ਗਾਇਕ ਰਣਜੀਤ ਬਾਵਾ ਜਲਦ ਲੈ ਕੇ ਆ ਰਹੇ ਹਨ ਆਪਣਾ ਨਵਾਂ ਗੀਤ ‘ਛੋਟੇ ਛੋਟੇ ਘਰ’

Written by  Shaminder   |  June 15th 2020 02:50 PM  |  Updated: June 15th 2020 02:50 PM

ਗਾਇਕ ਰਣਜੀਤ ਬਾਵਾ ਜਲਦ ਲੈ ਕੇ ਆ ਰਹੇ ਹਨ ਆਪਣਾ ਨਵਾਂ ਗੀਤ ‘ਛੋਟੇ ਛੋਟੇ ਘਰ’

ਗਾਇਕ ਰਣਜੀਤ ਬਾਵਾ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਲੈ ਕੇ ਆ ਰਹੇ ਨੇ । ਇੱਕ ਵਾਰ ਮੁੜ ਤੋਂ ਉਹ ਆਪਣੇ ਨਵੇਂ ਗੀਤ ਦੇ ਨਾਲ ਸਰੋਤਿਆਂ ‘ਚ ਆਪਣੀ ਹਾਜ਼ਰੀ ਲਵਾਉਣ ਜਾ ਰਹੇ ਨੇ । ਜੀ ਹਾਂ ਉਨ੍ਹਾਂ ਨੇ ਆਪਣੇ ਨਵੇਂ ਗੀਤ ਦਾ ਪੋਸਟਰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਗੀਤ ਦੀ ਗੱਲ ਕਰੀਏ ਤਾਂ ਇਸ ਨੂੰ ‘ਛੋਟੇ ਛੋਟੇ ਘਰ’ ਟਾਈਟਲ ਹੇਠ ਰਿਲੀਜ਼ ਕੀਤਾ ਜਾਵੇਗਾ ।

https://www.instagram.com/p/CBcSt6Nl350/

ਰਣਜੀਤ ਬਾਵਾ ਨੇ ਜਿਸ ਪੋਸਟਰ ਨੂੰ ਸਾਂਝਾ ਕੀਤਾ ਹੈ, ਉਸ ‘ਚ ਉਨ੍ਹਾਂ ਦੇ ਬਚਪਨ ਦੀ ਤਸਵੀਰ ਵੀ ਵਿਖਾਈ ਗਈ ਹੈ, ਜਿਸ ‘ਚ ਉਹ ਗਾਉਂਦੇ ਹੋਏ ਨਜ਼ਰ ਆ ਰਹੇ ਨੇ । ਉਨ੍ਹਾਂ ਨੇ ਇਸ ਪੋਸਟਰ ਨੂੰ ਸਾਂਝਾ ਕਰਦੇ ਹੋਏ ਲਿਖਿਆ ਕਿ ਇਹ ਗਾਣਾ ਉਨ੍ਹਾਂ ਦੇ ਦਿਲ ਦੇ ਬਹੁਤ ਹੀ ਕਰੀਬ ਹੈ ।

https://www.instagram.com/p/CA7yyJoFljD/

ਇਸ ਤੋਂ ਪਹਿਲਾਂ ਦੀ ਗੱਲ ਕੀਤੀ ਜਾਵੇ ਤਾਂ ਰਣਜੀਤ ਬਾਵਾ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ । ਪਿਛਲੇ ਦਿਨੀਂ ਉਨ੍ਹਾਂ ਦਾ ਮੰਜ਼ਿਲ ਗੀਤ ਰਿਲੀਜ਼ ਹੋਇਆ ਸੀ । ਜਿਸ ਨੂੰ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲਿਆ ਸੀ ਅਤੇ ਹੁਣ ਮੁੜ ਤੋਂ ਆਪਣਾ ਨਵਾਂ ਗੀਤ ਲੈ ਕੇ ਆ ਰਹੇ ਨੇ । ਇਸ ਗੀਤ ‘ਚ ਕੀ ਕੁਝ ਹੋਵੇਗਾ ਖ਼ਾਸ ਇਹ ਤਾਂ ਗੀਤ ਦੇ ਰਿਲੀਜ਼ ਤੋਂ ਬਾਅਦ ਹੀ ਪਤਾ ਲੱਗੇਗਾ । ਉਨ੍ਹਾਂ ਨੇ ਗਾਇਕੀ ਦੇ ਨਾਲ-ਨਾਲ ਅਦਾਕਾਰੀ ਦੇ ਖੇਤਰ ‘ਚ ਵੀ ਮੱਲਾਂ ਮਾਰੀਆਂ ਹਨ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network