ਜ਼ਮਾਨਤ ਤੋਂ ਬਾਅਦ ਪਹਿਲੀ ਵਾਰ ਨਜ਼ਰ ਆਏ ਰਾਜ ਕੁੰਦਰਾ, ਪਤਨੀ ਸ਼ਿਲਪਾ ਸ਼ੈੱਟੀ ਦੇ ਨਾਲ ਪਹੁੰਚੇ ਮਾਤਾ ਚਾਮੁੰਡਾ ਦੇਵੀ ਮੰਦਰ

written by Lajwinder kaur | November 09, 2021 02:26pm

ਸ਼ਿਲਾਪ ਸ਼ੈੱਟੀ (Shilpa Shetty ) ਦੇ ਪਤੀ ਰਾਜ ਕੁੰਦਰਾ (Raj Kundra) ਬੀਤੇ ਦਿਨੀਂ ਉਸ ਸਮੇਂ ਚਰਚਾ ‘ਚ ਆਏ ਸਨ ਜਦੋਂ ਉਨ੍ਹਾਂ ਨੂੰ ਅਸ਼ਲੀਲ ਵੀਡੀਓ (Porn Films Controversy) ਬਨਾਉਣ ਅਤੇ ਉਨ੍ਹਾਂ ਨੂੰ ਪ੍ਰਸਾਰਿਤ ਕਰਨ ਦੇ ਮਾਮਲੇ ‘ਚ ਗ੍ਰਿਫਤਾਰ ਕੀਤਾ ਗਿਆ ਸੀ । ਇਸ ਮਾਮਲੇ ਚ ਰਾਜ ਕੁੰਦਰਾ ਨੂੰ ਬਹੁਤ ਹੀ ਮੁਸ਼ਕਿਲ ਦੇ ਨਾਲ ਜ਼ਮਾਨਤ ਹਾਸਿਲ ਹੋਈ ਸੀ। ਜਿਸ ਤੋਂ ਬਾਅਦ ਉਹ ਸੋਸ਼ਲ ਮੀਡੀਆ ਅਤੇ ਕੈਮਰੇ ਤੋਂ ਦੂਰੀ ਬਣਾ ਲਈ ਸੀ।

Shilpa Shetty instagram story

ਹੋਰ ਪੜ੍ਹੋ : ਅਦਾਕਾਰਾ ਦ੍ਰਿਸ਼ਟੀ ਗਰੇਵਾਲ ਦੇ ਭਰਾ ਦੇ ਵਿਆਹ ਦੀਆਂ ਰਸਮਾਂ ਹੋਈਆਂ ਸ਼ੁਰੂ, ਭਰਾ ਨੂੰ ਵਟਨਾ ਲਗਾਉਂਦੀ ਨਜ਼ਰ ਆਈ ਅਦਾਕਾਰਾ, ਦੇਖੋ ਵੀਡੀਓ

ਪੋਰਨੋਗ੍ਰਾਫੀ ਮਾਮਲੇ 'ਚ ਜ਼ਮਾਨਤ ਮਿਲਣ ਤੋਂ ਬਾਅਦ ਰਾਜ ਕੁੰਦਰਾ ਪਹਿਲੀ ਵਾਰ ਆਪਣੀ ਪਤਨੀ ਅਤੇ ਅਦਾਕਾਰਾ ਸ਼ਿਲਪਾ ਸ਼ੈੱਟੀ ਨਾਲ ਘਰ ਤੋਂ ਬਾਹਰ ਨਿਕਲੇ ਹਨ। ਹਾਲ ਹੀ 'ਚ ਉਹ ਸ਼ਿਲਪਾ ਦੇ ਨਾਲ ਜਵਾਲਾ ਦੇਵੀ ਅਤੇ ਮਾਂ ਚਾਮੁੰਡਾ ਦੇਵੀ ਮੰਦਰ ਦੇ ਦਰਸ਼ਨ ਕਰਨ ਹਿਮਾਚਲ (Himachal Pradesh) ਪਹੁੰਚੇ ਹਨ। ਜਿਸ ਦੀਆਂ ਕੁਝ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ। ਪੋਰਨ ਮਾਮਲੇ ਤੋਂ ਬਾਅਦ ਸ਼ਿਲਪਾ ਸ਼ੈੱਟੀ ਅਤੇ ਰਾਜ ਕੁੰਦਰਾ ਪਹਿਲੀ ਵਾਰ ਇਕੱਠੇ ਜਨਤਕ ਥਾਂ ਤੇ ਨਜ਼ਰ ਆਏ ਹਨ। ਦੋਵਾਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀਆਂ ਹਨ। ਰਾਜ ਕੁੰਦਰਾ ਨੇ ਪੀਲੇ ਰੰਗ ਦੇ ਕੁੜਤੇ ਵਿੱਚ ਅਤੇ ਸ਼ਿਲਪਾ ਪੀਲੇ ਰੰਗ ਦੇ ਸੂਟ ਵਿੱਚ ਨਜ਼ਰ ਆ ਰਹੀ ਹੈ।

