ਰਣਜੀਤ ਬਾਵਾ ਦੇ ਨਵੇਂ ਗੀਤ ‘Banned’ ਦਾ ਟੀਜ਼ਰ ਹੋਇਆ ਦਰਸ਼ਕਾਂ ਦੇ ਰੁਬਰੂ, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ

Written by  Lajwinder kaur   |  August 20th 2020 11:48 AM  |  Updated: August 20th 2020 11:48 AM

ਰਣਜੀਤ ਬਾਵਾ ਦੇ ਨਵੇਂ ਗੀਤ ‘Banned’ ਦਾ ਟੀਜ਼ਰ ਹੋਇਆ ਦਰਸ਼ਕਾਂ ਦੇ ਰੁਬਰੂ, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ

ਪੰਜਾਬੀ ਗਾਇਕ ਰਣਜੀਤ ਬਾਵਾ ਜੋ ਕਿ ਇੱਕ ਤੋਂ ਬਾਅਦ ਇੱਕ ਗੀਤਾਂ ਦੇ ਨਾਲ ਦਰਸ਼ਕਾਂ ਦਾ ਖੂਬ ਮਨੋਰੰਜਨ ਕਰ ਰਹੇ ਨੇ । ਉਹ ਆਪਣੇ ਨਵੇਂ ਗੀਤ ਦੇ ਟੀਜ਼ਰ ਦੇ ਨਾਲ ਦਰਸ਼ਕਾਂ ਦੇ ਸਨਮੁੱਖ ਹੋ ਚੁੱਕੇ ਨੇ । ਬੈਨਡ (Banned) ਗੀਤ ਦਾ ਟੀਜ਼ਰ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ ।

ਜੇ ਗੱਲ ਕਰੀਏ ਗੀਤ ਦੇ ਬੋਲਾਂ ਦੀ ਤਾਂ ਉਹ ਕਾਬਲ ਸਰੂਪਵਾਲੀ ਦੀ ਕਲਮ ‘ਚੋਂ ਨਿਕਲੇ ਨੇ ਤੇ ਮਿਊਜ਼ਿਕ ਸੁੱਖ ਬਰਾੜ ਨੇ ਦਿੱਤਾ ਹੈ । ਗੀਤ ਦੇ ਟੀਜ਼ਰ ਨੂੰ ਰਣਜੀਤ ਬਾਵਾ ਦੇ ਆਫ਼ੀਸ਼ੀਅਲ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ ।

 ਜੇ ਗੱਲ ਕਰੀਏ ਰਣਜੀਤ ਬਾਵਾ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੇ ਹਨ । ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮੀ ਜਗਤ ‘ਚ ਕਾਫੀ ਸਰਗਰਮ ਨੇ । ਪਿਛਲੇ ਸਾਲ ਉਹ ‘ਤਾਰਾ ਮੀਰਾ’ ਵਰਗੀ ਸੁਪਰ ਹਿੱਟ ਫ਼ਿਲਮ ‘ਚ ਨਜ਼ਰ ਆਏ ਸਨ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network