ਰਾਜਵੀਰ ਜਵੰਦਾ ਸਰਬੱਤ ਦੇ ਭਲੇ ਲਈ ਲੈ ਕੇ ਆ ਰਹੇ ਨੇ ਆਪਣਾ ਨਵਾਂ ਧਾਰਮਿਕ ਗੀਤ ‘ਸੁਣੀ ਬਾਬਾ ਨਾਨਕਾ’
ਪੰਜਾਬੀ ਗਾਇਕ ਰਾਜਵੀਰ ਜਵੰਦਾ ਜੋ ਆਪਣਾ ਨਵਾਂ ਸਿੰਗਲ ਟਰੈਕ ਲੈ ਕੇ ਆ ਰਹੇ ਨੇ । ਜੀ ਹਾਂ ਉਹ ‘ਸੁਣੀ ਬਾਬਾ ਨਾਨਕਾ’ ਟਾਈਟਲ ਹੇਠ ਧਾਰਮਿਕ ਗੀਤ ਲੈ ਕੇ ਆ ਰਹੇ ਨੇ । ਜਿਵੇਂ ਕਿ ਸਭ ਜਾਣਦੇ ਹੀ ਨੇ ਕੇ ਪੂਰੀ ਦੁਨੀਆ ਕੋਰੋਨਾ ਵਾਇਰਸ ਵਰਗੀ ਮਹਾਂਮਾਰੀ ਦੇ ਨਾਲ ਲੜਾਈ ਲੜ ਰਹੀ ਹੈ । ਇਸ ਬਿਮਾਰੀ ਦੀ ਮਾਰ ਇੰਡੀਆ ਵੀ ਝੱਲ ਰਿਹਾ ਹੈ । ਹਰ ਰੋਜ਼ ਨਵੇਂ ਮਾਮਲੇ ਸਾਹਮਣੇ ਆ ਰਹੇ ਨੇ । ਜਿਸਦੇ ਚੱਲਦੇ ਪੰਜਾਬੀ ਗਾਇਕ ਪਰਮਾਤਮਾ ਅੱਗੇ ਸਰਬੱਤ ਦੇ ਭਲੇ ਦੀ ਗੱਲ ਕਰਦੇ ਹੋਏ ਆਪਣਾ ਨਵਾਂ ਧਾਰਮਿਕ ਗੀਤ ਦਾ ਪੋਸਟਰ ਦਰਸ਼ਕਾਂ ਦੇ ਨਾਲ ਸ਼ੇਅਰ ਕੀਤਾ ਹੈ ।
ਹੋਰ ਵੇਖੋ :ਲਾਕਡਾਊਨ ‘ਚ ਪੁਰਾਣੇ ਦਿਨਾਂ ਨੂੰ ਯਾਦ ਕਰਦੇ ਹੋਏ ਪ੍ਰਿੰਸ ਨਰੂਲਾ ਨੇ ਸ਼ੇਅਰ ਕੀਤਾ ਯੁਵਿਕਾ ਚੌਧਰੀ ਦੇ ਨਾਲ ਇਹ ਵੀਡੀਓ
ਇਸ ਧਾਰਮਿਕ ਗੀਤ ਦੇ ਬੋਲ Pirti silon ਨੇ ਲਿਖੇ ਨੇ ਤੇ ਸੰਗੀਤ Dj duster ਹੋਰਾਂ ਦਾ ਹੋਵੇਗਾ । ਇਹ ਗੀਤ ਬਹੁਤ ਜਲਦ ਦਰਸ਼ਕਾਂ ਦੇ ਰੁਬਰੂ ਹੋ ਜਾਵੇਗਾ ।
View this post on Instagram
ਜੇ ਗੱਲ ਕਰੀਏ ਪੰਜਾਬ ਦੀ ਤਾਂ ਕੋਰੋਨਾ ਮਹਾਂਮਾਰੀ ਦੇ ਪੋਜ਼ਟਿਵ ਮਾਮਲੇ ਦੀ ਗਿਣਤੀ ਵੱਧ ਰਹੀ ਹੈ । ਪੰਜਾਬੀ ਗਾਇਕ ਤੇ ਅਦਾਕਾਰ ਇਸ ਮੁਸ਼ਕਿਲ ਸਮੇਂ ‘ਚ ਲੋੜਵੰਦ ਲੋਕਾਂ ਨੂੰ ਸੁੱਕਾ ਰਾਸ਼ਨ ਮੁਹੱਈਆ ਕਰਵਾ ਕੇ ਮਦਦ ਕਰ ਰਹੇ ਨੇ ।