ਦੇਖੋ ਵੀਡੀਓ : ਰਣਜੀਤ ਬਾਵਾ ਕਿਸੇ ‘ਦੋ ਨੈਣ’ ‘ਚ ਹੋਏ ਕੈਦ, ਦੱਸ ਰਹੇ ਨੇ ਦਿਲ ਦਾ ਹਾਲ

written by Lajwinder kaur | November 06, 2020

ਪੰਜਾਬੀ ਗਾਇਕ ਰਣਜੀਤ ਬਾਵਾ ਜੋ ਕਿ ਆਪਣੇ ਨਵੇਂ ਸਿੰਗਲ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਚੁੱਕੇ ਨੇ । ਉਹ ਬੈਕ ਟੂ ਬੈਕ ਗੀਤਾਂ ਦੇ ਨਾਲ ਦਰਸ਼ਕਾਂ ਦਾ ਖੂਬ ਮਨੋਰੰਜਨ ਕਰ ਰਹੇ ਨੇ।  ਜੀ ਹਾਂ ਉਹ ਦੋ ਨੈਣ (DO NAIN) ਟਾਈਟਲ ਹੇਠ ਰੋਮਾਂਟਿਕ ਗੀਤ ਲੈ ਕੇ ਆਏ ਨੇ । ਇਸ ਗੀਤ ਨੂੰ ਉਨ੍ਹਾਂ ਨੇ ਆਪਣੀ ਮਿੱਠੀ ਆਵਾਜ਼ ਦੇ ਨਾਲ ਗਾਇਆ ਹੈ । feature image of ranjit bawa pic ਹੋਰ ਪੜ੍ਹੋ : ਅਨੁਸ਼ਕਾ ਸ਼ਰਮਾ ਨੇ ਵਿਰਾਟ ਕੋਹਲੀ ਦੇ ਨਾਲ ਸ਼ੇਅਰ ਕੀਤੀਆਂ ਰੋਮਾਂਟਿਕ ਤਸਵੀਰਾਂ, ਤਿੰਨ ਮਿਲੀਅਨ ਤੋਂ ਵੱਧ ਆਏ ਲਾਈਕਸ, ਪ੍ਰਿਯੰਕਾ ਚੋਪੜਾ ਦੀ ਅੱਖਾਂ ‘ਚ ਆਏ ਹੰਝੂ
ਜੇ ਗੱਲ ਕਰੀਏ ਇਸ ਗੀਤ ਦੇ ਬੋਲਾਂ ਦੀ ਤਾਂ ਉਹ ਬੰਟੀ ਬੈਂਸ ਦੀ ਕਲਮ ‘ਚੋਂ ਨਿਕਲੇ ਤੇ ਮਿਊਜ਼ਿਕ ਦੇਸੀ ਕਰਿਊ ਨੇ ਦਿੱਤਾ ਹੈ । ਗਾਣੇ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ ਖੁਦ ਰਣਜੀਤ ਬਾਵਾ ਤੇ ਫੀਮੇਲ ਮਾਡਲ Akaisha। don naina ranjit bawa Brand B ਦੇ ਲੇਬਲ ਹੇਠ ਇਸ ਗਾਣੇ ਨੂੰ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਗੀਤ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ । insdie pic of do nain song ਜੇ ਗੱਲ ਕਰੀਏ ਰਣਜੀਤ ਬਾਵਾ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੇ ਨੇ । ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮਾਂ ਚ ਕਾਫੀ ਸਰਗਰਮ ਨੇ ।

0 Comments
0

You may also like