ਰਾਜੂ ਸ਼੍ਰੀਵਾਸਤਵ ਦੀ ਮੌਤ ਤੋਂ ਬਾਅਦ ਟੁੱਟ ਚੁੱਕੀ ਹੈ ਪਤਨੀ ਸ਼ਿਖਾ, ਕਿਹਾ 'ਉਹ ਆਖ਼ਰੀ ਸਾਹ ਤੱਕ ਲੜਦੇ ਰਹੇ ਜ਼ਿੰਦਗੀ ਦੀ ਜੰਗ'
ਰਾਜੂ ਸ਼੍ਰੀਵਾਸਤਵ ਦੀ ਮੌਤ ਤੋਂ ਬਾਅਦ ਟੁੱਟ ਚੁੱਕੀ ਹੈ ਪਤਨੀ ਸ਼ਿਖਾ, ਕਿਹਾ 'ਉਹ ਆਖ਼ਰੀ ਸਾਹ ਤੱਕ ਲੜਦੇ ਰਹੇ ਜ਼ਿੰਦਗੀ ਦੀ ਜੰਗ'
Raju Srivastav last death: ਬਾਲੀਵੁੱਡ ਦੇ ਮਸ਼ਹੂਰ ਕਾਮੇਡੀ ਕਿੰਗ ਰਾਜੂ ਸ਼੍ਰੀਵਾਸਤਵ 58 ਸਾਲ ਦੀ ਉਮਰ ਵਿੱਚ ਇਸ ਫਾਨੀ ਦੁਨੀਆ ਨੂੰ ਅਲਵਿਦਾ ਕਹਿ ਗਏ। 10 ਅਗਸਤ ਨੂੰ ਦਿਲ ਦਾ ਦੌਰਾ ਪੈਣ ਦੇ ਚੱਲਦੇ ਕਰੀਬ 42 ਦਿਨਾਂ ਤੱਕ ਏਮਜ਼ 'ਚ ਭਰਤੀ ਰਹਿਣ ਤੋਂ ਬਾਅਦ ਉਨ੍ਹਾਂ ਦਾ ਦਿਹਾਂਤ ਹੋ ਗਿਆ। ਰਾਜੂ ਸ਼੍ਰੀਵਾਸਤਵ ਦਾ ਅੰਤਿਮ ਸਸਕਾਰ ਅੱਜ ਦਿੱਲੀ ਵਿੱਚ ਹੋਵੇਗਾ।
Image Source: Instagram
42 ਦਿਨਾਂ ਤੋਂ ਹਸਪਤਾਲ ਦੇ ਆਈਸੀਯੂ ਵਾਰਡ ਵਿੱਚ ਦਾਖ਼ਲ ਰਹਿਣ ਦੌਰਾਨ ਬੀਤੇ ਦਿਨ 21 ਸਤੰਬਰ ਨੂੰ ਰਾਜੂ ਦਾ ਦਿਹਾਂਤ ਹੋ ਗਿਆ। ਰਾਜੂ ਦੇ ਪਰਿਵਾਰ 'ਤੇ ਦੁੱਖ ਦਾ ਪਹਾੜ ਟੁੱਟ ਗਿਆ ਹੈ। ਦੇਸ਼ ਭਰ ਵਿੱਚ ਸੋਗ ਲਹਿਰ ਹੈ । ਫੈਨਜ਼ ਤੇ ਸਹਿ ਕਲਾਕਾਰ ਸੋਸ਼ਲ ਮੀਡੀਆ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕਰ ਰਹੇ ਹਨ।
ਦੂਜੇ ਪਾਸੇ ਰਾਜੂ ਸ਼੍ਰੀਵਾਸਤਵ ਦੀ ਪਤਨੀ ਸ਼ਿਖਾ ਸ਼੍ਰੀਵਾਸਤਵ ਆਪਣੇ ਪਤੀ ਦੇ ਜਾਣ ਕਾਰਨ ਪੂਰੀ ਤਰ੍ਹਾਂ ਟੁੱਟ ਚੁੱਕੀ ਹੈ। ਸ਼ਿਖਾ ਨੂੰ ਉਮੀਦ ਸੀ ਕਿ ਰਾਜੂ ਜਲਦ ਹੀ ਠੀਕ ਹੋ ਕੇ ਵਾਪਿਸ ਘਰ ਪਰਤਣਗੇ। ਰਾਜੂ ਸ਼੍ਰੀਵਾਸਤਵ ਦੀ ਮੌਤ ਤੋਂ ਟੁੱਟੀ ਪਤਨੀ ਸ਼ਿਖਾ ਨੇ ਦੱਸਿਆ ਉਨਾਂ ਦਾ ਆਖ਼ਰੀ ਸਮਾਂ ਕਿਹੋ ਜਿਹਾ ਸੀ।
