‘Tu Te Mai’ ਗੀਤ ਰਾਜ ਰਣਜੋਧ ਦੀ ਆਵਾਜ਼ ‘ਚ ਹੋਇਆ ਰਿਲੀਜ਼, ਇੱਕ-ਦੂਜੇ ਨਾਲ ਰੋਮਾਂਟਿਕ ਹੁੰਦੇ ਨਜ਼ਰ ਆ ਰਹੇ ਨੇ ਨੀਰੂ ਤੇ ਗੁਰਨਾਮ
‘Tu Te Mai’ ਗੀਤ ਰਾਜ ਰਣਜੋਧ ਦੀ ਆਵਾਜ਼ ‘ਚ ਹੋਇਆ ਰਿਲੀਜ਼, ਇੱਕ-ਦੂਜੇ ਨਾਲ ਰੋਮਾਂਟਿਕ ਹੁੰਦੇ ਨਜ਼ਰ ਆ ਰਹੇ ਨੇ ਨੀਰੂ ਤੇ ਗੁਰਨਾਮ
Gurnam Bhullar-Neeru Bajwa Movie Kokka New Song: ‘ਨੀਂ ਲੱਕ ਤੇਰੇ ਪਤਲੇ ਵਾਸਤੇ ਬਣੀਆਂ ਟੌਮੀ ਦੀਆਂ ਜੀਨਾਂ ਨੀ’ ਵਰਗੇ ਹਿੱਟ ਗੀਤ ਦੇਣ ਵਾਲੇ ਰਾਜ ਰਣਜੋਧ ਇੱਕ ਵਾਰ ਫਿਰ ਤੋਂ ਆਪਣੇ ਗੀਤ ਦੇ ਨਾਲ ਡਾਂਸ ਕਰਵਾਉਣ ਲਈ ਤਿਆਰ ਨੇ। ਜੀ ਹਾਂ ਕੁਝ ਸਮੇਂ ਪਹਿਲਾਂ ਹੀ ਨੀਰੂ ਬਾਜਵਾ ਤੇ ਗੁਰਨਾਮ ਭੁੱਲਰ ਦੀ ਆਉਣ ਵਾਲੀ ਫ਼ਿਲਮ ਕੋਕਾ ਦਾ ਇੱਕ ਹੋਰ ਨਵਾਂ ਗੀਤ ਤੂੰ ਤੇ ਮੈਂ ਰਿਲੀਜ਼ ਹੋਇਆ ਹੈ।

ਇਸ ਗੀਤ ਨੂੰ ਗਾਇਕ ਰਾਜ ਰਣਜੋਧ ਨੇ ਆਪਣੀ ਸੁਰੀਲੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ। ਇਸ ਗੀਤ ਨੂੰ ਨੀਰੂ ਬਾਜਵਾ ਅਤੇ ਗੁਰਨਾਮ ਭੁੱਲਰ ਉੱਤੇ ਫਿਲਮਾਇਆ ਗਿਆ ਹੈ। ਗਾਣੇ ਦੇ ਵੀਡੀਓ ‘ਚ ਦੋਵਾਂ ਦੀ ਰੋਮਾਂਟਿਕ ਕਮਿਸਟਰੀ ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀ ਹੈ।

Tu Te Mai ਗੀਤ ਦੇ ਬੋਲ ਅਤੇ ਮਿਊਜ਼ਿਕ ਖੁਦ Raj Ranjodh ਨੇ ਹੀ ਤਿਆਰ ਕੀਤਾ ਹੈ। ਇਸ ਗੀਤ ਨੂੰ ਰਾਜ ਰਣਜੋਤ ਨੇ ਕੁੜੀ ਦੇ ਪੱਖ ਤੋਂ ਗਾਇਆ ਹੈ । ਗਾਇਕ ਨੇ ਗੀਤ ਦੇ ਰਾਹੀਂ ਫ਼ਿਲਮ ਦੀ ਹੀਰੋਇਨ ਯਾਨੀਕਿ ਅਜੂਨੀ ਦੇ ਦਿਲ ਦਾ ਹਾਲ ਬਿਆਨ ਕੀਤਾ ਹੈ। ਇਹ ਗੀਤ ਰੋਮਾਂਟਿਕ ਜ਼ੌਨਰ ਵਾਲਾ ਹੈ, ਜੋ ਕਿ ਦਰਸ਼ਕਾਂ ਨੂੰ ਪਿਆਰ ਦੇ ਹਸੀਨ ਸੁਫ਼ਨਿਆਂ ‘ਚ ਲੈ ਕੇ ਜਾ ਰਿਹਾ ਹੈ।

ਜੇ ਗੱਲ ਕਰੀਏ ਕੋਕਾ ਫ਼ਿਲਮ ਦੀ ਤਾਂ ਉਸ ਕਹਾਣੀ ਪਲਾਟ ਹੈ ਵੱਡੀ ਉਮਰ ਦੀਆਂ ਔਰਤਾਂ ਦਾ ਆਪਣੇ ਤੋਂ ਛੋਟੀ ਉਮਰ ਵਾਲੇ ਮਰਦਾਂ ਦੇ ਨਾਲ ਵਿਆਹ ਕਰਵਾਉਣ ਵਾਲੇ ਸਮਾਜਿਕ ਮੁੱਦੇ ਨੂੰ ਬਿਆਨ ਕਰਨਾ। ਹਾਲਾਂਕਿ, ਗੁਰਨਾਮ ਭੁੱਲਰ ਅਤੇ ਨੀਰੂ ਬਾਜਵਾ ਸਟਾਰਰ ਇਸ ਫ਼ਿਲਮ ‘ਚ ਪਿਆਰ, ਇਮੋਸ਼ਨ, ਕਾਮੇਡੀ,ਦਿਲ ਟੁੱਟਣ ਵਾਲੇ ਸਾਰੇ ਹੀ ਰੰਗ ਦੇਖਣ ਨੂੰ ਮਿਲਣਗੇ। ਇਹ ਫ਼ਿਲਮ 20 ਮਈ ਨੂੰ ਰਿਲੀਜ਼ ਹੋਣ ਜਾ ਰਹੀ ਹੈ।
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
