ਰਣਜੀਤ ਬਾਵਾ ਨੇ ਸੰਘਰਸ਼ ਵਾਲੇ ਦਿਨਾਂ ਦੀ ਤਸਵੀਰ ਸ਼ੇਅਰ ਕਰਕੇ ਆਖੀ ਇਹ ਖ਼ਾਸ ਗੱਲ
Ranjit Bawa news: ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਰਣਜੀਤ ਬਾਵਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਰਹਿੰਦੇ ਹਨ। ਹਾਲ ਵਿੱਚ ਉਨ੍ਹਾਂ ਨੇ ਆਪਣੇ ਖਾਸ ਦੋਸਤ ਡਿਪਟੀ ਵੋਹਰਾ ਨੂੰ ਖੋਇਆ ਹੈ। ਹੁਣ ਇਸ ਦੁੱਖ ਤੋਂ ਹੌਲੀ-ਹੌਲੀ ਕਰਕੇ ਬਾਹਰ ਨਿਕਲੇ ਰਹੇ ਨੇ। ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਆਪਣੇ ਸੰਘਰਸ਼ ਵਾਲੇ ਦਿਨਾਂ ਨੂੰ ਯਾਦ ਕਰਦੇ ਹੋਏ ਇੱਕ ਤਸਵੀਰ ਸਾਂਝੀ ਕੀਤੀ ਹੈ।
image Source : Instagram
ਰਣਜੀਤ ਬਾਵਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਦੀ ਸਟੋਰੀ ਵਿੱਚ ਇੱਕ ਤਸਵੀਰ ਸ਼ੇਅਰ ਕੀਤੀ ਹੈ। ਇਸ ਤਸਵੀਰ 'ਚ ਇੱਕ ਪਾਸੇ ਬਾਵਾ ਦੇ ਹੱਥ 'ਚ ਅਵਾਰਡ ਫੜਿਆ ਹੋਇਆ ਹੈ, ਦੂਜੇ ਪਾਸੇ ਬਾਵਾ ਦੇ ਸੰਘਰਸ਼ ਦੇ ਦਿਨਾਂ ਦੀ ਤਸਵੀਰ ਹੈ। ਇਸ ਤਸਵੀਰ ਨੂੰ ਰਣਜੀਤ ਬਾਵਾ ਦੇ ਫੈਨ ਪੇਜ 'ਤੇ ਸ਼ੇਅਰ ਕੀਤੀ ਸੀ, ਜਿਸ ਨੂੰ ਗਾਇਕ ਨੇ ਆਪਣੇ ਇੰਸਟਾਗ੍ਰਾਮ ਦੀ ਸਟੋਰੀ 'ਤੇ ਰੀਪੋਸਟ ਕੀਤਾ ਹੈ।
image Source : Instagram
ਦੱਸ ਦਈਏ ਕਿ ਰਣਜੀਤ ਬਾਵਾ ਲਈ ਗਾਇਕ ਬਣਨਾ ਅਸਾਨ ਨਹੀਂ ਸੀ। ਜਦੋਂ ਬਾਵਾ 2 ਸਾਲ ਦੇ ਸੀ ਤਾਂ ਉਨ੍ਹਾਂ ਦੇ ਪਿਤਾ ਦੀ ਮੌਤ ਹੋ ਗਈ ਸੀ। ਗਾਇਕੀ ਦੇ ਖੇਤਰ ਵਿੱਚ ਨਾਮ ਬਨਾਉਣ ਲਈ ਬਾਵਾ ਨੇ ਬਹੁਤ ਸੰਘਰਸ਼ ਕੀਤਾ ਹੈ। ਇਸ ਦੇ ਨਾਲ ਹੀ ਤੁਹਾਨੂੰ ਇਹ ਵੀ ਦੱਸ ਦਈਏ ਕਿ ਰਣਜੀਤ ਬਾਵਾ ਇੰਡਸਟਰੀ ਦੇ ਸਭ ਤੋਂ ਵੱਧ ਪੜ੍ਹੇ ਲਿਖੇ ਕਲਾਕਾਰਾਂ ਵਿੱਚੋਂ ਇੱਕ ਹਨ। ਉਨ੍ਹਾਂ ਨੇ ਡਬਲ MA ਕੀਤੀ ਹੋਈ ਹੈ।
image Source : Instagram
ਰਣਜੀਤ ਬਾਵਾ ਨੂੰ ਸਾਫ ਸੁਥਰੀ, ਅਰਥ ਭਰਪੂਰ ਤੇ ਮੋਟੀਵੇਸ਼ਨਲ ਗਾਇਕੀ ਲਈ ਜਾਣਿਆ ਜਾਂਦਾ ਹੈ। ਉਨ੍ਹਾਂ ਨੇ ਆਪਣੇ ਗਾਇਕੀ ਦੇ ਕਰੀਅਰ 'ਚ ਇੰਡਸਟਰੀ ਨੂੰ ਕਾਫੀ ਹਿੱਟ ਗੀਤ ਦਿੱਤੇ ਹਨ। ਗਾਇਕੀ ਦੇ ਨਾਲ ਉਹ ਅਦਾਕਾਰੀ ਦੇ ਖੇਤਰ ਵਿੱਚ ਆਪਣੇ ਹੁਨਰ ਦਾ ਲੋਹਾ ਮੰਨਵਾ ਚੁੱਕੇ ਹਨ। ਇਸ ਸਾਲ ਉਹ ਕਈ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਹੋਏ ਨਜ਼ਰ ਆਉਣਗੇ।