ਹੋਰ ਪੜ੍ਹੋ : ਸਿੰਗਾ ਅਤੇ ਸੰਜਨਾ ਫਸੇ ਵਿਆਹ ਦੇ ਭੰਬਲਭੂਸੇ ‘ਚ, ਹਾਸਿਆਂ ਅਤੇ ਪਿਆਰ ਦੇ ਰੰਗਾਂ ਨਾਲ ਭਰਿਆ ‘ਕਦੇ ਹਾਂ ਕਦੇ ਨਾ’ ਫ਼ਿਲਮ ਦਾ ਸ਼ਾਨਦਾਰ ਟ੍ਰੇਲਰ ਹੋਇਆ ਰਿਲੀਜ਼

ਦੱਸ ਦਈਏ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਨੂੰ ਜੁਲਾਈ 'ਚ ਅਸ਼ਲੀਲ ਫ਼ਿਲਮ ਨਿਰਮਾਣ ਅਤੇ ਪ੍ਰਸਾਰਿਤ ਕਰਨ ਦੇ ਮਾਮਲੇ 'ਚ ਗ੍ਰਿਫਤਾਰ ਕੀਤਾ ਗਿਆ ਸੀ। ਕੁੰਦਰਾ ਨੂੰ ਲਗਭਗ ਦੋ ਮਹੀਨੇ ਬਾਅਦ ਸਤੰਬਰ ਵਿੱਚ ਜ਼ਮਾਨਤ ਮਿਲੀ ਸੀ। ਉਹ ਆਪਣੀ ਰਿਹਾਈ ਦੇ ਦਿਨ ਵੀ ਨਿਰਾਸ਼ ਨਜ਼ਰ ਆਏ ਸੀ। ਉਹ ਅਜੇ ਤੱਕ ਜਨਤਕ ਰੂਪ ਵਿੱਚ ਸਾਹਮਣੇ ਨਹੀਂ ਆਇਆ ਸੀ ਅਤੇ ਸੋਸ਼ਲ ਮੀਡੀਆ ਤੋਂ ਵੀ ਗਾਇਬ ਸੀ। ਉਨ੍ਹਾਂ ਨੇ ਆਪਣਾ ਟਵਿੱਟਰ ਅਤੇ ਇੰਸਟਾਗ੍ਰਾਮ ਅਕਾਊਂਟ ਡਿਲੀਟ ਕਰ ਦਿੱਤਾ ਸੀ ਅਤੇ ਸੋਸ਼ਲ ਮੀਡੀਆ ਤੋਂ ਦੂਰੀ ਬਣਾ ਲਈ ਸੀ।

shilpa and raj kundra at himanchal pardesh Image Source: Instagram

ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਨੇ ਖੁਦ ਆਪਣੀ ਇੰਸਟਾਗ੍ਰਾਮ ਅਕਾਉਂਟ ਦੀਆਂ ਸਟੋਰੀਆਂ ‘ਚ ਜਵਾਲਾਜੀ ਦੇਵੀ ਅਤੇ ਮਾਂ ਚਾਮੁੰਡਾ ਦੇਵੀ ਮੰਦਰ ਦੀਆਂ ਕੁਝ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕੀਤੀਆਂ ਹਨ। ਪਰ, ਉਨ੍ਹਾਂ ਦੇ ਪਤੀ ਰਾਜ ਕੁੰਦਰਾ ਇਨ੍ਹਾਂ ਤਸਵੀਰਾਂ ਅਤੇ ਵੀਡੀਓ ਵਿੱਚ ਕਿਤੇ ਵੀ ਨਜ਼ਰ ਨਹੀਂ ਆਏ। ਪਰ ਸੋਸ਼ਲ ਮੀਡੀਆ ਉੱਤੇ ਦੋਵਾਂ ਦੀਆਂ ਦਰਸ਼ਨ ਕਰਦਿਆਂ ਦੀਆਂ ਤਸਵੀਰਾਂ ਅਤੇ ਵੀਡੀਓਜ਼ ਖੂਬ ਵਾਇਰਲ ਹੋ ਰਹੀਆਂ ਹਨ।

 

 

View this post on Instagram

 

A post shared by GLAM_UNIVERSE (@vinitasaman123)

You may also like