ਦਰਦ ਭਰੇ ਗੀਤ ‘ਰੋਣਾ ਪੈ ਗਿਆ’ ਨਾਲ ਰਣਜੀਤ ਬਾਵਾ ਨੇ ਜਿੱਤਿਆ ਦਰਸ਼ਕਾਂ ਦਾ ਦਿਲ, ਗਾਣਾ ਛਾਇਆ ਟਰੈਂਡਿੰਗ ‘ਚ, ਦੇਖੋ ਵੀਡੀਓ

Written by  Lajwinder kaur   |  April 23rd 2020 10:41 AM  |  Updated: April 23rd 2020 10:45 AM

ਦਰਦ ਭਰੇ ਗੀਤ ‘ਰੋਣਾ ਪੈ ਗਿਆ’ ਨਾਲ ਰਣਜੀਤ ਬਾਵਾ ਨੇ ਜਿੱਤਿਆ ਦਰਸ਼ਕਾਂ ਦਾ ਦਿਲ, ਗਾਣਾ ਛਾਇਆ ਟਰੈਂਡਿੰਗ ‘ਚ, ਦੇਖੋ ਵੀਡੀਓ

ਪੰਜਾਬੀ ਗਾਇਕ ਰਣਜੀਤ ਬਾਵਾ ਜੋ ਕਿ ਆਪਣੇ ਨਵੇਂ ਸਿੰਗਲ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਚੁੱਕੇ ਨੇ । ਜੀ ਹਾਂ ਇਸ ਵਾਰ ਉਹ ਸੈਡ ਸੌਂਗ ਲੈ ਕੇ ਦਰਸ਼ਕਾਂ ਦੀ ਕਚਹਿਰੀ ‘ਚ ਹਾਜ਼ਿਰ ਹੋਏ ਨੇ । ਰੋਣਾ ਪੈ ਗਿਆ (Rona Pai Gaya) ਗੀਤ ਨੂੰ ਰਣਜੀਤ ਬਾਵਾ ਨੇ ਆਪਣੀ ਦਰਦ ਭਰੀ ਆਵਾਜ਼ ‘ਚ ਗਾਇਆ ਹੈ । ਇਸ ਗੀਤ ਨੂੰ ਉਨ੍ਹਾਂ ਨੇ ਇੱਕ ਕੁੜੀ ਦੇ ਪੱਖ ਤੋਂ ਗਾਇਆ ਹੈ ।

ਜੇ ਗੱਲ ਕਰੀਏ ਗੀਤ ਦੇ ਬੋਲਾਂ ਦੀ ਤਾਂ ਉਹ ਫਤਿਹ ਸ਼ੇਰਗਿੱਲ ਨੇ ਲਿਖੇ ਨੇ ਤੇ ਮਿਊਜ਼ਿਕ Jay K ਨੇ ਦਿੱਤਾ ਹੈ । ਗਾਣੇ ਦਾ ਦਿਲ ਛੂਹ ਜਾਣ ਵਾਲਾ ਵੀਡੀਓ ਦਾਸ ਫ਼ਿਲਮਸ ਵੱਲੋਂ ਤਿਆਰ ਕੀਤਾ ਗਿਆ ਹੈ । ਗੀਤ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ ਖ਼ੁਦ ਰਣਜੀਤ ਬਾਵਾ ਤੇ ਪੰਜਾਬੀ ਅਦਾਕਾਰਾ ਸੁਰੀਲੀ ਗੌਤਮ । ਗਾਣੇ ਦਾ ਵੀਡੀਓ ਹੰਬਲ ਮਿਊਜ਼ਿਕ ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਗੀਤ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ ਤੇ ਗਾਣਾ ਟਰੈਂਡਿੰਗ ‘ਚ ਚੱਲ ਰਿਹਾ ਹੈ ।

ਜੇ ਗੱਲ ਕਰੀਏ ਰਣਜੀਤ ਬਾਵਾ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਗੀਤਾਂ ਦੇ ਨਾਲ ਪੰਜਾਬੀ ਫ਼ਿਲਮਾਂ ‘ਚ ਵੀ ਕਮਾਲ ਦਾ ਕੰਮ ਰਹੇ ਨੇ । ਪਿਛਲੇ ਸਾਲ ਹਾਈ ਐਂਡ ਯਾਰੀਆਂ ਤੇ ਤਾਰਾ ਮੀਰਾ ਵਰਗੀ ਪੰਜਾਬੀ ਫ਼ਿਲਮਾਂ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਏ ਸਨ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network