ਰਣਜੀਤ ਬਾਵਾ ਲੈ ਕੇ ਆ ਰਹੇ ਨੇ ਨਵਾਂ ਗੀਤ ‘Fikar kari Na Ammiye’, ਪ੍ਰਸ਼ੰਸਕਾਂ ਦੇ ਨਾਲ ਸਾਂਝਾ ਕੀਤਾ ਪੋਸਟਰ

written by Lajwinder kaur | May 20, 2021

ਪੰਜਾਬੀ ਗਾਇਕ ਰਣਜੀਤ ਬਾਵਾ ਜੋ ਕਿ ਬੈਕ ਟੂ ਬੈਕ ਗੀਤਾਂ ਦੇ ਨਾਲ ਦਰਸ਼ਕਾਂ ਦਾ ਪੂਰਾ ਮਨੋਰੰਜਨ ਕਰ ਰਹੇ ਨੇ। ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਆਪਣੇ ਨਵੇਂ ਗੀਤ ‘ਫਿਕਰ ਕਰੀਂ ਨਾ ਅੰਮੀਏ’ ਦਾ ਪੋਸਟਰ ਸਾਂਝਾ ਕੀਤਾ ਹੈ।

punjabi Singer ranjit bawa image source- instagram
ਹੋਰ ਪੜ੍ਹੋ : ਸੜਕ ‘ਤੇ ਭੰਗੜੇ ਪਾਉਂਦੇ ਨਜ਼ਰ ਆਏ ਨੇਹਾ ਕੱਕੜ ਤੇ ਰੋਹਨਪ੍ਰੀਤ ਸਿੰਘ, ਦਰਸ਼ਕਾਂ ਨੂੰ ਪਸੰਦ ਆ ਰਿਹਾ ਹੈ ਪਤੀ-ਪਤਨੀ ਦਾ ਇਹ ਅੰਦਾਜ਼, ਦੇਖੋ ਵੀਡੀਓ
ranjit bawa shared first look of his upcoming song fikar kari na ammiye poster image source- instagram
ਦੱਸ ਦਈਏ ਇਸ ਗੀਤ ਦੇ ਬੋਲ ਬੱਬੂ ਦੀ ਕਲਮ ‘ਚੋਂ ਨਿਕਲੇ ਨੇ ਤੇ ਮਿਊਜ਼ਿਕ ਹੋਵੇਗਾ ਦੇਸੀ ਕਰਿਊ ਵਾਲਿਆਂ ਦਾ । ਗਾਣੇ ਦਾ ਵੀਡੀਓ ਤੇਜੀ ਸੰਧੂ ਨੇ ਤਿਆਰ ਕੀਤਾ ਹੈ। ਬਹੁਤ ਜਲਦ ਇਹ ਪੂਰਾ ਗੀਤ ਦਰਸ਼ਕਾਂ ਦੇ ਵਿਚਕਾਰ ਹੋਵੇਗਾ। ਇਸ ਗੀਤ ਦੇ ਪੋਸਟਰ ਨੂੰ ਸਾਂਝਾ ਕਰਦੇ ਹੋਏ ਰਣਜੀਤ ਬਾਵਾ ਨੇ ਲਿਖਿਆ ਹੈ – ਫਿਕਰ ਕਰੀਂ ਨਾ ਅੰਮੀਏ ਇਹ ਟਰੈਕ ਤੁਹਾਨੂੰ ਸਭ ਨੂੰ ਸਮਰਪਿਤ ਹੈ ❤️’ ਨਾਲ ਹੀ ਉਨ੍ਹਾਂ ਨੇ ਗਾਣੇ ਦੀ ਬਾਕੀ ਟੀਮ ਨੂੰ ਟੈਗ ਕੀਤਾ ਹੈ। ਪ੍ਰਸ਼ੰਸਕ ਇਸ ਗੀਤ ਨੂੰ ਲੈ ਕੇ ਕਾਫੀ ਉਤਸੁਕ ਨੇ।
singer ranjit bawa image source- instagram
ਜੇ ਗੱਲ ਕਰੀਏ ਰਣਜੀਤ ਬਾਵਾ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਨੇ। ਉਨ੍ਹਾਂ ਨੇ ਕਈ ਸੁਪਰ ਹਿੱਟ ਗੀਤ ਜਿਵੇਂ ਯਾਰੀ ਚੰਡੀਗੜ੍ਹ ਵਾਲੀਏ,  ਮੇਰੀ ਸਰਦਾਰਨੀ, ਟਰੱਕਾਂ ਵਾਲੇ ਵਰਗੇ ਕਈ ਸੁਪਰ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕਿਆ ਹੈ। ਗਾਇਕੀ ਦੇ ਨਾਲ ਉਹ ਅਦਾਕਾਰੀ ਦੇ ਖੇਤਰ ‘ਚ ਕਾਫੀ ਸਰਗਰਮ ਨੇ। ਅਖੀਰਲੀ ਵਾਲ ਉਹ ‘ਤਾਰਾ ਮੀਰਾ’ ਫ਼ਿਲਮ ‘ਚ ਨਜ਼ਰ ਆਏ ਸੀ।

0 Comments
0

You may also like