ਰਾਜਕੁਮਾਰ ਰਾਓ ਨੇ ਸਾਂਝਾ ਕੀਤਾ ਖਾਸ ਵੀਡੀਓ, ਵਿਆਹ ਦੀ ਪਹਿਲੀ ਵਰ੍ਹੇਗੰਢ 'ਤੇ ਪਤਨੀ ਨੂੰ ਖਾਸ ਅੰਦਾਜ਼ ਨਾਲ ਦਿੱਤੀ ਵਧਾਈ

written by Lajwinder kaur | November 15, 2022 04:43pm

Rajkummar Rao and Patralekhaa first wedding anniversary: ਬਾਲੀਵੁੱਡ ਅਭਿਨੇਤਾ ਰਾਜਕੁਮਾਰ ਰਾਓ ਅਤੇ ਅਦਾਕਾਰਾ ਪਤਰਲੇਖਾ ਦੇ ਵਿਆਹ ਨੂੰ ਇੱਕ ਸਾਲ ਪੂਰਾ ਹੋ ਗਿਆ ਹੈ। ਜੋੜੇ ਨੇ ਪਿਛਲੇ ਸਾਲ ਅੱਜ ਦੇ ਦਿਨ ਯਾਨੀਕਿ 15 ਨਵੰਬਰ ਨੂੰ ਵਿਆਹ ਕਰਵਾਇਆ ਸੀ। ਇਸ ਦੌਰਾਨ ਵਿਆਹ ਦੀ ਪਹਿਲੀ ਵਰ੍ਹੇਗੰਢ 'ਤੇ ਰਾਜਕੁਮਾਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਖਾਸ ਵੀਡੀਓ ਸ਼ੇਅਰ ਕੀਤਾ ਹੈ। ਇਸ ਮੋਂਟੇਜ ਵੀਡੀਓ 'ਚ ਰਾਜਕੁਮਾਰ ਅਤੇ ਪਤਰਲੇਖਾ ਦੀ ਇੱਕ ਤੋਂ ਵਧ ਕੇ ਇੱਕ ਰੋਮਾਂਟਿਕ ਫੋਟੋ ਅਤੇ ਵੀਡੀਓ ਦੇਖਣ ਨੂੰ ਮਿਲ ਰਹੀਆਂ ਹਨ।

ਹੋਰ ਪੜ੍ਹੋ: ਬੰਟੀ ਬੈਂਸ ਦੀ ਪਤਨੀ ਅਮਨਪ੍ਰੀਤ ਕੌਰ ਲੰਡਨ ‘ਚ ਲੈ ਰਹੀ ਹੈ ਛੁੱਟੀਆਂ ਦਾ ਆਨੰਦ, ਤਸਵੀਰਾਂ ਕੀਤੀਆਂ ਸਾਂਝੀਆਂ

rajkumar rao talking about his house work-min image source: instagram

ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਰਾਜਕੁਮਾਰ ਨੇ ਕੈਪਸ਼ਨ 'ਚ ਲਿਖਿਆ, 'ਪਹਿਲੀ ਵਿਆਹ ਦੀ ਵਰ੍ਹੇਗੰਢ ਨੂੰ ਪਿਆਰ, ਸਨਮਾਨ ਅਤੇ ਮਿਲਜੁਲ ਕੇ ਮਨਾਉਣਾ, ਹੈਪੀ ਵੈਡਿੰਗ ਐਨੀਵਰਸਰੀ ਮਾਈ ਲਵ ਪਤਰਲੇਖਾ'। ਇਸ ਜੋੜੇ ਦੀ ਇਸ ਵੀਡੀਓ ਨੂੰ ਸੋਸ਼ਲ ਮੀਡੀਆ 'ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਕਲਾਕਾਰ ਅਤੇ ਪ੍ਰਸ਼ੰਸਕ ਕਮੈਂਟ ਕਰਕੇ ਜੋੜੀ ਨੂੰ ਵੈਡਿੰਗ ਐਨੀਵਰਸਿਰੀ ਦੀਆਂ ਵਧਾਈਆਂ ਦੇ ਰਹੇ ਹਨ।

