Advertisment

ਰਣਜੀਤ ਬਾਵਾ ਨੇ ਸ਼ੇਅਰ ਕੀਤਾ ਆਪਣੇ ਨਵੇਂ ਸਿੰਗਲ ਟਰੈਕ 'ਵੈਲੀ ਤੇਰੇ ਪਿੰਡ ਦੇ' ਦਾ ਪੋਸਟਰ

author-image
By Lajwinder kaur
New Update
ਰਣਜੀਤ ਬਾਵਾ ਨੇ ਸ਼ੇਅਰ ਕੀਤਾ ਆਪਣੇ ਨਵੇਂ ਸਿੰਗਲ ਟਰੈਕ 'ਵੈਲੀ ਤੇਰੇ ਪਿੰਡ ਦੇ' ਦਾ ਪੋਸਟਰ
Advertisment
ਪੰਜਾਬੀ ਅਦਾਕਾਰ ਤੇ ਗਾਇਕ ਰਣਜੀਤ ਬਾਵਾ ਨੇ ਆਪਣੇ ਨਵੇਂ ਸਿੰਗਲ ਟਰੈਕ ਦਾ ਪੋਸਟਰ ਸ਼ੇਅਰ ਕੀਤਾ ਹੈ। ਜੀ ਹਾਂ ਉਹ ‘ਵੈਲੀ ਤੇਰੇ ਪਿੰਡ ਦੇ’ ਟਾਈਟਲ ਹੇਠ ਆਪਣਾ ਨਵਾਂ ਗੀਤ ਲੈ ਕੇ ਆ ਰਹੇ ਹਨ। ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਉੱਤੇ ਨਵੇਂ ਗੀਤ ਪੋਸਟਰ ਸ਼ੇਅਰ ਕਰਦੇ ਹੋਏ ਲਿਖਿਆ ਹੈ, ‘ਵੈਲੀ ਤੇਰੇ ਪਿੰਡ ਦੇ..ਡੇਟ ਨੋਟ ਕਰ ਲੋ...’
Advertisment
ਹੋਰ ਵੇਖੋ:ਸੁਨੰਦਾ ਸ਼ਰਮਾ ਦੀ ਆਵਾਜ਼ ‘ਚ ਰਿਲੀਜ਼ ਹੋਇਆ ਬਾਲੀਵੁੱਡ ਫ਼ਿਲਮ ‘ਜੈ ਮੰਮੀ ਦੀ’ ਦਾ ਪਹਿਲਾ ਗੀਤ, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ ਇਸ ਗਾਣੇ ਦਾ ਵਲਰਡ ਪ੍ਰੀਮੀਅਰ ਪੀਟੀਸੀ ਪੰਜਾਬੀ ਤੇ ਪੀਟੀਸੀ ਚੱਕ ਦੇ ਉੱਤੇ ਕੀਤਾ ਜਾਵੇਗਾ। ਜੇ ਗੱਲ ਕਰੀਏ ਗਾਣੇ ਦੇ ਬੋਲਾਂ ਦੀ ਤਾਂ ਉਹ ਹੈਪੀ ਰਾਏ ਕੋਟੀ ਦੀ ਕਲਮ ਚੋਂ ਨਿਕਲੇ ਨੇ ਤੇ ਮਿਊਜ਼ਿਕ ਇੱਕਵਿੰਦਰ ਸਿੰਘ ਦਾ ਹੋਵੇਗਾ। ਇਸ ਗਾਣੇ ‘ਚ ਰਣਜੀਤ ਬਾਵਾ ਆਰੁਸ਼ੀ ਸ਼ਰਮਾ ਦੇ ਨਾਲ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ। ਗਾਣੇ ਨੂੰ ਜੱਸ ਰਿਕਾਰਡਸ ਦੇ ਲੇਬਲ ਹੇਠ 5 ਜਨਵਰੀ ਨੂੰ ਰਿਲੀਜ਼ ਕੀਤਾ ਜਾਵੇਗਾ।
 
View this post on Instagram
 

Impress 40 Million ?? Velly tere pind new year nu ?❤️

A post shared by Ranjit Bawa (@ranjitbawa) on

ਜੇ ਗੱਲ ਕਰੀਏ ਰਣਜੀਤ ਬਾਵਾ ਦੇ ਕੰਮ ਦੀ ਤਾਂ ਇਹ ਸਾਲ ਉਨ੍ਹਾਂ ਲਈ ਬਹੁਤ ਵਧੀਆ ਰਿਹਾ ਇਸ ਸਾਲ ਉਨ੍ਹਾਂ ਨੇ ਕਈ ਹਿੱਟ ਗੀਤ ਦਿੱਤੇ ਤੇ ਨਾਲ ਹੀ ਉਨ੍ਹਾਂ ਨੇ ‘ਹਾਈ ਹੈਂਡ ਯਾਰੀਆਂ’ ਤੇ ‘ਤਾਰਾ ਮੀਰਾ’ ਵਰਗੀਆਂ ਹਿੱਟ ਫ਼ਿਲਮਾਂ ਵੀ ਦਿੱਤੀਆਂ। ਇਸ ਤੋਂ ਇਲਾਵਾ ਉਹ ਅਗਲੇ ਸਾਲ ‘ਡੈਡੀ ਕੂਲ ਮੁੰਡੇ ਫੂਲ’ ਦੇ ਸਿਕਵਲ ‘ਚ ਜੱਸੀ ਗਿੱਲ ਦੇ ਨਾਲ ਨਜ਼ਰ ਆਉਣਗੇ। ਹਾਲ ਹੀ ‘ਚ ਉਨ੍ਹਾਂ ਦਾ ਇੰਪ੍ਰੈੱਸ ਗੀਤ ਆਇਆ ਸੀ ਜਿਸ ਨੂੰ ਅਜੇ ਤੱਕ ਦਰਸ਼ਕਾਂ ਵੱਲੋਂ ਖੂਬ ਪਿਆਰ ਦਿੱਤਾ ਜਾ ਰਿਹਾ ਹੈ।
Advertisment

Stay updated with the latest news headlines.

Follow us:
Advertisment
Advertisment
Latest Stories
Advertisment