ਰਾਜਵੀਰ ਜਵੰਦਾ ਦਾ ਇਹ ਹਾਸੇ ਵਾਲਾ ਵੀਡੀਓ ਦਰਸ਼ਕਾਂ ਨੂੰ ਆ ਰਿਹਾ ਖੂਬ ਪਸੰਦ, ਰਘਬੀਰ ਬੋਲੀ ਬਣੇ ਦੋਧੀ, ਦੇਖੋ ਵੀਡੀਓ
ਪੰਜਾਬੀ ਅਦਾਕਾਰ ਰਘਬੀਰ ਬੋਲੀ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਨੇ । ਉਹ ਆਪਣੀ ਮਜ਼ੇਦਾਰ ਵੀਡੀਓ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਰਹਿੰਦੇ ਨੇ ।
ਉਨ੍ਹਾਂ ਨੇ ਇੱਕ ਪੁਰਾਣੀ ਵੀਡੀਓ ਸ਼ੇਅਰ ਕੀਤੀ ਹੈ, ਜਿਸ ‘ਚ ਉਹ ਰਾਜਵੀਰ ਜਵੰਦਾ ਦੇ ਨਾਲ ਦਿਖਾਈ ਦੇ ਰਹੇ ਨੇ । ਇਸ ਵੀਡੀਓ ‘ਚ ਰਘਬੀਰ ਬੋਲੀ ਦੋਧੀ ਬਣੇ ਹੋਏ ਨਜ਼ਰ ਆ ਰਹੇ ਨੇ । ਦੋਵਾਂ ਦੀ ਇਹ ਹਾਸੇ ਵਾਲੇ ਵੀਡੀਓ ਦਰਸ਼ਕਾਂ ਨੂੰ ਖੂਬ ਪਸੰਦ ਆ ਰਹੇ ਨੇ ।
ਰਘਵੀਰ ਬੋਲੀ ਜੋ ਕਿ ਪੰਜਾਬੀ ਫ਼ਿਲਮਾਂ ‘ਚ ਆਪਣੀ ਅਦਾਕਾਰੀ ਦੇ ਜਲਵੇ ਬਿਖੇਰਦੇ ਹੋਏ ਦਿਖਾਈ ਦਿੰਦੇ ਨੇ । ਉਹ ਅਖੀਰਲੀ ਵਾਰ ‘ਇੱਕ ਸੰਧੂ ਹੁੰਦਾ ਸੀ’ ‘ਚ ਨਜ਼ਰ ਆਏ ਸੀ । ਇਸ ਤੋਂ ਇਲਾਵਾ ਉਹ ਬਹੁਤ ਸਾਰੀਆਂ ਆਉਣ ਵਾਲੀਆਂ ਪੰਜਾਬੀ ਫ਼ਿਲਮਾਂ ‘ਚ ਅਦਾਕਾਰੀ ਕਰਦੇ ਹੋਏ ਦਿਖਾਈ ਦੇਣਗੇ ।