ਰਣਜੀਤ ਬਾਵਾ ਨੇ ਸਾਂਝਾ ਕੀਤਾ ਵੀਡੀਓ, ਕਿਹਾ ‘ਇਹੋ ਜਿਹਾ ਪਿਆਰ ਕਰਮਾਂ ਵਾਲਿਆਂ ਨੂੰ ਮਿਲਦਾ’

written by Shaminder | January 21, 2023 07:42pm

ਪੰਜਾਬੀ ਗਾਇਕ ਅਤੇ ਅਦਾਕਾਰ ਰਣਜੀਤ ਬਾਵਾ (Ranjit Bawa) ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਉਹ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਅਕਸਰ ਸ਼ੇਅਰ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਦਾ ਇੱਕ ਵੀਡੀਓ (Video Viral)ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਿਹਾ ਹੈ ।

Ranjit Bawa , Image Source : Youtube

ਹੋਰ ਪੜ੍ਹੋ : ਸੋਨਮ ਬਾਜਵਾ ਨੇ ਸਾਰਾ ਅਲੀ ਖ਼ਾਨ ਦੀ ਸ਼ੁਭਮਨ ਗਿੱਲ ਦੇ ਨਾਲ ਡੇਟਿੰਗ ਦੀਆਂ ਅਫਵਾਹਾਂ ਦਾ ਕੀਤਾ ਖੰਡਨ

ਜਿਸ ‘ਚ ਉਹ ਕਿਤੇ ਪਰਫਾਰਮ ਕਰਨ ਗਏ ਹੋਏ ਨੇ ਅਤੇ ਇਸ ਦੌਰਾਨ ਉਹ ਆਪਣੇ ਪ੍ਰਸ਼ੰਸਕਾਂ ਤੋਂ ਖੂਬ ਪਿਆਰ ਹਾਸਲ ਕਰ ਰਹੇ ਹਨ । ਵਿਆਹ ਵਾਲੇ ਲਾੜੇ ਦੀ ਮਾਂ ਉਨ੍ਹਾਂ ਨੂੰ ਜੱਫੀ ਪਾਈ ਹੋਈ ਨਜ਼ਰ ਆ ਰਹੀ ਹੈ ਅਤੇ ਸੋਸ਼ਲ ਮੀਡੀਆ ‘ਤੇ ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਰਣਜੀਤ ਬਾਵਾ ਨੇ ਲਿਖਿਆ ਕਿ ‘ਇਹ ਪਿਆਰ ਬਹੁਤ ਕਰਮਾਂ ਦੇ ਨਾਲ ਮਿਲਦਾ।

ਹੋਰ ਪੜ੍ਹੋ : ਜੌਰਡਨ ਸੰਧੂ ਦੀ ਅੱਜ ਹੈ ਵੈਡਿੰਗ ਐਨੀਵਰਸਰੀ, ਗਾਇਕ ਨੇ ਪਤਨੀ ਦੇ ਨਾਲ ਖੂਬਸੂਰਤ ਜਿਹੀ ਤਸਵੀਰ ਸਾਂਝੀ ਕਰ ਦਿੱਤੀ ਵਧਾਈ

ਮੈਂ ਬਹੁਤ ਕਿਸਮਤ ਵਾਲਾ ਜੋ ਇੰਨਾਂ ਪਿਆਰ ਕਰਦੇ ਹੋ ਤੁਸੀਂ ਲੋਕ। ਮਾਲਕ ਸਭ ਦੇ ਘਰਾਂ ਵਿੱਚ ਖੁਸ਼ੀਆਂ ਦੇਵੇ ਇਵੇਂ ਹੀ ਤੁਸੀਂ ਬੁਲਾਉਂਦੇ ਰਹੋ ਸ਼ੋਅਸ ਲਈ’। ਰਣਜੀਤ ਬਾਵਾ ਦਾ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਇਸ ‘ਤੇ ਪ੍ਰਤੀਕਰਮ ਦਿੱਤਾ ਜਾ ਰਿਹਾ ਹੈ ।

Ranjit bawa Image Source: Instagram

ਰਣਜੀਤ ਬਾਵਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਇਸ ਤੋਂ ਇਲਾਵਾ ਉਹ ਕਈ ਫ਼ਿਲਮਾਂ ‘ਚ ਵੀ ਨਜ਼ਰ ਆ ਚੁੱਕੇ ਹਨ । ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੀ ਵੱਡੀ ਫੈਨ ਫਾਲਵਿੰਗ ਹੈ ।

 

View this post on Instagram

 

A post shared by Ranjit Bawa (@ranjitbawa)

You may also like