ਸ਼ਰਲਿਨ ਚੋਪੜਾ ਦੇ ਨਾਲ ਵਿਵਾਦ ਤੋਂ ਬਾਅਦ ਰਾਖੀ ਸਾਵੰਤ ਨੂੰ ਮੁੰਬਈ ਪੁਲਿਸ ਨੇ ਕੀਤਾ ਗ੍ਰਿਫਤਾਰ

written by Shaminder | January 19, 2023 02:00pm

ਰਾਖੀ ਸਾਵੰਤ (Rakhi Sawant) ਨੂੰ ਮੁੰਬਈ ਪੁਲਿਸ (Mumbai Police) ਨੇ ਗ੍ਰਿਫਤਾਰ ਕਰ ਲਿਆ ਹੈ ।ਸ਼ਰਲਿਨ ਚੋਪੜਾ ਦੇ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਪੁਲਿਸ ਨੇ ਇਹ ਕਾਰਵਾਈ ਕੀਤੀ ਹੈ । ਅਦਾਕਾਰਾ ਸ਼ਰਲਿਨ ਚੋਪੜਾ ਨੇ ਇੱਕ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ । ਦੱਸ ਦਈਏ ਕਿ ਦੋਨਾਂ ਦਾ ਪਿਛਲੇ ਕਾਫੀ ਦਿਨਾਂ ਤੋਂ ਵਿਵਾਦ ਚੱਲ ਰਿਹਾ ਸੀ ।

ਹੋਰ ਪੜ੍ਹੋ : ਅੰਬਰ ਧਾਲੀਵਾਲ ਨੇ ਆਪਣੇ ਵੈਕੇਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ, ਲੋਕ ਕਰਨ ਲੱਗੇ ਇਸ ਤਰ੍ਹਾਂ ਦੇ ਕਮੈਂਟਸ

ਮੁੰਬਈ ਪੁਲਿਸ ਦੇ ਮੁਤਾਬਕ ਸ਼ਰਲਿਨ ਚੋਪੜਾ ਦੀ ਸ਼ਿਕਾਇਤ ਤੋਂ ਬਾਅਦ ਰਾਖੀ ਸਾਵੰਤ ਦੇ ਖਿਲਾਫ ਆਈਪੀਸੀ ਅਤੇ ਆਈਟੀ ਐਕਟ ਦੀਆਂ ਕਈ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ । ਸ਼ਿਕਾਇਤਕਰਤਾ ਦਾ ਇਲਜ਼ਾਮ ਹੈ ਕਿ ਉਸ ਨੇ ਇੱਕ ਪ੍ਰੈੱਸ ਕਾਨਫਰੰਸ ਦੇ ਦੌਰਾਨ ਸ਼ਰਲਿਨ ਚੋਪੜਾ ਦਾ ਇਤਰਾਜ਼ਯੋਗ ਵੀਡੀਓ ਦਿਖਾਇਆ ਅਤੇ ਇਤਰਾਜ਼ਯੋਗ ਭਾਸ਼ਾ ਦਾ ਇਸਤੇਮਾਲ ਕੀਤਾ ।

Rakhi Sawant and Shyrlin- image Source :Instagram

ਹੋਰ ਪੜ੍ਹੋ : ਗਿੱਪੀ ਗਰੇਵਾਲ ਦੇ ਭਰਾ ਦੀ ਅੱਜ ਹੈ ਵੈਡਿੰਗ ਐਨੀਵਰਸਰੀ, ਭਤੀਜੀ ਨੇ ਤਸਵੀਰਾਂ ਸਾਂਝੀਆਂ ਕਰ ਦਿੱਤੀ ਵਧਾਈ

ਪਿਛਲੇ ਸਾਲ ਰਾਖੀ ਨੇ ਪੁਲਿਸ ਨੂੰ ਦੱਸਿਆ ਸੀ ਕਿ ਸ਼ਰਲਿਨ ਚੋਪੜਾ ਨੇ ਛੇ ਨਵੰਬਰ ੨੦੨੨ ਨੂੰ ਯੂਟਿਊਬ ਅਤੇ ਇੰਸਟਾਗ੍ਰਾਮ ‘ਤੇ ਇੱਕ ਵੀਡੀਓ ਅਪਲੋਡ ਕੀਤਾ, ਜਿਸ ‘ਚ ਉਸ ਨੇ ਉਸ ਦੇ ਖਿਲਾਫ ਇਤਰਾਜ਼ਯੋਗ ਟਿੱਪਣੀ ਕੀਤੀ ਅਤੇ ਭੱਦੀ ਸ਼ਬਦਾਵਲੀ ਦਾ ਇਸਤੇਮਾਲ ਕੀਤਾ ਸੀ ।

Sherlyn Chopra Sherlyn Chopra Tweet

ਦੱਸ ਦਈਏ ਕਿ ਰਾਖੀ ਸਾਵੰਤ ਹਾਲ ਹੀ ‘ਚ ਆਦਿਲ ਦੇ ਨਾਲ ਆਪਣੇ ਵਿਆਹ ਨੂੰ ਲੈ ਕੇ ਚਰਚਾ ‘ਚ ਹੈ । ਜਿਸ ਦੇ ਨਾਲ ਉਹ ਅਕਸਰ ਆਪਣੇ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ ।

 

View this post on Instagram

 

A post shared by CineRiser (@cineriserofficial)

You may also like