ਫ਼ਿਲਮ 'ਤਾਰਾ ਮੀਰਾ' ਦੀ ਸ਼ੁਟਿੰਗ ਪੂਰੀ ਹੋਣ 'ਤੇ ਟੀਮ ਨੇ ਕੇਕ ਕੱਟ ਕੇ ਮਨਾਈ ਖੁਸ਼ੀ

Written by  Shaminder   |  September 13th 2019 01:20 PM  |  Updated: September 13th 2019 01:20 PM

ਫ਼ਿਲਮ 'ਤਾਰਾ ਮੀਰਾ' ਦੀ ਸ਼ੁਟਿੰਗ ਪੂਰੀ ਹੋਣ 'ਤੇ ਟੀਮ ਨੇ ਕੇਕ ਕੱਟ ਕੇ ਮਨਾਈ ਖੁਸ਼ੀ

ਤਾਰਾ ਮੀਰਾ ਫ਼ਿਲਮ 11 ਅਕਤੂਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ । ਅਜਿਹੇ 'ਚ ਫ਼ਿਲਮ ਦੀ ਸਟਾਰਕਾਸਟ ਜਿੱਥੇ ਉਤਸ਼ਾਹਿਤ ਹੈ ਉੱਥੇ ਹੀ ਗੁਰੂ ਰੰਧਾਵਾ ਵੀ ਬਤੌਰ ਪ੍ਰੋਡਿਊਸਰ ਇਸ ਫ਼ਿਲਮ ਨੂੰ ਲੈ ਕੇ ਕਾਫੀ ਉਤਸ਼ਾਹਿਤ ਨੇ । ਇਸ ਫ਼ਿਲਮ ਦੀ ਸ਼ੂਟਿੰਗ ਦਾ ਕੰਮ ਲੱਗਪੱਗ ਪੂਰਾ ਹੋ ਚੁੱਕਿਆ ਹੈ ਜਿਸ ਤੋਂ ਬਾਅਦ ਇਸ ਫ਼ਿਲਮ ਦਾ ਕੇਕ ਗੁਰੂ ਰੰਧਾਵਾ ਅਤੇ ਅਦਾਕਾਰ ਰਣਜੀਤ ਬਾਵਾ ਵੱਲੋਂ ਕੱਟਿਆ ਗਿਆ । ਜਿਸ ਦਾ ਇੱਕ ਵੀਡੀਓ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸਾਂਝਾ ਕੀਤਾ ਹੈ ।

ਹੋਰ ਵੇਖੋ:ਗੁਰਪ੍ਰੀਤ ਘੁੱਗੀ ਨੇ ਸਾਂਝੀ ਕੀਤੀ ਬਚਪਨ ਦੀ ਤਸਵੀਰ ਤਾਂ ਫੈਨਸ ਨੇ ਲਿਖਿਆ ‘ਜੂੜੇ ‘ਤੇ ਰੁਮਾਲ ਵੇਖ ਕੇ ਆਪਣਾ ਬਚਪਨ ਯਾਦ ਆ ਗਿਆ’

https://www.instagram.com/p/B2V32SIF6Cf/

ਗਾਇਕ ਗੁਰੂ ਰੰਧਾਵਾ  ਪੰਜਾਬੀ ਫ਼ਿਲਮ ਤਾਰਾ ਮੀਰਾ ਨੂੰ ਪ੍ਰੋਡਿਊਸ ਕਰ ਰਹੇ ਹਨ। ਇਸ ਫ਼ਿਲਮ ‘ਚ ਰਣਜੀਤ ਬਾਵਾ ਮੁੱਖ ਭੂਮਿਕਾ ‘ਚ ਨਜ਼ਰ ਆਉਣਗੇ ਜਿਹੜੇ ਇਸ ਤੋਂ ਪਹਿਲਾਂ ਹਾਈਐਂਡ ਯਾਰੀਆਂ, ਵੇਖ ਬਰਾਤਾਂ ਚੱਲੀਆਂ, ਮਿਸਟਰ ਐਂਡ ਮਿਸਿਜ਼ 420 ਰਿਟਰਨ ਵਰਗੀਆਂ ਫ਼ਿਲਮਾਂ ‘ਚ ਹਰ ਕਿਸੇ ਦਾ ਦਿਲ ਜਿੱਤ ਚੁੱਕੇ ਹਨ।

https://www.instagram.com/p/B2QurZGFF_q/

ਤਾਰਾ ਮੀਰਾ ਫ਼ਿਲਮ 11 ਅਕਤੂਬਰ ਨੂੰ ਰਿਲੀਜ਼ ਹੋਵੇਗੀ ਜਿਸ ਦੀ ਕਹਾਣੀ ਨੂੰ ਲਿਖਿਆ ਅਤੇ ਡਾਇਰੈਕਟ ਕਰ ਰਹੇ ਹਨ ਰਾਜੀਵ ਕੁਮਾਰ ਢੀਂਗਰਾ। ਫ਼ਿਲਮ ‘ਚ ਰਣਜੀਤ ਬਾਵਾ ਤੋਂ ਇਲਾਵਾ ਗੁਰਪ੍ਰੀਤ ਘੁੱਗੀ, ਸੁਦੇਸ਼ ਲਹਿਰੀ, ਅਤੇ ਨਾਜ਼ੀਆ ਹੁਸੈਨ ਵਰਗੇ ਕਈ ਹੋਰ ਚਿਹਰੇ ਅਹਿਮ ਭੂਮਿਕਾ ‘ਚ ਨਜ਼ਰ ਆਉਣਗੇ।ਬੀਤੇ ਦਿਨ ਰਣਜੀਤ ਬਾਵਾ ਨੇ ਇਸ ਫ਼ਿਲਮ ਦਾ ਇੱਕ ਮੋਸ਼ਨ ਪੋਸਟਰ ਵੀ ਆਪਣੇ ਇੰਸਟਾਗ੍ਰਾਮ 'ਤੇ ਸਾਂਝਾ ਕੀਤਾ ਸੀ । ਉਨ੍ਹਾਂ ਦੀ ਇਸ ਫ਼ਿਲਮ ਨੂੰ ਦਰਸ਼ਕਾਂ ਵੱਲੋਂ ਕਿਸ ਤਰ੍ਹਾਂ ਦਾ ਹੁੰਗਾਰਾ ਮਿਲਦਾ ਹੈ ਇਹ ਵੇਖਣਾ ਹੋਵੇਗਾ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network