
Alia Bhatt-Ranbir Kapoor pregnancy: ਆਲੀਆ ਭੱਟ ਨੇ ਸੋਮਵਾਰ ਨੂੰ ਹੀ ਆਪਣੀ ਪ੍ਰੈਗਨੈਂਸੀ ਦੀ ਖੁਸ਼ਖਬਰੀ ਦਿੱਤੀ ਹੈ। ਅਭਿਨੇਤਰੀ ਨੇ ਸੋਸ਼ਲ ਮੀਡੀਆ ਰਾਹੀਂ ਆਪਣੇ ਪ੍ਰਸ਼ੰਸਕਾਂ ਨਾਲ ਇਹ ਖਬਰ ਸਾਂਝੀ ਕੀਤੀ ਅਤੇ ਕੱਲ੍ਹ ਪੂਰਾ ਦਿਨ ਆਲੀਆ ਭੱਟ ਅਤੇ ਰਣਬੀਰ ਕਪੂਰ ਨੂੰ ਵਧਾਈਆਂ ਨਾਲ ਭਰਿਆ ਰਿਹਾ। ਸੋਸ਼ਲ ਮੀਡੀਆ 'ਤੇ ਕਰੀਬੀ ਦੋਸਤਾਂ ਅਤੇ ਪ੍ਰਸ਼ੰਸਕਾਂ ਨੇ ਜੋੜੀ ਨੂੰ ਲਗਾਤਾਰ ਵਧਾਈਆਂ ਦੇ ਰਹੇ ਭੇਜੀਆਂ ਹਨ।
ਇਸ ਦੇ ਨਾਲ ਹੀ ਰਾਖੀ ਸਾਵੰਤ ਨੇ ਵੀ ਆਲੀਆ ਅਤੇ ਰਣਬੀਰ ਨੂੰ ਵਧਾਈ ਦਿੱਤੀ ਹੈ। ਸੋਸ਼ਲ ਮੀਡੀਆ 'ਤੇ ਰਾਖੀ ਸਾਵੰਤ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ, ਜਿਸ 'ਚ ਉਹ ਆਪਣੇ ਬੁਆਏਫ੍ਰੈਂਡ ਆਦਿਲ ਖਾਨ ਨਾਲ ਨਜ਼ਰ ਆ ਰਹੀ ਹੈ। ਇਹ ਵੀਡੀਓ ਸਾਹਮਣੇ ਆਉਂਦੇ ਹੀ ਲੋਕਾਂ ਨੇ ਰਾਖੀ ਨੂੰ ਟ੍ਰੋਲ ਕਰਨਾ ਸ਼ੁਰੂ ਕਰ ਦਿੱਤਾ।

ਦੱਸ ਦਈਏ ਰਾਖੀ ਸਾਵੰਤ ਨੇ ਆਲੀਆ ਤੇ ਰਣਬੀਰ ਦੇ ਵਿਆਹ ਸਮੇਂ ਵੀ ਇੱਕ ਵੀਡੀਓ ਸਾਂਝਾ ਕੀਤਾ ਸੀ। ਜਿਸ 'ਚ ਉਹ ਡੋਲੀ ਸਜਾ ਕੇ ਰੱਖਣਾ ਤੇ ਮਹਿੰਦੀ ਲਗਾ ਕੇ ਰੱਖਣਾ ਵਾਲਾ ਗੀਤ ਗਾਉਂਦੇ ਹੋਏ ਨਜ਼ਰ ਆਈ ਸੀ। ਹੁਣ ਜਦੋਂ ਆਲੀਆ ਦੇ ਪ੍ਰੈਗਨੇਂਟ ਹੋਣ ਦੀ ਖਬਰ ਸਾਹਮਣੇ ਆਈ ਤਾਂ ਰਾਖੀ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ।
ਵੀਡੀਓ 'ਚ ਰਾਖੀ ਸਾਵੰਤ ਆਲੀਆ ਭੱਟ ਅਤੇ ਰਣਬੀਰ ਕਪੂਰ ਨੂੰ ਵਧਾਈ ਦਿੰਦੇ ਹੋਏ ਖੁਦ ਨੂੰ ਮਾਸੀ ਦੱਸ ਰਹੀ ਹੈ। ਪਰ ਇਸ ਵੀਡੀਓ ਉੱਤੇ ਰਾਖੀ ਨੂੰ ਟ੍ਰੋਲ ਕੀਤਾ ਜਾ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਰਾਖੀ ਸਾਵੰਤ ਲਾਈਮਲਾਈਟ 'ਚ ਆਉਣ ਲਈ ਕੁਝ ਵੀ ਕਰ ਸਕਦੀ ਹੈ। ਇਕ ਯੂਜ਼ਰ ਨੇ ਟਿੱਪਣੀ ਕੀਤੀ ਹੈ, 'ਬੇਗਾਨੀ ਸ਼ਾਦੀ ਵਿਚ ਅਬਦੁੱਲਾ ਦੀਵਾਨਾ...' ਇਸ ਦੇ ਨਾਲ ਹੀ ਇੱਕ ਹੋਰ ਯੂਜ਼ਰ ਨੇ ਲਿਖਿਆ ਹੈ, 'ਵਿਆਹ 'ਚ ਮਾਸੀ ਨੂੰ ਵੀ ਨਹੀਂ ਬੁਲਾਇਆ ਗਿਆ ਸੀ। ਇਹ ਕਦੇ ਵੀ ਸੁਧਰਨ ਵਾਲੀ ਨਹੀਂ ਹੈ।
ਕਈ ਮੀਡੀਆ ਰਿਪੋਰਟਾਂ 'ਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਰਣਬੀਰ ਕਪੂਰ ਜਲਦ ਹੀ ਆਪਣੇ ਹੋਣ ਵਾਲੇ ਬੱਚੇ ਦੇ ਨਾਂ ਦਾ ਟੈਟੂ ਬਣਾਉਣ ਜਾ ਰਹੇ ਹਨ। ਇਸ ਦੇ ਨਾਲ ਹੀ ਖਬਰਾਂ ਇਹ ਵੀ ਆਈਆਂ ਹਨ ਕਿ ਸਪੇਨ 'ਚ ਲਵ ਰੰਜਨ ਦੀ ਫਿਲਮ ਦੀ ਸ਼ੂਟਿੰਗ ਕਰਨ ਗਏ ਰਣਬੀਰ ਨੇ ਆਪਣੇ ਹੋਣ ਵਾਲੇ ਬੱਚੇ ਲਈ ਸ਼ਾਪਿੰਗ ਵੀ ਕੀਤੀ ਹੈ। ਫਿਲਹਾਲ ਰਣਬੀਰ ਕਪੂਰ ਅਤੇ ਆਲੀਆ ਭੱਟ ਸੋਸ਼ਲ ਮੀਡੀਆ 'ਤੇ ਛਾਏ ਹੋਏ ਹਨ।
View this post on Instagram