ਰਾਣਾ ਰਣਬੀਰ ਨੇ ਫ਼ਿਲਮ ਦੇ ਸੈੱਟ ‘ਤੇ ਕੀਤੀ ਖੂਬ ਮਸਤੀ, ਵੀਡੀਓ ਕੀਤਾ ਸਾਂਝਾ

Written by  Shaminder   |  September 16th 2021 11:54 AM  |  Updated: September 16th 2021 11:54 AM

ਰਾਣਾ ਰਣਬੀਰ ਨੇ ਫ਼ਿਲਮ ਦੇ ਸੈੱਟ ‘ਤੇ ਕੀਤੀ ਖੂਬ ਮਸਤੀ, ਵੀਡੀਓ ਕੀਤਾ ਸਾਂਝਾ

ਰਾਣਾ ਰਣਬੀਰ  (Rana Ranbir ) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਪੋਸਟ ਸਾਂਝੀ ਕੀਤੀ ਹੈ । ਜਿਸ ‘ਚ ਉਹ ਸੈੱਟ ‘ਤੇ ਮਸਤੀ ਕਰਦੇ ਹੋਏ ਨਜ਼ਰ ਆ ਰਹੇ ਹਨ । ਇਸ ਵੀਡੀਓ ‘ਚ ਰਘੁਬੀਰ ਬੋਲੀ ਵੀ ਉਨ੍ਹਾਂ ਦੇ ਨਾਲ ਦਿਖਾਈ ਦੇ ਰਹੇ ਹਨ । ਦੋਵੇਂ ‘ਸ਼ਾਵਾ ਨੀ ਗਿਰਧਾਰੀ ਲਾਲ’ ਦੇ ਸੈੱਟ ‘ਤੇ ਮਸਤੀ ਕਰਦੇ ਹੋਏ ਨਜ਼ਰ ਆ ਰਹੇ ਹਨ । ਇਸ ਵੀਡੀਓ ਨੂੰ ਪ੍ਰਸ਼ੰਸਕਾਂ ਦੇ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ।

Rana Ranbir -min (1) Image From Instagram

ਹੋਰ ਪੜ੍ਹੋ : ਪੰਜਾਬੀ ਅਦਾਕਾਰਾ ਸਿਮੀ ਚਾਹਲ ਦਾ ਵੱਡਾ ਖੁਲਾਸਾ, ਇਸ ਵਜ੍ਹਾ ਕਰਕੇ ਬਾਲੀਵੁੱਡ ਦੀਆਂ 8 ਫ਼ਿਲਮਾਂ ਨੂੰ ਮਾਰੀ ਠੋਕਰ

ਇਸ ‘ਤੇ ਲਗਾਤਾਰ ਕਮੈਂਟਸ ਵੀ ਕੀਤੇ ਜਾ ਰਹੇ ਹਨ । ਇਸ ਤੋਂ ਇਲਾਵਾ ਰਾਣਾ ਰਣਬੀਰ ਨੇ ਹੋਰ ਵੀ ਕਈ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਰਾਣਾ ਰਣਬੀਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ਪੰਜਾਬੀ ਇੰਡਸਟਰੀ ਨੂੰ ਦਿੱਤੀਆਂ ਹਨ ।

ਉਹ ਨਾ ਸਿਰਫ਼ ਇੱਕ ਬਿਹਤਰੀਨ ਅਦਾਕਾਰ ਹਨ ਬਲਕਿ ਇੱਕ ਬਿਹਤਰੀਨ ਲੇਖਕ ਵੀ ਹਨ । ਉਨ੍ਹਾਂ ਨੇ ਕਈ ਫ਼ਿਲਮਾਂ ਵੀ ਲਿਖੀਆਂ ਹਨ । ਉਹ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਆਪਣੇ ਪ੍ਰਸ਼ੰਸਕਾਂ ਦੇ ਨਾਲ ਆਪਣੇ ਆਉਣ ਵਾਲੇ ਪ੍ਰੋਜੈਕਟਸ ਦੇ ਬਾਰੇ ਜਾਣਕਾਰੀ ਸਾਂਝੀ ਕਰਦੇ ਰਹਿੰਦੇ ਹਨ ।

Rana Ranbir with wife-min Image From Instagram

ਬੀਤੇ ਦਿਨੀਂ ਉਨ੍ਹਾਂ ਨੇ ਆਪਣੀ ਪਤਨੀ ਦੇ ਨਾਲ ਤਸਵੀਰ ਸਾਂਝੀ ਕੀਤੀ ਸੀ । ਜਿਸ ਨੂੰ ਦਰਸ਼ਕਾਂ ਦੇ ਵੱਲੋਂ ਕਾਫੀ ਪਸੰਦ ਕੀਤਾ ਗਿਆ ਸੀ । ਆਉਣ ਵਾਲੇ ਦਿਨਾਂ ‘ਚ ਉਹ ਕਈ ਫ਼ਿਲਮਾਂ ‘ਚ ਨਜ਼ਰ ਆਉਣਗੇ । ਦਰਸ਼ਕ ਵੀ ਉਨ੍ਹਾਂ ਦੀਆਂ ਫ਼ਿਲਮਾਂ ਦੀ ਬੇਸਬਰੀ ਦੇ ਨਾਲ ਉਡੀਕ ਕਰ ਰਹੇ ਹਨ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network