ਰਣਜੀਤ ਬਾਵਾ ਦੀ ਨਵੀਂ ਫ਼ਿਲਮ ‘ਕਾਲੇ ਕੱਛਿਆਂ ਵਾਲੇ’ ਦੀ ਸ਼ੂਟਿੰਗ ਹੋਈ ਸ਼ੁਰੂ

written by Rupinder Kaler | January 22, 2020

ਗਿੱਪੀ ਗਰੇਵਾਲ ਦੀ ਫ਼ਿਲਮ ‘ਇੱਕ ਸੰਧੂ ਹੁੰਦਾ ਸੀ’ ਰਿਲੀਜ਼ ਹੋਣ ਵਾਲੀ ਹੈ । ਇਸ ਫ਼ਿਲਮ ਤੋਂ ਬਾਅਦ ਉਹਨਾਂ ਦੇ ਪ੍ਰੋਡਕਸ਼ਨ ਵਿੱਚ ਬਣ ਰਹੀ ਫ਼ਿਲਮ ‘ਕਾਲੇ ਕੱਛਿਆਂ ਵਾਲੇ’ ਰਿਲੀਜ਼ ਹੋਵੇਗੀ । ਇਸ ਫ਼ਿਲਮ ਵਿੱਚ ਰਣਜੀਤ ਬਾਵਾ ਤੇ ਸਪਨਾ ਪੱਬੀ ਮੁੱਖ ਭੂਮਿਕਾ ਵਿੱਚ ਨਜ਼ਰ ਆਉਣਗੇ, ਇਸ ਫ਼ਿਲਮ ਦੇ ਸੈੱਟ ਤੋਂ ਰਣਜੀਤ ਬਾਵਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਇੱਕ ਤਸਵੀਰ ਵੀ ਸਾਂਝੀ ਕੀਤੀ ਹੈ । https://www.instagram.com/p/B7itkQmFCK1/ ਇਸ ਤਸਵੀਰ ਵਿੱਚ ਰਣਜੀਤ ਬਾਵਾ ਤੇ ਉਹਨਾਂ ਦੀ ਫ਼ਿਲਮ ਦੀ ਹੀਰੋਇਨ ਦਿਖਾਈ ਦੇ ਰਹੀ ਹੈ । ਇਸ ਤਸਵੀਰ ਵਿੱਚ ਇਸ ਜੋੜੀ ਨੇ ਕਲੈਪਬੋਰਡ ਫੜਿਆ ਹੋਇਆ ਹੈ । ਇਸ ਫ਼ਿਲਮ ਦੇ ਪ੍ਰੋਡਿਊਸਰ ਗਿੱਪੀ ਗਰੇਵਾਲ ਹਨ ਤੇ ਫ਼ਿਲਮ ਨੂੰ ਡਾਇਰੈਕਟ Maneesh Bhatt  ਕਰ ਰਹੇ ਹਨ । https://www.instagram.com/p/B7nx9oIlR15/ ਫ਼ਿਲਮ ਵਿੱਚ ਰਣਜੀਤ ਬਾਵਾ ਤੋਂ ਇਲਾਵਾ ਹੋਰ ਕੌਣ ਇਸ ਫ਼ਿਲਮ ਵਿੱਚ ਕੰਮ ਕਰ ਰਿਹਾ ਇਸ ਦੀ ਜਾਣਕਾਰੀ ਹਾਲੇ ਸਾਹਮਣੇ ਨਹੀਂ ਆਈ । ਇਹ ਫ਼ਿਲਮ ਕਦੋਂ ਰਿਲੀਜ਼ ਹੋਵੇਗੀ ਇਸ ਦਾ ਵੀ ਕੋਈ ਖੁਲਾਸਾ ਨਹੀਂ ਕੀਤਾ ਗਿਆ ।

0 Comments
0

You may also like