ਰਾਖੀ ਸਾਵੰਤ ਦਾ ਡਾਂਸ ਵੀਡੀਓ ਸੋਸ਼ਲ ਮੀਡੀਆ ‘ਤੇ ਹੋਇਆ ਵਾਇਰਲ

Written by  Shaminder   |  August 28th 2021 04:48 PM  |  Updated: August 28th 2021 04:48 PM

ਰਾਖੀ ਸਾਵੰਤ ਦਾ ਡਾਂਸ ਵੀਡੀਓ ਸੋਸ਼ਲ ਮੀਡੀਆ ‘ਤੇ ਹੋਇਆ ਵਾਇਰਲ

ਰਾਖੀ ਸਾਵੰਤ  (Rakhi Sawant ) ਆਪਣੇ ਬੇਬਾਕ ਅੰਦਾਜ਼ ਦੇ ਲਈ ਜਾਣੀ ਜਾਂਦੀ ਹੈ । ਬਿੱਗ ਬੌਸ ‘ਚ ਆਉਣ ਤੋਂ ਬਾਅਦ ਉਸ ਦੀ ਲੋਕਪ੍ਰਿਯਤਾ ਬਹੁਤ ਵਧ ਗਈ ਹੈ । ਉਹ ਸੋਸ਼ਲ ਮੀਡੀਆ ‘ਤੇ ਐਕਟਿਵ ਰਹਿੰਦੀ ਹੈ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੀ ਰਹਿੰਦੀ ਹੈ । ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ, ਜਿਸ ‘ਚ ਉਹ ਧਮਾਕੇਦਾਰ ਡਾਂਸ ਕਰਦੀ ਹੋਈ ਨਜ਼ਰ ਆ ਰਹੀ ਹੈ ।

Rakhi s pp -min Image From Instagram

ਹੋਰ ਪੜ੍ਹੋ : ਗੀਤਾ ਬਸਰਾ ਹਰਭਜਨ ਸਿੰਘ ਨਾਲ ਊਠ ਦੀ ਸਵਾਰੀ ਕਰਦੀ ਆਈ ਨਜ਼ਰ, ਵੀਡੀਓ ਕੀਤਾ ਸਾਂਝਾ

ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਲੋਕ ਇਸ ‘ਤੇ ਲਗਾਤਾਰ ਪ੍ਰਤੀਕਰਮ ਦੇ ਰਹੇ ਹਨ । ਲੋਕਾਂ ਨੂੰ ਰਾਖੀ ਦਾ ਇਹ ਵੀਡੀਓ ਕਾਫੀ ਪਸੰਦ ਆ ਰਿਹਾ ਹੈ। ਰਾਖੀ ਨੇ ਇਸ ਵੀਡੀਓ ਨੂੰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਸਾਂਝਾ ਕੀਤਾ ਹੈ ।

ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਰਾਖੀ ਆਪਣੇ ਜਿੰਮ ਪਾਟਨਰ ਦੇ ਨਾਲ ‘ਇਸ਼ਕ ਕਮੀਨਾ’ ਗੀਤ ‘ਤੇ ਡਾਂਸ ਕਰ ਰਹੀ ਹੈ ।

rakhi-sawant

ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਰਾਖੀ ਸਾਵੰਤ ਨੇ ਲਿਖਿਆ ਕਿ ‘ਇਸ ਮਜ਼ੇਦਾਰ ਵੀਡੀਓ ਨੂੰ ਵੇਖੋ, ਜਿਸ ਨੂੰ ਮੇਰੀ ਫੇਵਰੇਟ ਫਰਹਾ ਖ਼ਾਨ ਮੈਮ ਨੇ ਮੇਰੇ ਫੇਵਰੇਟ ਸ਼ਾਹਰੁਖ ਖ਼ਾਨ ਸਰ ਅਤੇ ਐਸ਼ਵਰਿਆ ਰਏ ਦੇ ਨਾਲ ਕੋਰੀਓਗ੍ਰਾਫ ਕੀਤਾ ਹੈ ਆਪਣੇ ਭਰਾ ਦੇ ਨਾਲ ਡਾਂਸ ਕਰ ਰਹੀ ਹਾਂ’।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network