ਦੇਖੋ ਵੀਡੀਓ : ਰਣਜੀਤ ਬਾਵਾ ਕਿਸੇ ‘ਦੋ ਨੈਣ’ ‘ਚ ਹੋਏ ਕੈਦ, ਦੱਸ ਰਹੇ ਨੇ ਦਿਲ ਦਾ ਹਾਲ

Written by  Lajwinder kaur   |  November 06th 2020 03:24 PM  |  Updated: November 06th 2020 03:24 PM

ਦੇਖੋ ਵੀਡੀਓ : ਰਣਜੀਤ ਬਾਵਾ ਕਿਸੇ ‘ਦੋ ਨੈਣ’ ‘ਚ ਹੋਏ ਕੈਦ, ਦੱਸ ਰਹੇ ਨੇ ਦਿਲ ਦਾ ਹਾਲ

ਪੰਜਾਬੀ ਗਾਇਕ ਰਣਜੀਤ ਬਾਵਾ ਜੋ ਕਿ ਆਪਣੇ ਨਵੇਂ ਸਿੰਗਲ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਚੁੱਕੇ ਨੇ । ਉਹ ਬੈਕ ਟੂ ਬੈਕ ਗੀਤਾਂ ਦੇ ਨਾਲ ਦਰਸ਼ਕਾਂ ਦਾ ਖੂਬ ਮਨੋਰੰਜਨ ਕਰ ਰਹੇ ਨੇ।  ਜੀ ਹਾਂ ਉਹ ਦੋ ਨੈਣ (DO NAIN) ਟਾਈਟਲ ਹੇਠ ਰੋਮਾਂਟਿਕ ਗੀਤ ਲੈ ਕੇ ਆਏ ਨੇ । ਇਸ ਗੀਤ ਨੂੰ ਉਨ੍ਹਾਂ ਨੇ ਆਪਣੀ ਮਿੱਠੀ ਆਵਾਜ਼ ਦੇ ਨਾਲ ਗਾਇਆ ਹੈ । feature image of ranjit bawa pic ਹੋਰ ਪੜ੍ਹੋ : ਅਨੁਸ਼ਕਾ ਸ਼ਰਮਾ ਨੇ ਵਿਰਾਟ ਕੋਹਲੀ ਦੇ ਨਾਲ ਸ਼ੇਅਰ ਕੀਤੀਆਂ ਰੋਮਾਂਟਿਕ ਤਸਵੀਰਾਂ, ਤਿੰਨ ਮਿਲੀਅਨ ਤੋਂ ਵੱਧ ਆਏ ਲਾਈਕਸ, ਪ੍ਰਿਯੰਕਾ ਚੋਪੜਾ ਦੀ ਅੱਖਾਂ ‘ਚ ਆਏ ਹੰਝੂ

ਜੇ ਗੱਲ ਕਰੀਏ ਇਸ ਗੀਤ ਦੇ ਬੋਲਾਂ ਦੀ ਤਾਂ ਉਹ ਬੰਟੀ ਬੈਂਸ ਦੀ ਕਲਮ ‘ਚੋਂ ਨਿਕਲੇ ਤੇ ਮਿਊਜ਼ਿਕ ਦੇਸੀ ਕਰਿਊ ਨੇ ਦਿੱਤਾ ਹੈ । ਗਾਣੇ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ ਖੁਦ ਰਣਜੀਤ ਬਾਵਾ ਤੇ ਫੀਮੇਲ ਮਾਡਲ Akaisha।

don naina ranjit bawa

Brand B ਦੇ ਲੇਬਲ ਹੇਠ ਇਸ ਗਾਣੇ ਨੂੰ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਗੀਤ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ ।

insdie pic of do nain song

ਜੇ ਗੱਲ ਕਰੀਏ ਰਣਜੀਤ ਬਾਵਾ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੇ ਨੇ । ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮਾਂ ਚ ਕਾਫੀ ਸਰਗਰਮ ਨੇ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network