
Ranbir Kapoor's Animal : ਨਵੇਂ ਸਾਲ ਮੌਕੇ ਉੱਤੇ ਹਿੰਦੀ ਸਿਨੇਮਾ ਦੇ ਸੁਪਰਸਟਾਰ ਰਣਬੀਰ ਕਪੂਰ ਦੀ ਆਉਣ ਵਾਲੀ ਚਰਚਿਤ ਫ਼ਿਲਮ 'ਐਨੀਮਲ' ਦਾ ਫਰਸਟ ਲੁੱਕ ਪੋਸਟਰ ਰਿਲੀਜ਼ ਹੋ ਗਿਆ ਹੈ। 'ਐਨੀਮਲ' ਦੇ ਇਸ ਫਰਸਟ ਲੁੱਕ ਪੋਸਟਰ ਦੀ ਰਿਲੀਜ਼ ਡੇਟ ਦਾ ਐਲਾਨ 30 ਦਸੰਬਰ ਨੂੰ ਹੀ ਕੀਤਾ ਗਿਆ ਸੀ। ਅਜਿਹੇ 'ਚ ਨਵੇਂ ਸਾਲ ਦੀ ਅੱਧੀ ਰਾਤ ਨੂੰ 'ਐਨੀਮਲ' ਦਾ ਦਮਦਾਰ ਫਰਸਟ ਲੁੱਕ ਪੋਸਟਰ ਪ੍ਰਸ਼ੰਸਕਾਂ ਦੇ ਰੂਬਰੂ ਕਰ ਦਿੱਤਾ ਗਿਆ। ਜਿਸ ਤੋਂ ਬਾਅਦ ਫੈਨਜ਼ ਇਸ ਫ਼ਿਲਮ ਨੂੰ ਲੈ ਕੇ ਉਤਸ਼ਾਹਿਤ ਹਨ। 'ਐਨੀਮਲ' ਦੇ ਇਸ ਪੋਸਟਰ 'ਚ ਰਣਬੀਰ ਕਪੂਰ ਬਹੁਤ ਹੀ ਖੂੰਖਾਰ ਅੰਦਾਜ਼ 'ਚ ਨਜ਼ਰ ਆ ਰਹੇ ਹਨ।
ਹੋਰ ਪੜ੍ਹੋ : ਵਿਰਾਟ ਕੋਹਲੀ ਨੇ ਅਨੁਸ਼ਕਾ ਸ਼ਰਮਾ ਅਤੇ ਬੇਟੀ ਵਾਮਿਕਾ ਨਾਲ ਸਾਂਝੀ ਕੀਤੀ ਕਿਊਟ ਤਸਵੀਰ, ਮਿਲੀਅਨ ‘ਚ ਆਏ ਲਾਈਕਸ

ਫਿਲਮ ਆਲੋਚਕ ਤਰਨ ਆਦਰਸ਼ ਦੁਆਰਾ ਅਧਿਕਾਰਤ ਇੰਸਟਾਗ੍ਰਾਮ ਹੈਂਡਲ 'ਤੇ 'ਐਨੀਮਲ' ਦਾ ਪਹਿਲਾ ਲੁੱਕ ਪੋਸਟਰ ਸਾਂਝਾ ਕੀਤਾ ਗਿਆ ਹੈ। ਇਸ ਪੋਸਟਰ 'ਚ ਤੁਸੀਂ ਦੇਖ ਸਕਦੇ ਹੋ ਕਿ ਰਣਬੀਰ ਜੋ ਕਿ ਕੁਝ ਵੱਖਰੇ ਅੰਦਾਜ਼ 'ਚ ਨਜ਼ਰ ਆ ਰਿਹਾ ਹੈ। ਹੱਥ 'ਚ ਕੁਹਾੜੀ, ਮੂੰਹ 'ਚ ਸਿਗਰੇਟ ਅਤੇ ਖੂਨ ਨਾਲ ਲੱਥਪੱਥ ਰਣਬੀਰ ਕਪੂਰ ਕਾਫੀ ਖਤਰਨਾਕ ਲੱਗ ਰਹੇ ਹਨ।

'ਐਨੀਮਲ' ਦੇ ਇਸ ਫਰਸਟ ਲੁੱਕ ਪੋਸਟਰ ਤੋਂ ਸਾਫ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਫਿਲਮ ਸ਼ਮਸ਼ੇਰਾ ਦੀ ਤਰ੍ਹਾਂ ਇਸ ਵਾਰ ਵੀ ਦਰਸ਼ਕਾਂ ਨੂੰ ਰਣਬੀਰ ਦਾ ਐਕਸ਼ਨ ਅਵਤਾਰ ਦੇਖਣ ਨੂੰ ਮਿਲੇਗਾ। ਉੱਧਰ ਆਲੀਆ ਭੱਟ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ਦੀ ਸਟੋਰੀ ਵਿੱਚ ਪੋਸਟਰ ਨੂੰ ਸ਼ੇਅਰ ਕੀਤਾ ਹੈ।

'ਐਨੀਮਲ' ਦਾ ਫਰਸਟ ਲੁੱਕ ਪੋਸਟਰ ਰਿਲੀਜ਼ ਹੋਣ ਤੋਂ ਬਾਅਦ ਪ੍ਰਸ਼ੰਸਕ ਇਸ ਫ਼ਿਲਮ ਦੀ ਰਿਲੀਜ਼ ਨੂੰ ਲੈ ਕੇ ਬੇਤਾਬ ਨਜ਼ਰ ਆ ਰਹੇ ਹਨ। ਤੁਹਾਨੂੰ ਦੱਸ ਦੇਈਏ ਕਿ 11 ਅਗਸਤ 2023 ਨੂੰ ਰਣਬੀਰ ਕਪੂਰ ਦੀ ਫ਼ਿਲਮ 'ਐਨੀਮਲ' ਸਿਨੇਮਾਘਰਾਂ 'ਚ ਦਸਤਕ ਦੇਵੇਗੀ। ਇਸ ਫਿਲਮ 'ਚ ਸੁਪਰਸਟਾਰ ਰਣਬੀਰ ਕਪੂਰ ਤੋਂ ਇਲਾਵਾ ਸਾਊਥ ਦੀ ਮਸ਼ਹੂਰ ਅਭਿਨੇਤਰੀ ਰਸ਼ਮਿਕਾ ਮੰਡਾਨਾ ਵੀ ਮੁੱਖ ਭੂਮਿਕਾ 'ਚ ਹੈ। ਇੰਨਾ ਹੀ ਨਹੀਂ ਬਾਲੀਵੁੱਡ ਦੇ ਦਿੱਗਜ ਕਲਾਕਾਰ ਅਨਿਲ ਕਪੂਰ ਅਤੇ ਬੌਬੀ ਦਿਓਲ ਰਣਬੀਰ ਨਾਲ 'ਐਨੀਮਲ' 'ਚ ਜਲਵਾ ਬਿਖੇਰਦੇ ਨਜ਼ਰ ਆਉਣਗੇ। ਦੱਸਣਯੋਗ ਹੈ ਕਿ ਫਿਲਮ 'ਐਨੀਮਲ' ਦਾ ਨਿਰਦੇਸ਼ਨ ਸੰਦੀਪ ਰੈੱਡੀ ਵਾਂਗਾ ਨੇ ਕੀਤਾ ਹੈ।