ਰਾਜੂ ਸ਼੍ਰੀਵਾਸਤਵ ਦੀ ਹਾਲਤ ਬੇਹੱਦ ਨਾਜ਼ੁਕ, ਸੁਨੀਲ ਪਾਲ ਨੇ ਜਲਦ ਸਿਹਤਯਾਬੀ ਲਈ ਸਭ ਨੂੰ ਪ੍ਰਾਰਥਨਾ ਕਰਨ ਲਈ ਕਿਹਾ, ਵੇਖੋ ਵੀਡੀਓ

written by Shaminder | August 18, 2022

ਕਾਮੇਡੀਅਨ ਰਾਜੂ ਸ਼੍ਰੀਵਾਸਤਵ (Raju Srivastav) ਦੀ ਹਾਲਤ ਲਗਾਤਾਰ ਵਿਗੜਦੀ ਜਾ ਰਹੀ ਹੈ । ਉਨ੍ਹਾਂ ਦੀ ਸਿਹਤ ਨੂੰ ਲੈ ਕੇ ਡਾਕਟਰਾਂ ਦੇ ਵੱਲੋਂ ਨਵਾਂ ਅਪਡੇਟ ਦਿੱਤਾ ਗਿਆ ਹੈ । ਜਿਸ ‘ਚ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਡਾਕਟਰਾਂ ਨੇ ਕਿਹਾ ਹੈ ਕਿ ਉਸ ਦੀ ਹਾਲਤ ਕਾਫੀ ਨਾਜ਼ੁਕ ਬਣੀ ਹੋਈ ਹੈ। ਦੱਸ ਦਈਏ ਕਿ ਰਾਜੂ ਸ਼੍ਰੀਵਾਸਤਵ ਪਿਛਲੇ ਕਈ ਦਿਨਾਂ ਤੋਂ ਹਸਪਤਾਲ ‘ਚ ਭਰਤੀ ਹਨ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ ।

Image Source: Twitter

ਹੋਰ ਪੜ੍ਹੋ : ਦਲੇਰ ਮਹਿੰਦੀ ਦਾ ਅੱਜ ਹੈ ਜਨਮ ਦਿਨ, 11ਸਾਲ ਦੀ ਉਮਰ ‘ਚ ਗਾਇਕ ਨੇ ਛੱਡ ਦਿੱਤਾ ਸੀ ਘਰ, ਇਸ ਸ਼ਖਸ ਦੀ ਫੋਨ ਕਾਲ ਨੇ ਬਦਲ ਦਿੱਤੀ ਸੀ ਕਿਸਮਤ

ਬੀਤੇ ਦਿਨੀਂ ਜਿੰਮ ‘ਚ ਕਸਰਤ ਕਰਦੇ ਹੋਏ ਉਨ੍ਹਾਂ ਦੀ ਹਾਲਤ ਖਰਾਬ ਹੋ ਗਈ ਸੀ ਅਤੇ ਦਿਲ ਦੇ ਦੌਰੇ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਸਥਿਤ ਏਮਸ ‘ਚ ਭਰਤੀ ਕਰਵਾਇਆ ਗਿਆ ਸੀ । ਜਿਸ ਤੋਂ ਬਾਅਦ ਹਾਲੇ ਤੱਕ ਉਨ੍ਹਾਂ ਨੂੰ ਹੋਸ਼ ਨਹੀਂ ਆਇਆ ਹੈ । ਇਸੇ ਦਰਮਿਆਨ ਉਨ੍ਹਾਂ ਦੇ ਖਾਸ ਦੋਸਤ ਅਤੇ ਕਾਮੇਡੀਅਨ ਸੁਨੀਲ ਪਾਲ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ ।

Raju Srivastava's brother Kaju Srivastava also 'admitted' to AIIMS Delhi Image Source: Twitter

ਹੋਰ ਪੜ੍ਹੋ : ਜਿੰਮੀ ਸ਼ੇਰਗਿੱਲ ਦਾ ਪੁੱਤਰ ਵੀ ਉਨ੍ਹਾਂ ਵਾਂਗ ਦਿੱਸਦਾ ਹੈ ਖੂਬਸੂਰਤ, ਤਸਵੀਰ ਵੇਖ ਕੇ ਫੈਨਸ ਨੇ ਕੀਤੇ ਇਸ ਤਰ੍ਹਾਂ ਦੇ ਕਮੈਂਟਸ

ਜਿਸ ‘ਚ ਉਹ ਰਾਜੂ ਸ਼੍ਰੀਵਾਸਤਵ ਦੀ ਸਿਹਤ ਨੂੰ ਲੈ ਕੇ ਚਿੰਤਿਤ ਨਜ਼ਰ ਆ ਰਹੇ ਹਨ ਅਤੇ ਸਭ ਨੂੰ ਰਾਜੂ ਦੀ ਚੰਗੀ ਸਿਹਤ ਦੇ ਲਈ ਪ੍ਰਾਰਥਨਾ ਕਰਨ ਦੀ ਅਪੀਲ ਕਰ ਰਹੇ ਹਨ । ਬੀਤੇ ਦਿਨੀਂ ਵੀ ਉਨ੍ਹਾਂ ਦਾ ਇਲਾਜ ਕਰ ਰਹੇ ਕਾਰਡੀਓਲੋਜਿਸਟ ਡਾਕਟਰ ਸੰਦੀਪ ਨੇ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਸੀ ਕਿ ਉਨ੍ਹਾਂ ਦੇ ਦਿਮਾਗ ਦਾ ਦਿਮਾਗ ਸਹੀ ਢੰਗ ਨਾਲ ਜਵਾਬ ਨਹੀਂ ਦੇ ਰਿਹਾ ।

Raju Srivastav not well new health update-min

ਜਿਸ ਕਾਰਨ ਉਨ੍ਹਾਂ ਨੂੰ ਲਗਾਤਾਰ ਖਤਰਾ ਬਣਿਆ ਹੋਇਆ ਹੈ ।ਕਾਮੇਡੀਅਨ ਰਾਜੂ ਸ਼੍ਰੀਵਾਸਤਵ ਅਜੇ ਵੀ ਏਮਜ਼ ਦੇ ਕੋਰੋਨਰੀ ਕੇਅਰ ਯੂਨਿਟ ਵਿੱਚ ਵੈਂਟੀਲੇਟਰ ਸਪੋਰਟ 'ਤੇ ਹੈ।ਆਪਣੀ ਕਾਮੇਡੀ ਦੇ ਨਾਲ ਹਰ ਕਿਸੇ ਦਾ ਦਿਲ ਜਿੱਤਣ ਵਾਲੇ ਕਾਮੇਡੀਅਨ ਰਾਜੂ ਸ੍ਰੀਵਾਸਤਵ ਦੇਦੀ ਸਿਹਤ ਨੂੰ ਲੈ ਕੇ ਉਨ੍ਹਾਂ ਦੇ ਪ੍ਰਸ਼ੰਸਕਾਂ ‘ਚ ਵੀ ਬੇਚੈਨੀ ਪਾਈ ਜਾ ਰਹੀ ਹੈ ਅਤੇ ਪ੍ਰਸ਼ੰਸਕ ਉਨ੍ਹਾਂ ਦੀ ਤੰਦਰੁਸਤੀ ਦੇ ਲਈ ਅਰਦਾਸ ਕਰ ਰਹੇ ਹਨ ।

 

View this post on Instagram

 

A post shared by Pinkvilla Telly (@pinkvillatelly)

You may also like