ਪਤਨੀ ਦੇ ਦਿਹਾਂਤ ਤੋਂ ਬਾਅਦ ਰਾਹੁਲ ਦੇਵ ਖੁਦ ਕਰ ਰਹੇ ਪੁੱਤਰ ਦਾ ਪਾਲਣ ਪੋਸ਼ਣ, ਕਿਹਾ ‘ਮਾਂ ਬਣਨਾ ਆਸਾਨ ਨਹੀਂ’

written by Shaminder | September 20, 2022

ਰਾਹੁਲ ਦੇਵ (Rahul Dev) ਇੱਕ ਅਜਿਹੇ ਅਦਾਕਾਰ (Actor) ਹਨ । ਜਿਨ੍ਹਾਂ ਨੇ ਬਾਲੀਵੁੱਡ ਹੀ ਨਹੀਂ, ਪੰਜਾਬੀ ਇੰਡਸਟਰੀ ਦੀਆਂ ਕਈ ਹਿੱਟ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ । ਇਨ੍ਹਾਂ ਫ਼ਿਲਮਾਂ ‘ਚ ਉਨ੍ਹਾਂ ਦੀ ਅਦਾਕਾਰੀ ਨੂੰ ਬਹੁਤ ਜ਼ਿਆਦਾ ਸਰਾਹਿਆ ਗਿਆ ਹੈ । ਉਨ੍ਹਾਂ ਨੇ ਫ਼ਿਲਮਾਂ ‘ਚ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ ।

Rahul Dev Image Source : Google

ਹੋਰ ਪੜ੍ਹੋ : ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤ ਦਿਵਸ, ਦਰਸ਼ਨ ਔਲਖ ਨੇ ਪੋਸਟ ਸਾਂਝੀ ਕਰਕੇ ਗੁਰੂ ਸਾਹਿਬ ਨੂੰ ਕੀਤਾ ਯਾਦ

ਪਰਦੇ ‘ਤੇ ਕਦੇ ਆਪਣੇ ਦਮਦਾਰ ਕਿਰਦਾਰ ਅਤੇ ਕਦੇ ਆਪਣੇ ਐਕਸਪ੍ਰੇਸ਼ਨ ਦੇ ਨਾਲ ਦਰਸ਼ਕਾਂ ਨੂੰ ਹਸਾਉਣ,ਰਵਾਉਣ ਵਾਲੇ ਇਸ ਅਦਾਕਾਰ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਹ ਇਨ੍ਹੀਂ ਦਿਨੀਂ ਕਾਫੀ ਪ੍ਰੇਸ਼ਾਨ ਚੱਲ ਰਹੇ ਹਨ । ਉਨ੍ਹਾਂ ਦੀ ਪਤਨੀ ਦਾ ਦਿਹਾਂਤ 2009  ‘ਚ ਹੋ ਗਿਆ ਸੀ ।

Rahul Dev Image Source : Google

ਹੋਰ ਪੜ੍ਹੋ : ਰਵਿੰਦਰ ਗਰੇਵਾਲ ਦੀ ਫ਼ਿਲਮ ‘ਵਿੱਚ ਬੋਲੂੰਗਾ ਤੇਰੇ’ ਇਸ ਦਿਨ ਹੋਵੇਗੀ ਰਿਲੀਜ਼, ਗਾਇਕ ਨੇ ਸਾਂਝਾ ਕੀਤਾ ਪੋਸਟਰ

ਪਤਨੀ ਦੀ ਮੌਤ ਤੋਂ ਬਾਅਦ ਉਨ੍ਹਾਂ ਨੇ ਖੁਦ ਮਾਂ ਬਣ ਕੇ ਪੁੱਤਰ ਨੂੰ ਪਾਲਿਆ । ਇੱਕ ਇੰਟਰਵਿਊ ਦੇ ਦੌਰਾਨ ਅਦਾਕਾਰ ਨੇ ਖੁਲਾਸਾ ਕੀਤਾ ਸੀ ਕਿ ਉਨ੍ਹਾਂ ਨੇ ਮਾਤਾ ਅਤੇ ਪਿਤਾ ਬਣਨ ਦੀ ਕੋਸ਼ਿਸ਼ ਕੀਤੀ, ਪਰ ਇਹ ਸਭ ਕੁਝ ਏਨਾਂ ਆਸਾਨ ਨਹੀਂ ਸੀ ਜਿੰਨਾ ਕਿ ਫ਼ਿਲਮਾਂ ‘ਚ ਦਿਖਾਇਆ ਜਾਂਦਾ ਹੈ ।

Rahul Dev With son
Image Source : Google

ਇਸ ਦੇ ਨਾਲ ਹੀ ਅਦਾਕਾਰ ਨੇ ਔਰਤਾਂ ਦਾ ਬੱਚਿਆਂ ਦੇ ਪਾਲਣ ਪੋਸ਼ਣ ‘ਚ ਯੋਗਦਾਨ ਬਾਰੇ ਵੀ ਦੱਸਿਆ । ਦੱਸ ਦਈਏ ਕਿ ਅਦਾਕਾਰ ਨੇ ਕੈਂਸਰ ਕਾਰਨ ਆਪਣੀ ਪਤਨੀ ਨੂੰ ਗੁਆ ਦਿੱਤਾ ਸੀ । ਜਿਸ ਤੋਂ ਬਾਅਦ ਉਹ ਇਕਲਾਪੇ ਦੀ ਜ਼ਿੰਦਗੀ ਜਿਉਂ ਰਹੇ ਹਨ । ਉਹ ਅਕਸਰ ਆਪਣੀ ਪਤਨੀ ਬਾਰੇ ਗੱਲਬਾਤ ਕਰਦੇ ਹੋਏ ਭਾਵੁਕ ਹੋ ਜਾਂਦੇ ਹਨ । ਰਾਹੁਲ ਦੇਵ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬਾਲੀਵੁੱਡ ਇੰਡਸਟਰੀ ਦੀਆਂ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ ।

 

 

You may also like