ਸਿੱਖ ਰੈਜੀਮੈਂਟ ਦੇ ਜਵਾਨਾਂ ਨਾਲ ਰੱਖਿਆ ਮੰਤਰੀ ਨੇ ਲਾਏ 'ਜੋ ਬੋਲੇ ਸੋ ਨਿਹਾਲ' ਦੇ ਜੈਕਾਰੇ, ਪੰਜਾਬੀ ਗਾਇਕ ਰਾਜਵੀਰ ਜਵੰਦਾ ਨੇ ਸ਼ੇਅਰ ਕੀਤਾ ਵੀਡੀਓ

Written by  Lajwinder kaur   |  July 20th 2020 04:09 PM  |  Updated: July 20th 2020 04:09 PM

ਸਿੱਖ ਰੈਜੀਮੈਂਟ ਦੇ ਜਵਾਨਾਂ ਨਾਲ ਰੱਖਿਆ ਮੰਤਰੀ ਨੇ ਲਾਏ 'ਜੋ ਬੋਲੇ ਸੋ ਨਿਹਾਲ' ਦੇ ਜੈਕਾਰੇ, ਪੰਜਾਬੀ ਗਾਇਕ ਰਾਜਵੀਰ ਜਵੰਦਾ ਨੇ ਸ਼ੇਅਰ ਕੀਤਾ ਵੀਡੀਓ

ਪੰਜਾਬੀ ਗਾਇਕ ਰਾਜਵੀਰ ਜਵੰਦਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਉਹ ਅਕਸਰ ਹੀ ਆਪਣੇ ਫੈਨਜ਼ ਦੇ ਨਾਲ ਕੁਝ ਨਾ ਕੁਝ ਨਵਾਂ ਸ਼ੇਅਰ ਕਰਦੇ ਰਹਿੰਦੇ ਨੇ ।

ਹੋਰ ਵੇਖੋ : ਏਕਮ ਤੇ ਸ਼ਿੰਦਾ ਨੂੰ ਪੰਜਾਬੀ ਲੋਕ ਖੇਡਾਂ ਦੇ ਨਾਲ ਜੋੜ ਰਹੇ ਨੇ ਗਿੱਪੀ ਗਰੇਵਾਲ, ਤਸਵੀਰ ਸਾਂਝੀ ਕਰਕੇ ਫੈਨਜ਼ ਨੂੰ ਦੱਸਿਆ ਇਸ ਖੇਡ ਬਾਰੇ

ਇਸ ਵਾਰ ਉਨ੍ਹਾਂ ਨੇ ਪੰਜਾਬੀਆਂ ਦੇ ਮਾਣ ਨੂੰ ਵਧਾਉਂਦੇ ਹੋਏ ਇੱਕ ਵੀਡੀਓ ਸ਼ੇਅਰ ਕੀਤੀ ਹੈ । ਇਸ ਵੀਡੀਓ ‘ਚ ਦੇਸ਼ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਸਿੱਖ ਰੈਜੀਮੈਂਟ ਦੇ ਨਾਲ ਨਜ਼ਰ ਆ ਰਹੇ ਨੇ । ਵੀਡੀਓ ‘ਚ ਜਵਾਨ ਬੋਲੇ ਸੋ ਨਿਹਾਲ ਦੇ ਜੈਕਾਰੇ ਲਗਾਉਂਦੇ ਹੋਏ ਦਿਖਾਈ ਦੇ ਰਹੇ ਨੇ । ਜਵਾਨਾਂ ਦਾ ਜੋਸ਼ ਦੇਖ ਕੇ ਰਾਜਨਾਥ ਸਿੰਘ ਆਪਣੇ ਆਪ ਨੂੰ ਰੋਕ ਨਹੀਂ ਸਕੇ ਤੇ ਜਵਾਨਾਂ ਨੂੰ ਇੱਕ ਵਾਰ ਫਿਰ ਤੋਂ 'ਬੋਲੇ ਸੋ ਨਿਹਾਲ ਦੇ ਜੈਕਾਰੇ' ਲਗਾਉਣ ਦੇ ਲਈ ਕਿਹਾ । ਇਹ ਵੀਡੀਓ ਦੇਖ ਕੇ ਹਰ ਇੱਕ ਪੰਜਾਬੀ ‘ਚ ਜੋਸ਼ ਭਰ ਜਾਂਦਾ ਹੈ । ਦਰਸ਼ਕਾਂ ਨੂੰ ਇਹ ਵੀਡੀਓ ਖੂਬ ਪਸੰਦ ਆ ਰਹੀ ਹੈ । ਜਿਸ ਕਰਕੇ ਗਾਇਕ ਰਾਜਵੀਰ ਜਵੰਦਾ ਵੀ ਆਪਣੇ ਸੋਸ਼ਲ ਮੀਡੀਆ ਉੱਤੇ ਸ਼ੇਅਰ ਕੀਤਾ ਹੈ ।

ਜੇ ਗੱਲ ਕਰੀਏ ਰਾਜਵੀਰ ਜਵੰਦਾ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਕਈ ਹਿੱਟ ਗੀਤ ਦੇ ਚੁੱਕੇ ਨੇ । ਇਸ ਤੋਂ ਇਲਾਵਾ ਪੰਜਾਬੀ ਫ਼ਿਲਮਾਂ ‘ਚ ਵੀ ਕੰਮ ਕਰ ਰਹੇ ਨੇ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network