Image Source: Instagram
ਮੀਡੀਆ ਰਿਪੋਰਟਾਂ ਮੁਤਾਬਕ ਸ਼ਿਖਾ ਨੇ ਕਿਹਾ ਹੈ, 'ਮੈਂ ਫਿਲਹਾਲ ਗੱਲ ਕਰਨ ਦੀ ਹਾਲਤ 'ਚ ਨਹੀਂ ਹਾਂ। ਮੈਂ ਹੁਣ ਕੀ ਕਹਿ ਸਕਦੀ ਹਾਂ? ਉਹ ਆਪਣੇ ਆਖ਼ਰੀ ਸਾਹ ਤੱਕ ਜ਼ਿੰਦਗੀ ਦੀ ਜੰਗ ਲੜਦੇ ਰਹੇ। ਮੈਂ ਉਨ੍ਹਾਂ ਲਈ ਦਿਨ ਰਾਤ ਪ੍ਰਾਰਥਨਾ ਕਰਦੀ ਰਹੀ ਅਤੇ ਮੈਨੂੰ ਉਮੀਦ ਸੀ ਕਿ ਉਹ ਜਲਦੀ ਠੀਕ ਹੋ ਜਾਣਗੇ, ਪਰ ਅਜਿਹਾ ਨਹੀਂ ਹੋ ਸਕਿਆ, ਮੈਂ ਸਿਰਫ ਇੰਨਾ ਕਹਿ ਸਕਦੀ ਹਾਂ ਕਿ ਉਹ ਇੱਕ ਸੱਚੇ ਫਾਈਟਰ ਸਨ।'
Image Source : Instagram
ਮੀਡੀਆ ਰਿਪੋਰਟਸ ਦੇ ਮੁਤਾਬਕ ਰਾਜੂ ਦੀ ਪਤਨੀ ਸ਼ਿਖਾ 42 ਦਿਨਾਂ ਤੋਂ ਹਸਪਤਾਲ 'ਚ ਉਨ੍ਹਾਂ ਦੀ ਦੇਖਭਾਲ ਕਰ ਰਹੀ ਸੀ। ਰਾਜੂ ਸ਼੍ਰੀਵਾਸਤਵ ਦਾ ਪਰਿਵਾਰ ਵੀ ਸਮੇਂ-ਸਮੇਂ 'ਤੇ ਉਨ੍ਹਾਂ ਦੀ ਸਿਹਤ ਬਾਰੇ ਅਪਡੇਟਸ ਦੇ ਰਿਹਾ ਸੀ। ਇਸ ਦੇ ਨਾਲ ਹੀ ਰਾਜੂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਉਮੀਦ ਸੀ ਕਿ ਉਹ ਠੀਕ ਹੋ ਜਾਣਗੇ ਪਰ ਰਾਜੂ ਦੀ ਮੌਤ ਕਾਰਨ ਉਸ ਦੇ ਪਰਿਵਾਰਕ ਮੈਂਬਰ ਹੀ ਨਹੀਂ ਸਗੋਂ ਦੇਸ਼ ਅਤੇ ਦੁਨੀਆ 'ਚ ਉਨ੍ਹਾਂ ਦੇ ਚਾਹੁਣ ਵਾਲਿਆਂ ਨੂੰ ਵੱਡਾ ਸਦਮਾ ਲੱਗਾ ਹੈ। ਪੂਰੇ ਦੇਸ਼ 'ਚ ਮਾਤਮ ਛਾ ਗਿਆ ਹੈ।
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
