ਰਾਣਾ ਰਣਬੀਰ ਨੇ ਲੋਕ ਗਾਇਕ ਈਦੂ ਸ਼ਰੀਫ ਦੀ ਮੌਤ ‘ਤੇ ਦੁੱਖ ਪ੍ਰਗਟਾਉਂਦੇ ਹੋਏ ਪਾਈ ਭਾਵੁਕ ਪੋਸਟ

written by Lajwinder kaur | January 08, 2020

ਪੰਜਾਬੀ ਐਕਟਰ ਰਾਣਾ ਰਣਬੀਰ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਰਹਿੰਦੇ ਨੇ। ਜਿਸਦੇ ਚੱਲਦੇ ਬੀਤੇ ਦਿਨੀਂ ਲੋਕ ਗਾਥਾਵਾਂ ਨੂੰ ਆਪਣੀ ਗਾਇਕੀ ਨਾਲ ਘਰ-ਘਰ ਪਹੁੰਚਾਉਣ ਵਾਲੇ ਪ੍ਰਸਿੱਧ ਢਾਡੀ ਅਤੇ ਲੋਕ ਗਾਇਕ ਈਦੂ ਸ਼ਰੀਫ ਇਸ ਰੰਗਲੀ ਦੁਨੀਆ ਨੂੰ ਅਲਵਿਦਾ ਕਹਿ ਚੁੱਕੇ ਨੇ। ਉਨ੍ਹਾਂ ਦੀ ਮੌਤ ਨਾਲ ਪੰਜਾਬੀ ਸੰਗੀਤਕ ਜਗਤ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।

ਹੋਰ ਵੇਖੋ:‘ਨਾਨਕ ਨਾਮ ਜਹਾਜ਼’ ਫ਼ਿਲਮ ਦੇ ਸ਼ੂਟ ਤੋਂ ਪਹਿਲਾਂ ਪੂਰੀ ਸਟਾਰ ਕਾਸਟ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ ਜਿਸਦੇ ਚੱਲਦੇ ਪੰਜਾਬੀ ਕਲਾਕਾਰਾਂ ਨੇ ਆਪਣਾ ਦੁੱਖ ਪ੍ਰਗਟ ਕੀਤਾ ਹੈ। ਰਾਣਾ ਰਣਬੀਰ ਨੇ ਆਪਣੇ ਇੰਸਟਾਗ੍ਰਾਮ ਉੱਤੇ ਲੋਕ ਗਾਇਕ ਈਦੂ ਸ਼ਰੀਫ ਦੀ ਤਸਵੀਰ ਸ਼ੇਅਰ ਕਰਦੇ ਹੋਏ ਭਾਵੁਕ ਕੈਪਸ਼ਨ ‘ਚ ਲਿਖਿਆ ਹੈ, ‘ਅਲਵਿਦਾ ਈਦੂ ਸ਼ਰੀਫ ਜੀ। ਤੁਹਾਨੂੰ ਪ੍ਰਣਾਮ ਤੁਹਾਡੇ ਹੁਨਰ ਨੂੰ ਸਲਾਮ..’ ਦੱਸ ਦਈਏ ਈਦੂ ਸ਼ਰੀਫ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ, ਇਸ ਬਿਮਾਰੀ ਦੇ ਚਲਦੇ ਉਨ੍ਹਾਂ ਦੀ ਮੌਤ ਹੋ ਗਈ ਹੈ। ਪਿਛਲੇ ਕੁਝ ਸਮੇਂ ਤੋਂ ਆਰਥਿਕ ਤੰਗੀ ਨਾਲ ਵੀ ਜੂਝ ਰਹੇ ਸਨ। ਇਸ ਮੁਸ਼ਕਿਲ ਸਮੇਂ ਦੌਰਾਨ ਪੀਟੀਸੀ ਨੈੱਟਵਰਕ ਦੇ ਮੈਨੇਜਿੰਗ ਡਾਇਰੈਕਟਰ ਅਤੇ ਪ੍ਰੈਜ਼ੀਡੈਂਟ ਰਬਿੰਦਰ ਨਾਰਾਇਣ ਵੱਲੋਂ ਉਹਨਾਂ ਦੀ ਆਰਥਿਕ ਮਦਦ ਵੀ ਕੀਤੀ ਗਈ ਸੀ।  

0 Comments
0

You may also like