ਜ਼ਿੰਦਗੀ ਦੇ ਸੰਘਰਸ਼ ਤੇ ਸਫਲਤਾ ਨੂੰ ਬਿਆਨ ਕਰਦਾ ਰਣਜੀਤ ਬਾਵਾ ਦਾ ਨਵਾਂ ਗੀਤ ‘ਫਿਕਰ ਕਰੀਂ ਨਾ ਅੰਮੀਏ' ਹੋਇਆ ਰਿਲੀਜ਼, ਦਰਸ਼ਕਾਂ ਵੱਲੋਂ ਮਿਲ ਰਿਹਾ ਹੈ ਭਰਵਾਂ ਹੁੰਗਾਰਾ, ਦੇਖੋ ਵੀਡੀਓ

written by Lajwinder kaur | May 30, 2021

ਰਣਜੀਤ ਬਾਵਾ ਆਪਣੇ ਨਵੇਂ ਗੀਤ ‘Fikar kari Na Ammiye’ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਗਏ ਨੇ। ਇਸ ਗੀਤ ਨੂੰ ਉਨ੍ਹਾਂ ਨੇ ਦੁਨੀਆ ਭਰ ਦੀਆਂ ਮਾਵਾਂ ਨੂੰ ਸਮਰਪਿਤ ਕੀਤਾ ਹੈ । ‘ਫਿਕਰ ਕਰੀਂ ਨਾ ਅੰਮੀਏ’ ਗੀਤ ਨੂੰ ਰਣਜੀਤ ਬਾਵਾ ਨੇ ਆਪਣੀ ਦਮਦਾਰ ਆਵਾਜ਼ ਦੇ ਨਾਲ ਗਾਇਆ ਹੈ।

inside image of ranjit bawa new song fikar kari na ammiye image source- youtube
ਹੋਰ ਪੜ੍ਹੋ : ਗਾਇਕਾ ਪਰਵੀਨ ਭਾਰਟਾ ਨੇ ਆਪਣੇ ਵਿਆਹ ਦੀ 9ਵੀਂ ਵਰ੍ਹੇਗੰਢ ‘ਤੇ ਪਤੀ ਲਈ ਪਿਆਰੀ ਜਿਹੀ ਪੋਸਟ ਪਾ ਕੇ ਕੀਤਾ ਵਿਸ਼, ਪ੍ਰਸ਼ੰਸਕ ਵੀ ਕਮੈਂਟ ਕਰਕੇ ਦੇ ਰਹੇ ਨੇ ਵਧਾਈਆਂ
new song ranjit bawa image source- youtube
ਗਾਣੇ ਦੇ ਵੀਡੀਓ ‘ਚ ਉਨ੍ਹਾਂ ਨੇ ਜ਼ਿੰਦਗੀ ਦੇ ਸੰਘਰਸ਼ ਨੂੰ ਬਿਆਨ ਕੀਤਾ ਹੈ। ਉਹ ਇਸ ਗੀਤ ਦੇ ਰਾਹੀਂ ਨੌਜਵਾਨਾਂ ਨੂੰ ਸੁਨੇਹਾ ਦੇ ਰਹੇ ਨੇ ਕਿ ਜ਼ਿੰਦਗੀ ‘ਚ ਹਾਰ ਨਹੀਂ ਮੰਨਣੀ ਚਾਹੀਦੀ ਤੇ ਹੌਸਲੇ ਦੇ ਨਾਲ ਅੱਗੇ ਵੱਧਣਾ ਚਾਹੀਦਾ ਹੈ । ਮਿਹਨਤ ਦੇ ਨਾਲ ਇੱਕ ਦਿਨ ਕਾਮਯਾਬੀ ਜ਼ਰੂਰ ਮਿਲਦੀ ਹੈ । ਦੱਸ ਦਈਏ ਇਸ ਗੀਤ ਦੇ ਬੋਲ ਬੱਬੂ ਨੇ ਲਿਖੇ ਨੇ ਤੇ ਦੇਸੀ ਕਰਿਊ ਵਾਲਿਆਂ ਨੇ ਮਿਊਜ਼ਿਕ ਦਿੱਤਾ ਹੈ। ਗਾਣੇ ਦਾ ਸ਼ਾਨਦਾਰ ਵੀਡੀਓ ਤੇਜੀ ਸੰਧੂ ਨੇ ਤਿਆਰ ਕੀਤਾ ਹੈ। ਰਣਜੀਤ ਬਾਵਾ ਦੇ ਯੂਟਿਊਬ ਚੈਨਲ ਉੱਤੇ ਇਸ ਗੀਤ ਨੂੰ ਰਿਲੀਜ਼ ਕੀਤਾ ਗਿਆ ਹੈ।
singer ranjit bawa new song fikar kari na ammiye out now image source- youtube
ਜੇ ਗੱਲ ਕਰੀਏ ਰਣਜੀਤ ਬਾਵਾ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਨੇ। ਉਨ੍ਹਾਂ ਨੇ ਕਈ ਸੁਪਰ ਹਿੱਟ ਗੀਤ ਜਿਵੇਂ ਯਾਰੀ ਚੰਡੀਗੜ੍ਹ ਵਾਲੀਏ,  ਮੇਰੀ ਸਰਦਾਰਨੀ, ਟਰੱਕਾਂ ਵਾਲੇ ਵਰਗੇ ਕਈ ਸੁਪਰ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕਿਆ ਹੈ। ਗਾਇਕੀ ਦੇ ਨਾਲ ਉਹ ਅਦਾਕਾਰੀ ਦੇ ਖੇਤਰ ‘ਚ ਕਾਫੀ ਸਰਗਰਮ ਨੇ।

0 Comments
0

You may also like