
ਪੰਜਾਬੀ ਗੀਤਕਾਰ ਤੇ ਗਾਇਕ ਰਾਜ ਰਣਜੋਧ ਜੋ ਕਿ ਆਪਣੇ ਨਵੇਂ ਗੀਤ ਮਸਲ ਕਾਰ ਦੇ ਨਾਲ ਦਰਸ਼ਕਾਂ ਦੀ ਕਚਹਿਰੀ ‘ਚ ਹਾਜ਼ਿਰ ਹੋ ਚੁੱਕੇ ਹਨ। ਜੀ ਹਾਂ ਇਹ ਗੀਤ ਬੀਟ ਸੌਂਗ ਹੈ ਜਿਸ ਨੂੰ ਰਾਜ ਰਣਜੋਧ ਨੇ ਆਪਣੀ ਦਮਦਾਰ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ। ਇਸ ਗਾਣੇ ‘ਚ ਬਿੱਗ ਬਰਡ ਨੇ ਆਪਣੇ ਮਿਊਜ਼ਿਕ ਨਾਲ ਚਾਰ ਚੰਨ ਲਗਾਏ ਹਨ। ਗਾਣੇ ਨੂੰ ਪੀਟੀਸੀ ਪੰਜਾਬੀ ਤੇ ਪੀਟੀਸੀ ਚੱਕਦੇ ਉੱਤੇ ਐਕਸਕਲਿਉਸਿਵ ਚਲਾਇਆ ਜਾ ਰਿਹਾ ਹੈ।
ਹੋਰ ਵੇਖੋ:
ਗਾਣੇ ਇੰਨਾ ਜ਼ਬਰਦਸਤ ਹੈ ਜਿਸਦੇ ਚੱਲਦੇ ਆਉਂਦੇ ਹੀ ਗਾਣੇ ਨੇ ਸੋਸ਼ਲ ਮੀਡੀਆ ਉੱਤੇ ਪੂਰੀ ਧੱਕ ਪਾ ਦਿੱਤੀ ਹੈ। ਇਸ ਗਾਣੇ ਦਾ ਸ਼ਾਨਦਾਰ ਵੀਡੀਓ ਸੁਕਰਨ ਪਾਠਕ ਤੇ ਰੁਪੇਨ ਭਾਰਦਵਾਜ ਨੇ ਤਿਆਰ ਕੀਤਾ ਹੈ। ਇਸ ਗਾਣੇ ਨੂੰ ਦਿਲਜੀਤ ਦੋਸਾਂਝ ਦੇ ਆਫੀਸ਼ੀਅਲ ਯੂਟਿਊਬ ਚੈਨਲ ਫੇਮਸ ਸਟੂਡੀਓਸ ਉੱਤੇ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਜਿਸਦੇ ਚੱਲਦੇ ਗੀਤ ਦੇ ਲਗਾਤਾਰ ਵਿਊਜ਼ ਮਿਲ ਚੁੱਕੇ ਹਨ। ਹਾਲ ਹੀ ਰਾਜ ਰਣਜੋਤ ਦਾ ਛੜਾ ਫ਼ਿਲਮ ਚ ਟੌਮੀ ਗੀਤ ਸੁਣਨ ਨੂੰ ਮਿਲਿਆ ਸੀ ਜਿਸ ਨੂੰ ਦਰਸ਼ਕਾਂ ਵੱਲੋਂ ਖੂਬ ਪਿਆਰ ਦਿੱਤਾ ਗਿਆ।