ਰਣਜੀਤ ਬਾਵਾ ਦਾ ਨਵਾਂ ਗੀਤ ‘KOKA’ ਜਿੱਤ ਰਿਹਾ ਹੈ ਹਰ ਇੱਕ ਦਾ ਦਿਲ, ਯੂਟਿਊਬ ‘ਤੇ ਛਾਇਆ ਟਰੈਂਡਿੰਗ ‘ਚ, ਦੇਖੋ ਵੀਡੀਓ

Written by  Lajwinder kaur   |  March 30th 2021 11:46 AM  |  Updated: March 30th 2021 11:50 AM

ਰਣਜੀਤ ਬਾਵਾ ਦਾ ਨਵਾਂ ਗੀਤ ‘KOKA’ ਜਿੱਤ ਰਿਹਾ ਹੈ ਹਰ ਇੱਕ ਦਾ ਦਿਲ, ਯੂਟਿਊਬ ‘ਤੇ ਛਾਇਆ ਟਰੈਂਡਿੰਗ ‘ਚ, ਦੇਖੋ ਵੀਡੀਓ

ਪੰਜਾਬੀ ਗਾਇਕ ਰਣਜੀਤ ਬਾਵਾ ਆਪਣੇ ਨਵੇਂ ਟਰੈਕ ‘ਕੋਕਾ’ (KOKA) ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਚੁੱਕੇ ਨੇ। ਪਿਆਰ ਦੇ ਰੰਗਾਂ ਨਾਲ ਭਰਿਆ ‘ਕੋਕਾ’ ਗੀਤ ਹਰ ਇੱਕ ਦਾ ਦਿਲ ਜਿੱਤ ਰਿਹਾ ਹੈ। ਇਸ ਗੀਤ ਨੂੰ ਰਣਜੀਤ ਬਾਵਾ ਨੇ ਆਪਣੀ ਮਿੱਠੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ।

inside image from koka image source- instagram

ਹੋਰ ਪੜ੍ਹੋ : ਵਿਆਹ ਤੋਂ ਬਾਅਦ ਪਹਿਲੀ ਹੋਲੀ ਨੂੰ ਕੁਝ ਇਸ ਅੰਦਾਜ਼ ਦੇ ਨਾਲ ਸੈਲੀਬ੍ਰੇਟ ਕਰਦੇ ਨਜ਼ਰ ਆਏ ਨੇਹਾ ਕੱਕੜ ਤੇ ਰੋਹਨਪ੍ਰੀਤ, ਦੇਖੋ ਵੀਡੀਓ

inside image of ranjit bawa new song koka image image source- instagram

ਜੇ ਗੱਲ ਕਰੀਏ ਗਾਣੇ ਦੇ ਬੋਲਾਂ ਦੀ ਤਾਂ ਉਹ ਬੰਟੀ ਬੈਂਸ ਦੀ ਕਲਮ ‘ਚੋਂ ਨਿਕਲੇ ਨੇ ਤੇ ਮਿਊਜ਼ਿਕ ਦੇਸੀ ਕਰਿਊ ਵਾਲਿਆਂ ਦਾ ਹੈ। Tru Makers ਵੱਲੋਂ ਇਸ ਗੀਤ ਦਾ ਸ਼ਾਨਦਾਰ ਵੀਡੀਓ ਬਣਾਇਆ ਗਿਆ ਹੈ। ਵੀਡੀਓ ‘ਚ ਅਦਾਕਾਰੀ ਕਰਦੇ ਹੋਏ ਦਿਖਾਈ ਦੇ ਰਹੇ ਨੇ ਖੁਦ ਰਣਜੀਤ ਬਾਵਾ ਤੇ ਪੰਜਾਬੀ ਮਾਡਲ ਮਾਹਿਰਾ ਸ਼ਰਮਾ । ਚਾਰ ਮਿੰਟ ਦੱਸ ਸਕਿੰਡ ਦਾ ਇਹ ਵੀਡੀਓ ਦਰਸ਼ਕਾਂ ਦਾ ਖੂਬ ਮਨੋਰੰਜਨ ਕਰ ਰਿਹਾ ਹੈ। ਜਿਸ ਕਰਕੇ ਇਹ ਗੀਤ ਯੂਟਿਊਬ ਉੱਤੇ ਟਰੈਂਡਿੰਗ ‘ਚ ਚੱਲ ਰਿਹਾ ਹੈ। ਦਰਸ਼ਕ ਇਸ ਗੀਤ ਨੂੰ Brand B ਦੇ ਯੂਟਿਊਬ ਚੈਨਲ ਉੱਤੇ ਦੇਖ ਸਕਦੇ ਨੇ।

inside image of ranjit bawa and mahira sharma image source- instagram

ਜੇ ਗੱਲ ਕਰੀਏ ਰਣਜੀਤ ਬਾਵਾ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਨੂੰ ਮੇਰਾ ਕੀ ਕਸੂਰ, ਡਾਲਰ Vs ਰੋਟੀ,ਫੁਲਕਾਰੀ, ਯਾਰੀ ਚੰਡੀਗੜ੍ਹ ਵਾਲੀਏ, ਵਰਗੇ ਕਈ ਸੁਪਰ ਹਿੱਟ ਗੀਤ ਦੇ ਚੁੱਕੇ ਨੇ। ਗਾਇਕੀ ਦੇ ਨਾਲ ਉਹ ਅਦਾਕਾਰੀ ਦੇ ਖੇਤਰ ‘ਚ ਕਾਫੀ ਸਰਗਰਮ ਨੇ। ਬਹੁਤ ਜਲਦ ਉਹ ਆਪਣੀ ਨਵੀਂ ਫ਼ਿਲਮ ‘ਡੈਡੀ ਕੂਲ ਮੁੰਡੇ ਫੂਲ 2’ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਹੋਏ ਨਜ਼ਰ ਆਉਣਗੇ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network