
ਰਣਦੀਪ ਹੁੱਡਾ (Randeep Hooda)ਦਾ ਇਨੀਂ ਦਿਨੀਂ ‘ਕੈਟ’ (CAT) ਨੂੰ ਲੈ ਕੇ ਚਰਚਾ ‘ਚ ਹਨ । ਉਹ ਆਪਣੀ ਬਿਹਤਰੀਨ ਅਦਾਕਾਰੀ ਦੇ ਲਈ ਜਾਣੇ ਜਾਂਦੇ ਹਨ । ਹੁਣ ਖ਼ਬਰ ਸਾਹਮਣੇ ਆ ਰਹੀ ਹੈ ਕਿ ਉਹ ਇੱਕ ਫ਼ਿਲਮ ਦੇ ਸ਼ੂਟ ਦੇ ਦੌਰਾਨ ਐਕਸ਼ਨ ਸੀਨ ਕਰਦੇ ਸਮੇਂ ਘੋੜੇ ਤੋਂ ਡਿੱਗ ਪਏ ਹਨ ।

ਹੋਰ ਪੜ੍ਹੋ : ਨਗਰ ਕੀਰਤਨ ਦੇ ਦੌਰਾਨ ਛੋਟੀ ਜਿਹੀ ਬੱਚੀ ਨੇ ਗੁਰੂ ਗੋਬਿੰਦ ਸਿੰਘ ਜੀ ਦਾ ਕੀਤਾ ਗੁਣਗਾਣ
ਜਿਸ ਕਾਰਨ ਉਨ੍ਹਾਂ ਦੀ ਸੱਜੀ ਲੱਤ ‘ਤੇ ਸੱਟ ਲੱਗੀ ਹੈ ਅਤੇ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ । ਡਾਕਟਰਾਂ ਨੇ ਉਨ੍ਹਾਂ ਨੂੰ ਬੈੱਡ ਰੈਸਟ ਦੀ ਸਲਾਹ ਦਿੱਤੀ ਹੈ । ਬੀਤੇ ਕੁਝ ਦਿਨਾਂ ਤੋਂ ਉਹ ਬੈੱਡ ਰੈਸਟ ‘ਤੇ ਹਨ ।ਘੋੜੇ ਤੋਂ ਡਿੱਗਣ ਕਾਰਨ ਉਨ੍ਹਾਂ ਦੇ ਗੋਡਿਆਂ ਅਤੇ ਲੱਤਾਂ 'ਤੇ ਸੱਟ ਲੱਗ ਗਈ ਹੈ।

ਹੋਰ ਪੜ੍ਹੋ : ਪੀਟੀਸੀ ਪੰਜਾਬੀ ‘ਤੇ 16 ਜਨਵਰੀ ਤੋਂ ਵੇਖੋ ਟੀਵੀ ਸੀਰੀਅਲ ‘ਵੰਗਾਂ’
ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਉਨ੍ਹਾਂ ਦੀ ਚੰਗੀ ਸਿਹਤ ਦੇ ਲਈ ਅਰਦਾਸ ਕੀਤੀ ਜਾ ਰਹੀ ਹੈ । ਸੋਸ਼ਲ ਮੀਡੀਆ ‘ਤੇ ਰਣਦੀਪ ਹੁੱਡਾ ਦੀ ਵੱਡੀ ਫੈਨ ਫਾਲਵਿੰਗ ਹੈ ਅਤੇ ਉਹ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝਾ ਕਰਦੇ ਰਹਿੰਦੇ ਹਨ ।

ਰਣਦੀਪ ਹੁੱਡਾ ਨੇ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ ਅਤੇ ਉਨ੍ਹਾਂ ਦੇ ਹਰ ਕਿਰਦਾਰ ਨੂੰ ਦਰਸ਼ਕਾਂ ਦਾ ਪਿਆਰ ਮਿਲਦਾ ਰਿਹਾ ਹੈ । ਰਣਦੀਪ ਹੁੱਡਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਆਜ਼ਾਦੀ ਘੁਲਾਟੀਏ ਵੀਰ ਸਾਵਰਕਰ ‘ਤੇ ਬਣ ਰਹੀ ਫ਼ਿਲਮ ‘ਚ ਵੀਰ ਸਾਵਰਕਰ ਦੀ ਭੂਮਿਕਾ ‘ਚ ਨਜ਼ਰ ਆਉਣਗੇ ।
View this post on Instagram