‘ਰਖਿਆ ਕਰਹੁ ਗੁਸਾਈ ਮੇਰੇ’ ਧਾਰਮਿਕ ਸ਼ਬਦ ਭਾਈ ਜਸਕਰਨ ਸਿੰਘ ਜੀ ਦੀ ਆਵਾਜ਼ ‘ਚ ਹੋਇਆ ਰਿਲੀਜ਼, ਦੇਖੋ ਵੀਡੀਓ

Written by  Lajwinder kaur   |  March 29th 2020 11:19 AM  |  Updated: March 29th 2020 11:22 AM

‘ਰਖਿਆ ਕਰਹੁ ਗੁਸਾਈ ਮੇਰੇ’ ਧਾਰਮਿਕ ਸ਼ਬਦ ਭਾਈ ਜਸਕਰਨ ਸਿੰਘ ਜੀ ਦੀ ਆਵਾਜ਼ ‘ਚ ਹੋਇਆ ਰਿਲੀਜ਼, ਦੇਖੋ ਵੀਡੀਓ

ਪੀਟੀਸੀ ਨੈੱਟਵਰਕ ਵੱਲੋਂ ਹਰ ਹਫਤੇ ਧਾਰਮਿਕ ਸ਼ਬਦ ਸੰਗਤਾਂ ਦੇ ਰੁਬਰੂ ਕੀਤੇ ਜਾਂਦੇ ਨੇ । ਇਸ ਫਲਸਫੇ ਦੇ ਚਲਦੇ ਇਸ ਹਫਤੇ ਵੀ ਨਵਾਂ ਧਾਰਮਿਕ ਸ਼ਬਦ ਰਿਲੀਜ਼ ਕੀਤਾ ਗਿਆ ਹੈ । ‘ਰਖਿਆ ਕਰਹੁ ਗੁਸਾਈ ਮੇਰੇ’  ਸ਼ਬਦ ਨੂੰ ਭਾਈ ਜਸਕਰਨ ਸਿੰਘ ਜੀ ਅਤੇ ਸਾਥੀਆਂ ਦੀ ਰਸਭਿੰਨੀ ਆਵਾਜ਼ ‘ਚ ਰਿਲੀਜ਼ ਕੀਤਾ ਗਿਆ ਹੈ । ਇਸ ਸ਼ਬਦ ‘ਚ ਪਰਮਾਤਮਾ ਦੀ ਮਹਿਮਾ ਬਾਰੇ ਦੱਸਿਆ ਗਿਆ ਹੈ । ਇਸ ਸ਼ਬਦ ‘ਚ ਉਸ ਕੁਲ ਮਾਲਕ ਪ੍ਰਮਾਤਮਾ ਨੂੰ ਯਾਦ ਕੀਤਾ ਗਿਆ ਹੈ ਅਤੇ ਉਸ ਅੱਗੇ ਹੀ ਅਰਦਾਸ ਕੀਤੀ ਗਈ ਹੈ ਕਿ ਉਹ ਹਰ ਦੁੱਖ, ਸੰਕਟ ਚੋਂ ਆਪਣੇ ਸੇਵਕ ਦੀ ਰੱਖਿਆ ਕਰਨ ।

ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਇਸ ਸ਼ਬਦ ਨੂੰ ਰਿਲੀਜ਼ ਕੀਤਾ ਗਿਆ ਹੈ । ਇਸ ਤੋਂ ਪਹਿਲਾਂ ਵੀ ਭਾਈ ਜਸਕਰਨ ਸਿੰਘ ਤੇ ਕਈ ਹੋਰ ਰਾਗੀਆਂ ਦੀ ਆਵਾਜ਼ ‘ਚ ਕਈ ਸ਼ਬਦ ਰਿਲੀਜ਼ ਹੋ ਚੁੱਕੇ ਹਨ । ਜਿਨ੍ਹਾਂ ਨੂੰ ਸੰਗਤਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਚੁੱਕਿਆ ਹੈ ।

ਇਸ ਸ਼ਬਦ ਨੂੰ ਪੀਟੀਸੀ ਪੰਜਾਬੀ, ਪੀਟੀਸੀ ਨਿਊਜ਼, ਪੀਟੀਸੀ ਸਿਮਰਨ ਤੋਂ ਇਲਾਵਾ ਪੀਟੀਸੀ ਦੇ ਕਈ ਹੋਰ ਚੈਨਲਾਂ ਉੱਤੇ ਐਕਸਕਲਿਉਸਿਵ ਚਲਾਇਆ ਜਾ ਰਿਹਾ ਹੈ ।  ਇਸ ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ ‘ਤੇ ਪੀਟੀਸੀ ਰਿਕਾਰਡਜ਼ ਦੇ ਯੂ ਟਿਊਬ ਚੈਨਲ ‘ਤੇ ਵੀ ਸੁਣ ਸਕਦੇ । ਇਸ ਤੋਂ ਇਲਾਵਾ ਪੀਟੀਸੀ ਪਲੇਅ ਐਪ ‘ਤੇ ਪੀਟੀਸੀ ਰਿਕਾਰਡਜ਼ ਸਾਰੇ ਸ਼ਬਦਾਂ ਦਾ ਅਨੰਦ ਲੈ ਸਕਦੇ ਹੋ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network