rajkummar shares cute video with wife image source: instagram

ਰਾਜਕੁਮਾਰ ਰਾਓ ਅਤੇ ਪਤਰਲੇਖਾ ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਹਨ। ਦੋਵੇਂ 2010 ਤੋਂ ਇੱਕ ਦੂਜੇ ਨੂੰ ਡੇਟ ਕਰ ਰਹੇ ਸਨ। ਦੋਵੇਂ ਕਾਫੀ ਸਮੇਂ ਤੋਂ ਲਿਵ ਇਨ ਰਿਲੇਸ਼ਨਸ਼ਿਪ 'ਚ ਰਹਿ ਰਹੇ ਸਨ। ਰਾਜਕੁਮਾਰ ਰਾਓ ਨੇ ਪਹਿਲੀ ਵਾਰ ਪਤਰਲੇਖਾ ਨੂੰ ਇੱਕ ਇਸ਼ਤਿਹਾਰੀ ਫ਼ਿਲਮ ਵਿੱਚ ਦੇਖਿਆ ਸੀ, ਉਦੋਂ ਤੋਂ ਉਹ ਪਤਰਲੇਖਾ ਨੂੰ ਪਸੰਦ ਕਰਨ ਲੱਗ ਪਏ ਸਨ। ਦੂਜੇ ਪਾਸੇ ਪਤਰਲੇਖਾ ਨੇ ਰਾਜਕੁਮਾਰ ਨੂੰ ਪਹਿਲੀ ਵਾਰ ਫਿਲਮ 'ਲਵ ਸੈਕਸ ਔਰ ਧੋਖਾ' 'ਚ ਦੇਖਿਆ ਸੀ।

image source: instagram

ਜਿਸ ਤੋਂ ਬਾਅਦ ਉਨ੍ਹਾਂ ਦੇ ਮਨ 'ਚ ਰਾਜਕੁਮਾਰ ਦੀ ਛਵੀ ਬਹੁਤ ਖਰਾਬ ਹੋ ਗਈ। ਪਰ ਸਾਲ 2014 ਵਿੱਚ ਪਤਰਾਲੇਖਾ ਨੂੰ ਹੰਸਲ ਮਹਿਤਾ ਦੀ ਫ਼ਿਲਮ ਸਿਟੀ ਲਾਈਟਸ ਵਿੱਚ ਕੰਮ ਕਰਨ ਦਾ ਮੌਕਾ ਮਿਲਿਆ। ਇਹ ਫ਼ਿਲਮ ਪਤਰਲੇਖਾ ਦੀ ਬਾਲੀਵੁੱਡ ਡੈਬਿਊ ਸੀ। ਆਪਣੀ ਪਹਿਲੀ ਹੀ ਫ਼ਿਲਮ ਵਿੱਚ ਪਤਰਲੇਖਾ ਨੂੰ ਅਭਿਨੇਤਾ ਰਾਜਕੁਮਾਰ ਰਾਓ ਦੇ ਨਾਲ ਕੰਮ ਕਰਨ ਦਾ ਮੌਕਾ ਮਿਲਿਆ।

ਇਸ ਤੋਂ ਬਾਅਦ ਦੋਹਾਂ ਦੀ ਦੋਸਤੀ ਹੋ ਗਈ ਅਤੇ ਇਸ ਫ਼ਿਲਮ ਦੇ ਸੈੱਟ 'ਤੇ ਦੋਵੇਂ ਇੱਕ-ਦੂਜੇ ਨੂੰ ਦਿਲ ਦੇ ਬੈਠੇ ਸਨ। ਇਸ ਤੋਂ ਬਾਅਦ ਦੋਹਾਂ ਨੇ ਖੁੱਲ੍ਹ ਕੇ ਆਪਣੇ ਪਿਆਰ ਨੂੰ ਕਬੂਲ ਕਰ ਲਿਆ ਅਤੇ ਲੰਬੇ ਸਮੇਂ ਤੱਕ ਇਕ-ਦੂਜੇ ਨੂੰ ਡੇਟ ਕਰਨ ਤੋਂ ਬਾਅਦ ਦੋਹਾਂ ਨੇ 15 ਨਵੰਬਰ 2021 ਨੂੰ ਵਿਆਹ ਕਰ ਲਿਆ ਸੀ। ਜੇ ਗੱਲ ਕਰੀਏ ਰਾਜਕੁਮਾਰ ਰਾਓ ਦੇ ਵਰਕ ਫਰੰਟ ਦੀ ਤਾਂ ਹਾਲ ਹੀ ‘ਚ ਉਨ੍ਹਾਂ ਦੀ ਫ਼ਿਲਮ 'ਮੋਨਿਕਾ ਓ ਮਾਈ ਡਾਰਲਿੰਗ' ਰਿਲੀਜ਼ ਹੋਈ ਹੈ। ਇਹ ਫ਼ਿਲਮ ਓਟੀਟੀ ਪਲੇਟਫਾਰਮ ਨੈੱਟਫਲਿਕਸ 'ਤੇ ਰਿਲੀਜ਼ ਹੋਈ ਹੈ। ਜਿਸ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

 

 

View this post on Instagram

 

A post shared by RajKummar Rao (@rajkummar_rao)

You may also like