ਰਾਣਾ ਰਣਬੀਰ ਨੇ ਆਪਣੀ ਪਤਨੀ ਦੇ ਨਾਲ ਸਾਂਝੀ ਕੀਤੀ ਖ਼ੂਬਸੂਰਤ ਤਸਵੀਰ, ਦਰਸ਼ਕਾਂ ਨੂੰ ਆ ਰਹੀ ਪਸੰਦ

Written by  Shaminder   |  September 11th 2021 04:57 PM  |  Updated: September 11th 2021 04:57 PM

ਰਾਣਾ ਰਣਬੀਰ ਨੇ ਆਪਣੀ ਪਤਨੀ ਦੇ ਨਾਲ ਸਾਂਝੀ ਕੀਤੀ ਖ਼ੂਬਸੂਰਤ ਤਸਵੀਰ, ਦਰਸ਼ਕਾਂ ਨੂੰ ਆ ਰਹੀ ਪਸੰਦ

ਰਾਣਾ ਰਣਬੀਰ  (Rana Ranbir) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ‘ਚ ਰਾਣਾ ਰਣਬੀਰ ਆਪਣੀ ਪਤਨੀ ਦੇ ਨਾਲ ਨਜ਼ਰ ਆ ਰਹੇ ਹਨ । ਦੋਵੇਂ ਰੋਮਾਂਟਿਕ ਅੰਦਾਜ਼ ‘ਚ ਦਿਖਾਈ ਦੇ ਰਹੇ ਹਨ । ਪਰ ਰਾਣਾ ਰਣਬੀਰ ਨੇ ਇਸ ਨੂੰ ਕਾਮੇਡੀ ਰੰਗ ਦੇਣ ਦੀ ਕੋਸ਼ਿਸ਼ ਕੀਤੀ ਹੈ ਅਤੇ ਕੈਪਸ਼ਨ ‘ਚ ਲਿਖਿਆ ਹੈ ਕਿ ‘ਹੇਂ ਹੇਂ ਦੇਖਲਾ ਰਾਣੇ ਢਿੱਡ ਤੇਰਾ। ਬਟਨ ਮਸਾਂ ਬੰਦ ਹੁੰਦੇ ਨੇ’।

Rana Ranbir with wife-min Image From Instagram

ਹੋਰ ਪੜ੍ਹੋ : ਸੁਨੰਦਾ ਸ਼ਰਮਾ ਨੇ ਸਾਂਝਾ ਕੀਤਾ ਖ਼ਾਸ ਵੀਡੀਓ, ਇਨ੍ਹਾਂ ਖ਼ਾਸ ਲੋਕਾਂ ਦੇ ਨਾਲ ਆਈ ਨਜ਼ਰ

ਰਾਣਾ ਰਣਬੀਰ ਵੱਲੋਂ ਸਾਂਝੀ ਕੀਤੀ ਗਈ ਇਸ ਤਸਵੀਰ ਨੂੰ ਦਰਸ਼ਕਾਂ ਦੇ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ । ਇਸ ਤਸਵੀਰ ‘ਤੇ ਕਈ ਸੈਲੀਬ੍ਰੇਟੀਜ਼ ਨੇ ਵੀ ਕਮੈਂਟਸ ਕੀਤੇ ਹਨ ਅਤੇ ਕਈਆਂ ਨੇ ਇਸ ‘ਤੇ ਦਿਲ ਵਾਲੇ ਇਮੋਜ਼ੀ ਵੀ ਪੋਸਟ ਕੀਤੇ ਹਨ ।

Rana Ranbir With Wife

ਇਸ ਦੇ ਨਾਲ ਹੀ ਪ੍ਰਸ਼ੰਸਕਾਂ ਨੂੰ ਵੀ ਇਹ ਤਸਵੀਰ ਕਾਫੀ ਪਸੰਦ ਆ ਰਹੀ ਹੈ । ਰਾਣਾ ਰਣਬੀਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ਇੰਡਸਟਰੀ ਨੂੰ ਦਿੱਤੀਆਂ ਹਨ । ਉਹ ਜਿੱਥੇ ਆਪਣੀ ਬਿਹਤਰੀਨ ਅਦਾਕਾਰੀ ਦੇ ਲਈ ਜਾਣੇ ਜਾਂਦੇ ਹਨ । ਉੱਥੇ ਹੀ ਆਪਣੀ ਵਧੀਆ ਲੇਖਣੀ ਦੇ ਲਈ ਵੀ ਮਸ਼ਹੂਰ ਹਨ, ਉਨ੍ਹਾਂ ਨੇ ਕਈ ਕਿਤਾਬਾਂ ਲਿਖੀਆਂ ਹਨ । ਇਸ ਤੋਂ ਇਲਾਵਾ ਕਈ ਫ਼ਿਲਮਾਂ ਦੀ ਕਹਾਣੀਆਂ ਵੀ ਉਨ੍ਹਾਂ ਨੇ ਲਿਖੀਆਂ ਹਨ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network