Raju Srivastav Health Update: ਸਾਥੀ ਕਾਮੇਡੀਅਨ ਸੁਨੀਲ ਪਾਲ ਨੇ ਦਿੱਤੀ ਰਾਜੂ ਸ਼੍ਰੀਵਾਸਤਵ ਦੀ ਸਿਹਤ ਬਾਰੇ ਜਾਣਕਾਰੀ, ਕਿਹਾ- ‘ਹੁਣ ਉਹ...’

written by Lajwinder kaur | August 10, 2022

Raju Srivastav Health Update: 10 ਅਗਸਤ ਯਾਨੀਕਿ ਅੱਜ ਅਚਾਨਕ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਸਿਹਤ ਖਰਾਬ ਹੋ ਗਈ ਸੀ। ਜਿੰਮ 'ਚ ਵਰਕਆਊਟ ਕਰਦੇ ਸਮੇਂ ਰਾਜੂ ਸ਼੍ਰੀਵਾਸਤਵ ਦੀ ਸਿਹਤ ਅਚਾਨਕ ਵਿਗੜ ਗਈ। ਉਹ ਬੇਹੋਸ਼ ਹੋ ਗਿਆ। ਜਿੰਮ ਵਿੱਚ ਮੌਜੂਦ ਲੋਕ ਹਫੜਾ-ਦਫੜੀ ਵਿੱਚ ਉਨ੍ਹਾਂ ਨੂੰ ਦਿੱਲੀ ਏਮਜ਼ ਲੈ ਗਏ। ਜਿੱਥੇ ਡਾਕਟਰਾਂ ਨੇ ਦਿਲ ਦਾ ਦੌਰਾ ਪੈਣ ਦੀ ਪੁਸ਼ਟੀ ਕੀਤੀ। ਦੱਸ ਦੇਈਏ ਕਿ ਰਾਜੂ ਸ਼੍ਰੀਵਾਸਤਵ ਦੇ ਭਰਾ ਨੇ ਮੀਡੀਆ ਨੂੰ ਇਹ ਜਾਣਕਾਰੀ ਦਿੱਤੀ ਹੈ।

ਹੋਰ ਪੜ੍ਹੋ : ਅਦਾਕਾਰਾ ਸੰਭਾਵਨਾ ਸੇਠ ਦੀ ਵਿਗੜ ਗਈ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ

comedian raju image source instagram

ਜ਼ਿਕਰਯੋਗ ਹੈ ਕਿ ਜਿਵੇਂ ਹੀ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਨੂੰ ਦਿਲ ਦਾ ਦੌਰਾ ਪੈਣ ਦੀ ਖਬਰ ਸਾਹਮਣੇ ਆਈ ਤਾਂ ਹਰ ਪਾਸੇ ਸਨਸਨੀ ਫੈਲ ਗਈ। ਉਨ੍ਹਾਂ ਦੇ ਪ੍ਰਸ਼ੰਸਕ ਹੈਰਾਨ ਤੇ ਪ੍ਰੇਸ਼ਾਨ ਹੋ ਗਏ। ਹਰ ਕੋਈ ਉਨ੍ਹਾਂ ਦੇ ਸਿਹਤ ਸਬੰਧੀ ਜਾਣਕਾਰੀ ਲੈਣਾ ਚਾਹੁੰਦਾ ਹੈ।

Raju Srivastava suffers heart attack-min image source instagram

ਕਾਮੇਡੀ ਦੀ ਦੁਨੀਆ 'ਚ ਰਾਜੂ ਸ਼੍ਰੀਵਾਸਤਵ ਨੇ ਆਪਣੀ ਦਮਦਾਰ ਕਲਾ ਦੇ ਦਮ 'ਤੇ ਇਕ ਵੱਖਰਾ ਸਥਾਨ ਬਣਾਇਆ ਹੈ। ਉਨ੍ਹਾਂ ਦੇ ਸਾਥੀ ਸੁਨੀਲ ਪਾਲ ਵਲੋਂ ਰਾਜੂ ਸ਼੍ਰੀਵਾਸਤਵ ਦੀ ਹੈਲਥ ਅਪਡੇਟ ਦਿੱਤੀ ਹੈ। ਉਨ੍ਹਾਂ ਨੇ ਦੱਸਿਆ ਹੈ ਕਿ ਹੁਣ ਰਾਜੂ ਦੀ ਸਿਹਤ 'ਚ ਕੁਝ ਸੁਧਾਰ ਹੈ।

sunil paul image source instagram

ਦਰਅਸਲ ਸੁਨੀਲ ਪਾਲ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਹੈਂਡਲ 'ਤੇ ਇੱਕ ਵੀਡੀਓ ਸ਼ੇਅਰ ਕੀਤਾ ਹੈ, ਇਸ ਵੀਡੀਓ 'ਚ ਸੁਨੀਲ ਨੇ ਰਾਜੂ ਸ਼੍ਰੀਵਾਸਤਵ ਦੀ ਸਿਹਤ ਬਾਰੇ ਤਾਜ਼ਾ ਅਪਡੇਟ ਦਿੱਤੀ ਹੈ। ਜਿਵੇਂ ਸੁਨੀਲ- ਇਹ ਸੱਚ ਹੈ ਕਿ ਕਾਮੇਡੀ ਕਿੰਗ ਰਾਜੂ ਸ਼੍ਰੀਵਾਸਤਵ ਨੂੰ ਦਿਲ ਦਾ ਦੌਰਾ ਪਿਆ ਹੈ। ਉਨ੍ਹਾਂ ਨੂੰ ਦਿੱਲੀ ਦੇ ਏਮਜ਼ 'ਚ ਭਰਤੀ ਕਰਵਾਇਆ ਗਿਆ ਹੈ। ਹਾਲਾਂਕਿ ਹੁਣ ਰਾਜੂ ਸ਼੍ਰੀਵਾਸਤਵ ਦੀ ਹਾਲਤ ਬਿਲਕੁਲ ਠੀਕ ਹੈ ਅਤੇ ਉਹ ਖਤਰੇ ਤੋਂ ਬਾਹਰ ਹੈ। ਤੁਹਾਡੇ ਸਾਰਿਆਂ ਦੇ ਆਸ਼ੀਰਵਾਦ ਨਾਲ ਉਹ ਜਲਦੀ ਠੀਕ ਹੋ ਜਾਵੇਗਾ। ਰਾਜੂ ਭਾਈ ਕਿਰਪਾ ਕਰਕੇ ਜਲਦੀ ਵਾਪਸ ਆਓ। ਇਸ ਵੀਡੀਓ ਦੇ ਸਾਹਮਣੇ ਆਉਣ ਦੇ ਨਾਲ ਰਾਜੂ ਸ਼੍ਰੀਵਾਸਤਵ ਦੇ ਫੈਨਜ਼ ‘ਚ ਕੁਝ ਰਾਹਤ ਦਾ ਸਾਹ ਲਿਆ ਹੋਣਾ।

You may also like