ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ‘ਚ ਗਾਇਕ ਰਣਜੀਤ ਬਾਵਾ ਨੇ ਆਪਣੇ ਨਵੇਂ ਘਰ ਦਾ ਕੀਤਾ ਮਹੂਰਤ, ਪ੍ਰਸ਼ੰਸਕ ਦੇ ਰਹੇ ਨੇ ਵਧਾਈਆਂ

written by Lajwinder kaur | January 11, 2021

ਪੰਜਾਬੀ ਗਾਇਕ ਰਣਜੀਤ ਬਾਵਾ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਪੋਸਟ ਪਾ ਕੇ ਆਪਣੀ ਖੁਸ਼ੀ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕੀਤੀ ਹੈ । ਉਨ੍ਹਾਂ ਨੇ ਆਪਣੇ ਨਵੇਂ ਘਰ ਦੀ ਤਸਵੀਰ ਦਰਸ਼ਕਾਂ ਦੇ ਨਾਲ ਸ਼ੇਅਰ ਕੀਤੀ ਹੈ।  ranjit bawa with desi crew at new house

ਹੋਰ ਪੜ੍ਹੋ : ਸੁਨੰਦਾ ਸ਼ਰਮਾ ਤੇ ਸੋਨੂੰ ਸੂਦ ਦੇ ਆਉਣ ਵਾਲੇ ਗੀਤ ‘PAGAL NAHI HONA’ ਦਾ ਪੋਸਟਰ ਆਇਆ ਸਾਹਮਣੇ

ਗਾਇਕ ਰਣਜੀਤ ਬਾਵਾ ਨੇ ਨਵੇਂ ਘਰ ਵਿੱਚ ਪਰਵੇਸ਼ ਕਰਨ ਤੋਂ ਪਹਿਲਾਂ ਉਨ੍ਹਾਂ ਨੇ ਘਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਠ ਕਰਵਾਇਆ । ਘਰ ਦੇ ਮੂਹਰਤ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀਆਂ ਨੇ। ਇਸ ਖ਼ਾਸ ਮੌਕੇ ‘ਤੇ ਪੰਜਾਬੀ ਕਲਾਕਾਰ ਵੀ ਸ਼ਾਮਿਲ ਹੋਏ ਸਨ । ਦੇਸੀ ਕਰਿਊ ਵਾਲਿਆਂ ਨੇ ਵੀ ਇੰਸਟਾਗ੍ਰਾਮ ਸਟੋਰੀ ਚ ਫੋਟੋ ਸ਼ੇਅਰ ਕਰਕੇ ਰਣਜੀਤ ਬਾਵਾ ਨੂੰ ਵਧਾਈ ਦਿੱਤੀ ਹੈ।

ranjit bawa photo

ਜੇ ਗੱਲ ਕਰੀਏ ਰਣਜੀਤ ਬਾਵਾ ਦੀ ਤਾਂ ਉਹ ਏਨੀਂ ਦਿਨੀਂ ਕਿਸਾਨੀ ਗੀਤਾਂ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਨੇ । ਉਹ ਆਪਣੇ ਗੀਤਾਂ ਦੇ ਰਾਹੀਂ ਕਿਸਾਨੀ ਧਰਨੇ ‘ਚ ਜੋਸ਼ ਭਰ ਰਹੇ ਨੇ ।

ranjit bawa post

 

 

View this post on Instagram

 

A post shared by Desi Crew (@desi_crew)

 

0 Comments
0

You may also like