ਰਾਜ ਕਾਕੜਾ ਦਾ ਨਵਾਂ ਗੀਤ ‘ਵੰਗਾਰ’ ਹੋਇਆ ਰਿਲੀਜ਼, ਕਿਸਾਨ ਅੰਦੋਲਨ ਨੂੰ ਕੀਤਾ ਸਮਰਪਿਤ, ਦੇਖੋ ਵੀਡੀਓ

written by Lajwinder kaur | June 28, 2021

ਪੰਜਾਬੀ ਗਾਇਕ ਤੇ ਗੀਤਕਾਰ ਰਾਜ ਕਾਕੜਾ ਆਪਣੇ ਨਵੇਂ ਟਰੈਕ ਦੇ ਨਾਲ ਦਰਸ਼ਕਾਂ ਦੇ ਰੂਬਰੂ ਹੋ ਗਏ ਨੇ। ਜੀ ਹਾਂ ਕਿਸਾਨੀ ਗੀਤ ‘ਵੰਗਾਰ’ ਦੇ ਨਾਲ ਉਹ ਦਰਸ਼ਕਾਂ ਦੇ ਸਨਮੁੱਖ ਹੋਏ ਨੇ।

punjabi singer raj kakra Image Source: youtube
ਹੋਰ ਪੜ੍ਹੋ :  ਇਸ ਨੰਨ੍ਹੀ ਬੱਚੀ ਨੇ ਵਧਾਇਆ ਪੰਜਾਬੀਆਂ ਦਾ ਨਾਂਅ, ਇੱਕ ਸਾਲ 9 ਮਹੀਨਿਆਂ ਦੀ ਆਰੋਹੀ ਦਾ ਨਾਂਅ ਇੰਡੀਆ ਬੁੱਕ ਆਫ਼ ਰਿਕਾਰਡਜ਼ ’ਚ ਹੋਇਆ ਦਰਜ
: ਸੋਸ਼ਲ ਮੀਡੀਆ ਉੱਤੇ ਖੂਬ ਪਸੰਦ ਕੀਤੀਆਂ ਜਾ ਰਹੀਆਂ ਨੇ ਰੇਦਾਨ ਹੰਸ ਦੀਆਂ ਆਪਣੀ ਮੰਮੀ-ਪਾਪਾ ਦੇ ਨਾਲ ਇਹ ਖ਼ਾਸ ਤਸਵੀਰਾਂ
farmer protest punjabi song wangaar Image Source: youtube
ਗਾਇਕ ਰਾਜ ਕਾਕੜਾ ਨੇ ਇਸ ਗੀਤ ਨੂੰ ਸ਼ੇਅਰ ਕਰਦੇ ਹੋਏ ਲਿਖਿਆ ਹੈ-‘ਤਖ਼ਤਾਂ ਦੇ ਪਾਵੇ ਥੱਲੇ ਜਨਤਾ ਦੀ ਸੰਘੀ ਐ…ਨਿੱਕਲ ਜਾਏ ਜਿੰਨੀ ਛੇਤੀ ਓਨੀ ਹੀ ਚੰਗੀ ਐ…ਕਿਸਾਨ ਮਜ਼ਦੂਰ ਏਕਤਾ ਜ਼ਿੰਦਾਬਾਦ🙏🏻’ । ਇਸ ਗੀਤ ਦੇ ਬੋਲ ਖੁਦ ਰਾਜ ਕਾਕੜਾ ਨੇ ਹੀ ਲਿਖੇ ਨੇ ਤੇ ਮਿਊਜ਼ਿਕ Bhai Manna Singh ਨੇ ਦਿੱਤਾ ਹੈ। ਇਸ ਗੀਤ ਨੂੰ ਰਾਜ ਕਾਕੜਾ ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
raj kakra song wangaar out now Image Source: youtube
ਜੇ ਗੱਲ ਕਰੀਏ ਰਾਜ ਕਾਕੜਾ ਦੇ ਵਰਕ ਫਰੰਟ ਦੀ ਤਾਂ ਉਹ ਏਨੀਂ ਦਿਨੀਂ ਕਿਸਾਨੀ ਸੰਘਰਸ਼ ਦੇ ਨਾਲ ਜੁੜੇ ਹੋਏ ਨੇ। ਇੱਕ ਤੋਂ ਬਾਅਦ ਇੱਕ ਕਿਸਾਨੀ ਗੀਤਾਂ ਦੇ ਨਾਲ ਕਿਸਾਨ ਭਰਾਵਾਂ ਨੂੰ ਆਪਣਾ ਪੂਰਾ ਸਮਰਥਨ ਦੇ ਰਹੇ ਨੇ। ਦੱਸ ਦਈਏ ਕਿਸਾਨ ਪਿਛਲੇ ਸੱਤ ਮਹੀਨਿਆਂ ਤੋਂ ਸ਼ਾਂਤਮਈ ਢੰਗ ਦੇ ਨਾਲ ਦਿੱਲੀ ਦੀਆਂ ਬਰੂਹਾਂ ਉੱਤੇ ਬੈਠੇ ਸੰਘਰਸ਼ ਕਰ ਰਹੇ ਨੇ।

0 Comments
0

You may also like