ਗਾਇਕ ਰਾਹਤ ਫ਼ਤਿਹ ਅਲੀ ਖ਼ਾਨ ਨੂੰ ਆਕਸਫੋਰਡ ਯੂਨੀਵਰਸਿਟੀ ਨੇ ਦਿੱਤਾ ਵੱਡਾ ਸਨਮਾਨ 

Written by  Rupinder Kaler   |  June 27th 2019 03:53 PM  |  Updated: June 27th 2019 05:17 PM

ਗਾਇਕ ਰਾਹਤ ਫ਼ਤਿਹ ਅਲੀ ਖ਼ਾਨ ਨੂੰ ਆਕਸਫੋਰਡ ਯੂਨੀਵਰਸਿਟੀ ਨੇ ਦਿੱਤਾ ਵੱਡਾ ਸਨਮਾਨ 

ਮਸ਼ਹੂਰ ਗਾਇਕ ਰਾਹਤ ਫ਼ਤਿਹ ਅਲੀ ਖ਼ਾਨ ਨੂੰ ਵੱਡਾ ਸਨਮਾਨ ਮਿਲਿਆ ਹੈ । ਉਹਨਾਂ ਨੂੰ ਆਕਸਫੋਰਡ ਯੂਨੀਵਰਸਿਟੀ ਨੇ ਡਾਕਟਰੇਟ ਦੀ ਡਿਗਰੀ ਦਿੱਤੀ ਹੈ । ਰਾਹਤ ਨੂੰ ਆਕਸਫੋਰਡ ਯੂਨੀਵਰਸਿਟੀ ਵਿੱਚ ਇੱਕ ਪ੍ਰੋਗਰਾਮ ਦੌਰਾਨ ਸੰਗੀਤ ਵਿੱਚ ਡਾਕਟਰੇਟ ਦੀ ਡਿਗਰੀ ਦੇ ਕੇ ਸਨਮਾਨਿਤ ਕੀਤਾ ਗਿਆ ।

https://www.instagram.com/p/BzLF1Jnl1MT/

ਇਸ ਦੀ ਜਾਣਕਾਰੀ ਦਿੰਦੇ ਹੋਏ ਰਾਹਤ ਫ਼ਤਿਹ ਅਲੀ ਨੇ ਟਵਿੱਟਰ ਤੇ ਇੱਕ ਪੋਸਟ ਪਾ ਕੇ ਇਸ ਦੀ ਜਾਣਕਾਰੀ ਦਿੱਤੀ ਹੈ । ਉਹਨਾ ਨੇ ਕਿਹਾ ਹੈ ਕਿ ਆਕਸਫੋਰਡ ਯੂਨੀਵਰਸਿਟੀ ਤੋਂ ਇਹ ਮਾਣ ਹਾਸਲ ਕਰਕੇ ਉਸ ਨੂੰ ਬਹੁਤ ਖ਼ੁਸ਼ੀ ਹੋਈ ਹੈ । ਉਹਨਾਂ ਨੇ ਲਿਖਿਆ ਹੈ ਕਿ ਉਹ ਕਿਸਮਤ ਵਾਲੇ ਹਨ ਕਿ ਸੰਗੀਤ ਨੇ ਉਹਨਾਂ ਨੂੰ ਇਸ ਮੁਕਾਮ ਤੇ ਲਿਆਂਦਾ ਹੈ ।

https://twitter.com/RFAKWorld/status/752871403033100288

ਰਾਹਤ ਫ਼ਤਿਹ ਅਲੀ ਖ਼ਾਨ ਸੰਗੀਤ ਦੀ ਦੁਨੀਆਂ ਵਿੱਚ ਵੱਡਾ ਨਾਂਅ ਹੈ ਉਹਨਾਂ ਨੇ ਬਾਲੀਵੁੱਡ ਦੀਆਂ ਕਈ ਫ਼ਿਲਮਾਂ ਦੇ ਗਾਣਿਆਂ ਨੂੰ ਆਪਣੀ ਅਵਾਜ਼ ਦਿੱਤੀ ਹੈ । ਉਹਨਾਂ ਦੇ ਸੰਗੀਤਕ ਸਫ਼ਰ ਦੀ ਗੱਲ ਕੀਤੀ ਜਾਵੇ ਤਾਂ ਉਹਨਾਂ ਨੇ ਸੁਰਾਂ ਦੇ ਸੁਲਤਾਨ ਨੁਸਰਤ ਫ਼ਤਿਹ ਅਲੀ ਖ਼ਾਨ ਤੋਂ ਸੰਗੀਤ ਦੀ ਸਿੱਖਿਆ ਲਈ ਹੈ ।

https://www.instagram.com/p/BzLBjzwF1Qb/

https://www.instagram.com/p/BzLvzeXFb1S/


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network