ਰਾਜਵੀਰ ਜਵੰਦਾ ਮਨਾ ਰਹੇ ਹਨ ਜਨਮ-ਦਿਨ, ਜਨਮ ਦਿਨ ‘ਤੇ ਜਾਣੋ ਉਨ੍ਹਾਂ ਦੀ ਜ਼ਿੰਦਗੀ ਦੇ ਨਾਲ ਜੁੜੀਆਂ ਦਿਲਚਸਪ ਗੱਲਾਂ

written by Shaminder | June 20, 2022

ਰਾਜਵੀਰ ਜਵੰਦਾ (Rajvir Jawanda ) ਆਪਣਾ ਜਨਮ ਦਿਨ (Birthday )ਮਨਾ ਰਹੇ ਹਨ ।ਉਨ੍ਹਾਂ ਦੇ ਜਨਮ ਦਿਨ ‘ਤੇ ਉਨ੍ਹਾਂ ਦੀ ਜ਼ਿੰਦਗੀ ਦੇ ਨਾਲ ਜੁੜੀਆਂ ਦਿਲਚਸਪ ਗੱਲਾਂ ਦੱਸਣ ਜਾ ਰਹੇ ਹਨ । ਰਾਜਵੀਰ ਜਵੰਦਾ ਦਾ ਜਨਮ ਮਾਤਾ ਪਰਮਜੀਤ ਦੀ ਕੁੱਖੋਂ ਹੋਇਆ ਅਤੇ ਉਨ੍ਹਾਂ ਦੇ ਪਿਤਾ ਦਾ ਨਾਂਅ ਕਰਮ ਸਿੰਘ ਹੈ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਪੋਨਾ ਜਗਰਾਓਂ ‘ਚ ਉਨ੍ਹਾਂ ਦਾ ਜਨਮ ਹੋਇਆ ਅਤੇ ਇੱਥੋਂ ਹੀ ਉਨ੍ਹਾਂ ਨੇ ਸਕੂਲੀ ਪੜਾਈ ਪੂਰੀ ਕੀਤੀ, ਫਿਰ ਡੀਏਵੀ ਕਾਲਜ ਤੋਂ ਬੀਏ ਕੀਤੀ ।

Rajvir jawanda image From instagram

ਹੋਰ ਪੜ੍ਹੋ : ਰਾਜਵੀਰ ਜਵੰਦਾ ਨੇ ਸੰਤ ਬਲਬੀਰ ਸਿੰਘ ਸੀਚੇਵਾਲ ਤੋਂ ਸਿੱਖੀਆਂ ਹਨ ਇਹ ਗੱਲਾਂ

ਰਾਜਵੀਰ ਜਵੰਦਾ ਨੂੰ ਗਾਉਣ ਦਾ ਬਹੁਤ ਸ਼ੌਂਕ ਸੀ ਅਤੇ ਇਸ ਸ਼ੌਂਕ ਨੂੰ ਪੂਰਾ ਕਰਨ ਦੇ ਲਈ ਉਨ੍ਹਾਂ ਨੇ ਸੰਗੀਤ ਦੀ ਸਿੱਖਿਆ ਲੈਣ ਲਈ ਉਸਤਾਦ ਲਾਲੀ ਖ਼ਾਨ ਨੂੰ ਗੁਰੁ ਧਾਰਿਆ। ਇਸ ਤੋਂ ਬਾਅਦ ਥਿਏਟਰ ਅਤੇ ਟੀਵੀ ‘ਚ ਮਾਸਟਰ ਡਿਗਰੀ ਹਾਸਲ ਕੀਤੀ ।ਸਭ ਤੋਂ ਪਹਿਲਾਂ ਰਾਜਵੀਰ ਜਵੰਦਾ ਨੇ ਆਪਣੇ ਪਿੰਡ ਦੇ ਨਗਰ ਕੀਰਤਨ ‘ਚ ਸਾਹਿਬਜ਼ਾਦਾ ਅਜੀਤ ਸਿੰਘ ‘ਤੇ ਇੱਕ ਵਾਰ ਗਾਈ ਸੀ ਜਿਸ ਨੂੰ ਪਿੰਡ ਦੇ ਲੋਕਾਂ ਨੇ ਕਾਫੀ ਪਸੰਦ ਕੀਤਾ ਸੀ ।

Rajvir jawanda

ਹੋਰ ਪੜ੍ਹੋ : ਪਿਤਾ ਦੀ ਤਸਵੀਰ ਸਾਂਝੀ ਕਰਦੇ ਹੋਏ ਭਾਵੁਕ ਹੋਏ ਰਾਜਵੀਰ ਜਵੰਦਾ, ਕੁਝ ਮਹੀਨੇ ਪਹਿਲਾਂ ਹੋਇਆ ਸੀ ਪਿਤਾ ਦਾ ਦਿਹਾਂਤ

ਇਸ ਤੋਂ ਬਾਅਦ ਰਾਜਵੀਰ ਜਵੰਦਾ ਕਾਫੀ ਪ੍ਰਸਿੱਧ ਹੋ ਗਏ । ਜਦੋਂ ਉਹ ਕਾਲਜ ‘ਚ ਸੀ ਉਨ੍ਹਾਂ ਨੇ ਇੱਕ ਗੀਤ ਲਿਖਿਆ ਸੀ ਜੋ ਕਿ ਕਾਫੀ ਮਸ਼ਹੂਰ ਵੀ ਹੋਇਆ ਸੀ । ਇਸ ਗੀਤ ਤੋਂ ਹੀ ਉੁਨ੍ਹਾਂ ਦੀ ਪਛਾਣ ਬਣੀ ਸੀ । ਕਮਲ ਗਰੇਵਾਲ ,ਜੋਬਨ ਸੰਧੂ ਕੁਲਵਿੰਦਰ ਬਿੱਲਾ ਇੱਕੋ ਬੈਚ ਦੇ ਨੇ ਅਤੇ ਕਾਫੀ ਫੇਮਸ ਨੇ ।

Rajvir jawanda,,,- image from instagram

ਉਨ੍ਹਾਂ ਨੇ ਪੰਜਾਬੀ ਯੂਨੀਵਰਸਿਟੀ ਚੋਂ ਹੀ ਇਨ੍ਹਾਂ ਨੇ ਟੀਵੀ ਅਤੇ ਥਿਏਟਰ ‘ਚ ਮਾਸਟਰ ਡਿਗਰੀ ਹਾਸਲ ਕੀਤੀ । ਰਾਜਵੀਰ ਜਵੰਦਾ ਨੇ ਕਈ ਸਾਲ ਸੰਗੀਤ ਲਈ ਸੰਘਰਸ਼ ਕੀਤਾ ਅਤੇ ਦਸ ਸਾਲ ਦੇ ਸੰਘਰਸ਼ ਤੋਂ ਬਾਅਦ ਉਨ੍ਹਾਂ ਨੇ ਫਿਰ ਡੈਬਿਊ ਸੌਗ ਕੀਤਾ ‘ਮੁਕਾਬਲਾ’ ਕੁੰਢਾ ਧਾਲੀਵਾਲ ਨੇ ਇਹ ਗੀਤ ਲਿਖਿਆ ਸੀ ਅਤੇ ਫਿਰ ਇੱਕ ਤੋਂ ਬਾਅਦ ਇੱਕ ਕਈ ਗੀਤ ਉਨ੍ਹਾਂ ਨੇ ਗਾਏ ।

 

You may also like