ਮੀਂਹ ਨੇ ਦਿੱਲੀ ਧਰਨੇ ’ਤੇ ਬੈਠੇ ਕਿਸਾਨਾਂ ਦੀਆਂ ਵਧਾਈਆਂ ਮੁਸ਼ਕਿਲਾਂ, ਹਰ ਤਰ੍ਹਾਂ ਦੀ ਮੁਸ਼ਕਿਲ ਦੇ ਬਾਵਜੂਦ ਹੌਂਸਲੇ ਬੁਲੰਦ

written by Rupinder Kaler | July 20, 2021

ਖੇਤੀ ਬਿੱਲਾਂ ਦੇ ਖਿਲਾਫ ਕਿਸਾਨ ਪਿਛਲੇ ਅੱਠ ਮਹੀਨਿਆਂ ਤੋਂ ਦਿੱਲੀ ਵਿੱਚ ਧਰਨਾ ਦੇ ਰਹੇ ਹਨ । ਇਸ ਧਰਨੇ ਦੌਰਾਨ ਕਿਸਾਨਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਇਸ ਦੇ ਬਾਵਜੂਦ ਕਿਸਾਨਾਂ ਦੇ ਹੌਂਸਲੇ ਬੁਲੰਦ ਹਨ । ਹਾਲ ਹੀ 'ਚ ਹੋਈ ਬਾਰਸ਼ ਨਾਲ ਕਿਸਾਨਾਂ ਦੇ ਟੈਂਟਾਂ 'ਚ ਵੀ ਪਾਣੀ ਵੜ ਗਿਆ। ਇਸ ਦੇ ਬਾਵਜੂਦ ਕਿਸਾਨਾਂ ਦੇ ਹੌਸਲੇ ਬੁਲੰਦ ਹਨ ।

Pic Courtesy: Instagram
ਹੋਰ ਪੜ੍ਹੋ : ਅੱਜ ਹੈ ਗ੍ਰੇਸੀ ਸਿੰਘ ਦਾ ਜਨਮ ਦਿਨ, ਜਨਮ ਦਿਨ ‘ਤੇ ਜਾਣੋ ਪਹਿਲੀ ਹੀ ਹਿੱਟ ਫ਼ਿਲਮ ਹੋਣ ਤੋਂ ਬਾਅਦ ਅਦਾਕਾਰਾ ਨੇ ਇੰਡਸਟਰੀ ਤੋਂ ਕਿਉਂ ਬਣਾਈ ਦੂਰੀ
Pic Courtesy: Instagram
ਦਿੱਲੀ ਧਰਨੇ ਦੀਆਂ ਕੁਝ ਵੀਡੀਓ ਤੇ ਤਸਵੀਰਾਂ ਅਦਾਕਾਰ ਦਰਸ਼ਨ ਔਲਖ ਨੇ ਆਪਣੇ ਇੰਸਟਾਗ੍ਰਾਮ ਤੇ ਸ਼ੇਅਰ ਕੀਤੀਆਂ ਹਨ । ਜਿਨ੍ਹਾਂ ਵਿੱਚ ਸਾਫ ਦੇਖਿਆ ਜਾ ਸਕਦਾ ਹੈ ਕਿ ਕਿਸਾਨ ਕਿਨ੍ਹਾਂ ਹਲਾਤਾਂ ਵਿੱਚ ਆਪਣੇ ਹੱਕ ਲੈਣ ਲਈ ਧਰਨੇ ਤੇ ਬੈਠੇ ਹੋਏ ਹਨ ।
Pic Courtesy: Instagram
ਕਿਸਾਨ ਠੰਢ, ਗਰਮੀ ਤੇ ਬਰਸਾਤ ਦੇ ਮੌਸਮ ਵਿੱਚ ਲਗਾਤਾਰ ਧਰਨੇ ਤੇ ਡਟੇ ਹੋਏ ਹਨ ਤੇ ਕੋਈ ਵੀ ਮੌਸਮ ਕਿਸਾਨਾਂ ਦਾ ਹੌਂਸਲਾ ਤੋੜ ਨਹੀਂ ਸਕਿਆ । ਕਿਸਾਨਾਂ ਨੇ ਹੁਣ ਆਪਣੀ ਅਗਲੀ ਰਣਨੀਤੀ ਤਹਿਤ ਸੰਸਦ ਦੇ ਮੌਨਸੂਨ ਇਜਲਾਸ ਦੌਰਾਨ 200-200 ਦੇ ਗਰੁੱਪ 'ਚ ਪਾਰਲੀਮੈਂਟ ਜਾ ਕੇ ਧਰਨਾ ਦੇਣ ਦਾ ਐਲਾਨ ਕੀਤਾ ਹੈ।

0 Comments
0

You may also like