
ਬਾਲੀਵੁੱਡ ਇੰਡਸਟਰੀ 'ਚ ਆਪਣੀ ਸ਼ਾਨਦਾਰ ਸ਼ਖਸੀਅਤ ਲਈ ਜਾਣੇ ਜਾਂਦੇ ਅਭਿਨੇਤਾ ਰਣਵੀਰ ਸਿੰਘ ਇਨ੍ਹੀਂ ਦਿਨੀਂ ਆਪਣੀਆਂ ਤਾਜ਼ਾ ਤਸਵੀਰਾਂ ਨੂੰ ਲੈ ਕੇ ਸੁਰਖੀਆਂ 'ਚ ਹਨ। ਬੀਤੀ ਰਾਤ ਉਨ੍ਹਾਂ ਦੀਆਂ ਬਿਨਾਂ ਕੱਪੜਿਆਂ ਵਾਲੀਆਂ ਤਸਵੀਰਾਂ ਸ਼ੇਅਰ ਕੀਤੀਆਂ ਸਨ ਜੋ ਕਿ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀਆਂ ਹਨ।
ਤਸਵੀਰਾਂ ਸ਼ੇਅਰ ਕਰਨ 'ਚ ਦੇਰ ਨਹੀਂ ਲੱਗੀ ਕਿ ਮੀਮਜ਼ ਦਾ ਵੀ ਹੜ੍ਹ ਆ ਗਿਆ। ਇਸ ਦੇ ਨਾਲ ਹੀ ਪ੍ਰਸ਼ੰਸਕਾਂ ਅਤੇ ਟ੍ਰੋਲਰਾਂ ਦੀਆਂ ਤਿੱਖੀਆਂ ਪ੍ਰਤੀਕਿਰਿਆਵਾਂ ਵੀ ਦੇਖਣ ਨੂੰ ਮਿਲੀਆਂ। ਇਸ ਦੇ ਨਾਲ ਹੀ ਹਾਲ ਹੀ 'ਚ ਰਾਖੀ ਸਾਵੰਤ ਨੇ ਰਣਵੀਰ ਸਿੰਘ ਦੀਆਂ ਇਨ੍ਹਾਂ ਤਸਵੀਰਾਂ ਬਾਰੇ ਆਪਣੇ ਵਿਚਾਰ ਦਿੱਤੇ ਹਨ, ਜਿਨ੍ਹਾਂ ਨੂੰ ਸੋਸ਼ਲ ਮੀਡੀਆ 'ਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ।
ਹੋਰ ਪੜ੍ਹੋ : ਤਲਾਕ ਤੋਂ ਬਾਅਦ ਸਾਮੰਥਾ ਪ੍ਰਭੂ ਨੇ ਲਏ 250 ਕਰੋੜ ਰੁਪਏ? ਕੌਫੀ ਵਿਦ ਕਰਨ 'ਤੇ ਅਦਾਕਾਰਾ ਨੇ ਕੀਤਾ ਖੁਲਾਸਾ!
ਦਰਅਸਲ ਹਾਲ ਹੀ 'ਚ ਰਾਖੀ ਸਾਵੰਤ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਿਹਾ ਹੈ। ਇਸ ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਰਾਖੀ ਕਹਿੰਦੀ ਹੈ ਕਿ ਮੇਰੇ ਦੋਸਤ ਰਣਵੀਰ ਬਾਰੇ ਕੁਝ ਨਾ ਕਹੋ। ਇਹ ਉਸਦੀ ਮਜਬੂਰੀ ਸੀ। ਅਜਿਹੀ ਫੋਟੋ ਕਲਿੱਕ ਕਰਵਾਉਣ ਲਈ ਕਿਉਂਕਿ ਬਾਂਦਰ ਉਸਦੇ ਕੱਪੜੇ ਲੈ ਕੇ ਭੱਜ ਗਏ ਸਨ। ਇਸ ਲਈ ਉਨ੍ਹਾਂ ਨੂੰ ਮਜ਼ਬੂਰੀ ‘ਚ ਅਜਿਹੇ ਪੋਜ਼ ਦੇਣ ਪਾਏ। ਵੀਡੀਓ ‘ਚ ਯੂਜ਼ਰ ਨੂੰ ਰਾਖੀ ਸਾਵੰਤ ਦਾ ਦੱਸਣ ਵਾਲਾ ਅੰਦਾਜ਼ ਕਾਫੀ ਜ਼ਿਆਦਾ ਪਸੰਦ ਆ ਰਿਹਾ ਹੈ ਤੇ ਖੂਬ ਹਸਾ ਵੀ ਰਿਹਾ ਹੈ। ਵੀਡੀਓ ਚ ਰਾਖੀ ਦੇ ਨਾਲ ਉਸਦਾ ਬੁਆਏਫ੍ਰੈਂਡ ਆਦਿਲ ਵੀ ਨਜ਼ਰ ਆ ਰਿਹਾ ਹੈ ਤੇ ਉਹ ਵੀ ਰਾਖੀ ਦੀਆਂ ਗੱਲਾਂ ਸੁਣ ਕੇ ਹੱਸ ਰਿਹਾ ਹੈ। ਇਹ ਵੀਡੀਓ ਮਸ਼ਹੂਰ ਫੋਟੋਗ੍ਰਾਫਰ ਵਿਰਲ ਭਿਯਾਨੀ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਪੋਸਟ ਕੀਤਾ ਹੈ।
ਤੁਹਾਨੂੰ ਦੱਸ ਦੇਈਏ ਕਿ ਰਾਖੀ ਦੇ ਇਸ ਵੀਡੀਓ 'ਤੇ ਪ੍ਰਸ਼ੰਸਕਾਂ ਦੇ ਕਮੈਂਟਸ ਦੀ ਲੰਬੀ ਲਾਈਨ ਲੱਗੀ ਹੋਈ ਹੈ। ਇੱਕ ਯੂਜ਼ਰ ਨੇ ਕਮੈਂਟ ਕਰਦੇ ਹੋਏ ਕਿਹਾ, ਰਾਖੀ ਨੇ ਮਜ਼ਾਕੀਆ ਅੰਦਾਜ਼ ਵਿੱਚ ਕਿੰਨਾ ਸ਼ਾਨਦਾਰ ਜਵਾਬ ਦਿੱਤਾ ਹੈ। ਤਾਂ ਦੂਜੇ ਫੈਨ ਨੇ ਕਮੈਂਟ ਕਰਦੇ ਹੋਏ ਕਿਹਾ, ਵਾਹ, ਬਹੁਤ ਸਹੀ ਜਵਾਬ ਦਿੱਤਾ। ਤੁਹਾਨੂੰ ਦੱਸ ਦੇਈਏ ਕਿ ਰਾਖੀ ਦਾ ਇਹ ਮਜ਼ਾਕੀਆ ਅੰਦਾਜ਼ ਪ੍ਰਸ਼ੰਸਕਾਂ ਨੂੰ ਕਾਫੀ ਪਸੰਦ ਆ ਰਿਹਾ ਹੈ। ਇਹ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਸ਼ੇਅਰ ਹੋ ਰਿਹਾ ਹੈ।
View this post on Instagram