ਪੀਟੀਸੀ ਪੰਜਾਬੀ ‘ਤੇ ਰਾਖੀ ਹੁੰਦਲ ਦੇ ਧਾਰਮਿਕ ਗੀਤ ਦਾ ਹੋਵੇਗਾ ਵਰਲਡ ਪ੍ਰੀਮੀਅਰ

Written by  Shaminder   |  November 26th 2020 05:42 PM  |  Updated: November 26th 2020 05:42 PM

ਪੀਟੀਸੀ ਪੰਜਾਬੀ ‘ਤੇ ਰਾਖੀ ਹੁੰਦਲ ਦੇ ਧਾਰਮਿਕ ਗੀਤ ਦਾ ਹੋਵੇਗਾ ਵਰਲਡ ਪ੍ਰੀਮੀਅਰ

ਪੀਟੀਸੀ ਰਿਕਾਰਡਜ਼ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੇ ਮੌਕੇ ‘ਤੇ ਕਈ ਸ਼ਬਦ ਰਿਲੀਜ਼ ਕੀਤੇ ਜਾ ਰਹੇ ਹਨ । ਇਸੇ ਲੜੀ ਦੇ ਤਹਿਤ ਗਾਇਕਾ ਰਾਖੀ ਹੁੰਦਲ ਵੀ ਆਪਣਾ ਧਾਰਮਿਕ ਗੀਤ ਰਿਲੀਜ਼ ਕਰਨ ਜਾ ਰਹੇ ਹਨ । ਇਸ ਧਾਰਮਿਕ ਗੀਤ ਦਾ ਪੀਟੀਸੀ ਪੰਜਾਬੀ ‘ਤੇ ਵਰਲਡ ਪ੍ਰੀਮੀਅਰ ਕੀਤਾ ਜਾਵੇਗਾ । ‘ਬਾਣੀ ਨਾਨਕ ਦੀ’ ਟਾਈਟਲ ਹੇਠ ਇਸ ਧਾਰਮਿਕ ਗੀਤ ਨੂੰ 27 ਨਵੰਬਰ, ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ  ਰਿਲੀਜ਼ ਕੀਤਾ ਜਾਵੇਗਾ।

rakhi hundal

ਇਸ ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਸਿਮਰਨ ਅਤੇ ਪੀਟੀਸੀ ਰਿਕਾਰਡਜ਼ ‘ਤੇ ਸਰਵਣ ਕਰ ਸਕਦੇ ਹੋ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਕਈ ਸ਼ਬਦ ਪੀਟੀਸੀ ਰਿਕਾਰਡਜ਼ ਵੱਲੋਂ ਰਿਲੀਜ਼ ਕੀਤੇ ਜਾ ਚੁੱਕੇ ਹਨ ।

ਹੋਰ ਪੜ੍ਹੋ : ਰਾਖੀ ਸਾਵੰਤ ਦਾ ਅੱਜ ਹੈ ਜਨਮ ਦਿਨ, ਜਨਮ ਦਿਨ ‘ਤੇ ਜਾਣੋ ਉਨ੍ਹਾਂ ਨਾਲ ਜੁੜੇ ਅਣਜਾਣ ਤੱਥ

bani nanak di

ਪੀਟੀਸੀ ਪੰਜਾਬੀ ਵੱਲੋਂ ਸੰਗਤਾਂ ਦੀ ਲਗਾਤਾਰ ਸੇਵਾ ਕੀਤੀ ਜਾ ਰਹੀ ਹੈ । ਪੀਟੀਸੀ ਸਿਮਰਨ ‘ਤੇ ਜਿੱਥੇ ਕਈ ਧਾਰਮਿਕ ਪ੍ਰੋਗਰਾਮਾਂ ਨੂੰ ਵਿਖਾਇਆ ਜਾਂਦਾ ਹੈ ।

rakhi

ਉੱਥੇ ਹੀ ਪੀਟੀਸੀ ਪੰਜਾਬੀ ‘ਤੇ ਸਵੇਰੇ ਸ਼ਾਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਕੀਤਾ ਜਾਂਦਾ ਹੈ । ਜਿਸ ਦਾ ਲਾਭ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਉਠਾ ਰਹੀਆਂ ਹਨ ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network